ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਨਸਾ: ਮੂਸੇਵਾਲਾ ਦੇ ਮਾਪਿਆਂ ਨੇ ਸਚਿਨ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਮੰਗ ਕੀਤੀ

03:16 PM Aug 01, 2023 IST

ਜੋਗਿੰਦਰ ਸਿੰਘ ਮਾਨ
ਮਾਨਸਾ, 1 ਅਗਸਤ
ਦਿੱਲੀ ਪੁਲੀਸ ਵੱਲੋਂ ਸਚਿਨ ਬਿਸ਼ਨੋਈ ਨੂੰ ਵਿਦੇਸ਼ ਤੋਂ ਗ੍ਰਿਫਤਾਰ ਕਰਕੇ ਲਿਆਉਣ ਤੋਂ ਬਾਅਦ ਹੁਣ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲੇ ਦੇ ਮਾਪਿਆਂ ਨੇ ਪੁਲੀਸ ਤੋਂ ਮੰਗ ਕੀਤੀ ਹੈ ਕਿ ਉਸ ਨੂੰ ਪੰਜਾਬ ਲਿਆ ਕੇ ਪੁੱਛ ਪੜਤਾਲ ਕਰਨੀ ਚਾਹੀਦੀ ਹੈ ਤਾਂ ਜੋ ਗਾਇਕ ਨੂੰ ਕ਼ਤਲ ਕਰਨ ਦੀ ਸਾਰੀ ਅਸਲੀਅਤ ਸਾਹਮਣੇ ਆ ਸਕੇ। ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਅਤੇ ਤਾਇਆਂ ਚਮਕੌਰ ਸਿੰਘ ਸਿੱਧੂ ਨੇ ਕਿਹਾ ਕਿ ਉਸ ਦੇ ਜਾਅਲੀ ਪਾਸਪੋਰਟ ਬਣਾਉਣ ਵਿੱਚ ਹੋਰ ਜਿਹੜੇ ਅਧਿਕਾਰੀਆਂ ਦੀ ਭੂਮਿਕਾ ਸਾਹਮਣੇ ਆਉਂਦੀ ਹੈ, ਉਨ੍ਹਾਂ ਨੂੰ ਕਾਨੂੰਨੀ ਦਾਇਰੇ ਵਿਚ ਲਿਆਉਣਾ ਚਾਹੀਦਾ ਹੈ। ਸਿੱਧੂ ਮੂਸੇਵਾਲਾ ਦੇ ਕ਼ਤਲ ਦੀ ਚਾਰਜਸ਼ੀਟ ਵਿੱਚ ਸਚਿਨ ਬਿਸ਼ਨੋਈ ਦਾ ਨਾਮ ਹੈ ਪਰ ਉਸ ਦਾ ਅਦਾਲਤ ਵਿੱਚ ਚਲਾਨ ਉਸ ਦੇ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਹੀ ਪੇਸ਼ ਕੀਤਾ ਜਾਵੇਗਾ। ਇਸੇ ਦੌਰਾਨ ਹੀ ਉੱਚ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸਚਿਨ ਬਿਸ਼ਨੋਈ ਨੂੰ ਵਿਦੇਸ਼ ਤੋਂ ਲਿਆਉਣ ਦੀ ਮੰਗ ਸਭ ਤੋਂ ਪਹਿਲਾਂ ਕੀਤੀ ਹੀ ਮਾਨਸਾ ਪੁਲੀਸ ਨੇ ਸੀ, ਕਿਉਂਕਿ ਮੂਸੇਵਾਲਾ ਨੂੰ ਮਾਰਨ ਦੀ ਜ਼ਿੰਮੇਵਾਰੀ ਵੀ ਸਚਿਨ ਬਿਸ਼ਨੋਈ ਨੇ ਲਈ ਸੀ। ਪੁਲੀਸ ਨੇ ਇਸ ਮਾਮਲੇ ਵਿਚ ਦਸਤਾਵੇਜ਼ ਤਿਆਰ ਕਰਨੇ ਆਰੰਭ ਕਰ ਦਿੱਤੇ ਹਨ ਅਤੇ ਛੇਤੀ ਉਸ ਨੂੰ ਮਾਨਸਾ ਲਿਆਕੇ ਪੁੱਛ ਪੜਤਾਲ ਕੀਤੀ ਜਾਵੇਗੀ।

Advertisement

Advertisement