ਜੋਗਿੰਦਰ ਸਿੰਘ ਮਾਨਮਾਨਸਾ 22 ਜੁਲਾਈਮਾਨਸਾ ਜ਼ਿਲ੍ਹੇ ਦੇ ਪਿੰਡ ਫੁਲੂਵਾਲਾ ਡੋਗਰਾ ਵਿੱਚ ਘਰ ਦੇ ਬਾਹਰ ਸੁੱਤੇ ਪਏ ਵਿਅਕਤੀ ਦਾ ਕਿਸੇ ਨੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਮਾਮਲੇ ਦੀ ਗੁੱਥੀ ਸੁਲਝਾਉਣ ਲਈ ਉੱਚ ਅਧਿਕਾਰੀਆਂ ਅਤੇ ਥਾਣਾ ਪੁਲੀਸ ਪਾਰਟੀ ਨੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਲਖਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਾਭ ਸਿੰਘ ਐੱਲਆਈਸੀ ਜਗਰਾਉਂ ਵਿੱਚ ਖ਼ਜ਼ਾਨਜੀ ਵਜੋਂ ਨੌਕਰੀ ਕਰਦਾ ਸੀ ਅਤੇ ਉਸ ਨੇ 31 ਜੁਲਾਈ ਨੂੰ ਸੇਵਾਮੁਕਤ ਹੋਣਾ ਸੀ।