For the best experience, open
https://m.punjabitribuneonline.com
on your mobile browser.
Advertisement

ਮਾਨਸਾ ਪੁਲੀਸ ਨੇ ਅੰਤਰਰਾਜੀ ਸਰਹੱਦਾਂ ’ਤੇ ਚੈਕਿੰਗ ਵਧਾਈ

08:47 AM Apr 15, 2024 IST
ਮਾਨਸਾ ਪੁਲੀਸ ਨੇ ਅੰਤਰਰਾਜੀ ਸਰਹੱਦਾਂ ’ਤੇ ਚੈਕਿੰਗ ਵਧਾਈ
ਚੈਕਿੰਗ ਦੌਰਾਨ ਐੱਸਐੱਸਪੀ ਡਾ. ਨਾਨਕ ਸਿੰਘ ਅਤੇ ਨਾਲ ਡੀਐੱਸਪੀ ਮਨਜੀਤ ਔਲਖ।
Advertisement

ਨਿੱਜੀ ਪੱਤਰ ਪ੍ਰੇਰਕ
ਬੁਢਲਾਡਾ, 14 ਅਪਰੈਲ
ਪੰਜਾਬ ਵਿੱਚ ਲੋਕ ਸਭਾ ਚੋਣਾਂ ਅਤੇ ਹਾੜ੍ਹੀ ਦੇ ਸੀਜਨ ਦੌਰਾਨ ਕਣਕ ਦੀ ਆਮਦ ਨੂੰ ਲੈ ਕੇ ਦੇ ਜ਼ਿਲ੍ਹਾ ਮਾਨਸਾ ਦੇ ਨਾਲ ਲੱਗਦੇ 17 ਅੰਤਰਰਾਜੀ ਬਾਰਡਰਾਂ ਨਾਲ ਜੁੜਦੇ ਇਲਾਕਿਆਂ ਦੀ ਚੈਕਿੰਗ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਨਾਨਕ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਡੀ.ਜੀ.ਪੀ. ਦੀਆਂ ਜਾਰੀ ਹਦਾਇਤਾਂ ਅਨੁਸਾਰ ਪੰਜਾਬ ਦੇ ਵਿੱਚ ਬਾਰਡਰ ਦੇ ਨਾਲ ਜੁੜਦੇ 10 ਅੰਤਰਰਾਜੀ ਜ਼ਿਲ੍ਹਿਆਂ ਅੰਦਰ ਇੱਕ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਮਾਨਸਾ ਪੁਲੀਸ ਨੇ ਤੇਜ਼ਧਾਰ ਹਥਿਆਰਾਂ ਨਾਲ ਚਾਰ ਸ਼ੱਕੀ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਜਿਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਆਮਦ ਨੂੰ ਮੁੱਖ ਰੱਖਦਿਆਂ ਪੰਜਾਬ ਸਟੇਟ ਪਾਲਿਸੀ ਤਹਿਤ ਬਾਹਰ ਤੋਂ ਆਉਣ ਵਾਲੀ ਕਣਕ ਉੱਤੇ ਪਾਬੰਦੀ ਲਗਾਈ ਗਈ ਹੈ ਅਤੇ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਸ਼ਰਾਬ ਨੂੰ ਪੰਜਾਬ ਦੇ ਰਾਜਾਂ ਵਿੱਚ ਆਉਣ ਨਹੀਂ ਦਿੱਤਾ ਜਾਵੇਗਾ।
ਇਸ ਤੋਂ ਇਲਾਵਾ ਪੰਜਾਬ ਤੋਂ ਆਉਣ ਜਾਣ ਵਾਲੇ ਲੋਕਾਂ ਕੋਲ 50,000 ਤੋਂ ਵੱਧ ਨਕਦ ਰਾਸ਼ੀ ਪਾਏ ਜਾਣ ਉੱਤੇ ਐਫ.ਆਈ.ਆਰ. ਦਰਜ ਕੀਤੀ ਜਾ ਸਕਦੀ ਹੈ। ਜੇਕਰ ਕਿਸੇ ਵਿਅਕਤੀ ਕੋਲ 50,000 ਰੁਪਏ ਤੋਂ ਵੱਧ ਕੈਸ਼ ਬਰਾਮਦ ਹੋਵੇ ਤਾਂ ਉਸਨੂੰ ਕਮਾਈ ਦੇ ਸਾਧਨ ਦਾ ਪਰੂਫ਼ ਦੇਣਾ ਪਵੇਗਾ ਅਤੇ 10 ਲੱਖ ਤੋਂ ਵੱਧ ਕੈਸ਼ ਹੋਣ ਤੇ ਇਨਕਮ ਟੈਕਸ ਵਿਭਾਗ ਨੂੰ ਇਸ ਦੀ ਸੂਚਨਾ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਵੀ ਸੁਨੇਹਾ ਦਿੱਤਾ ਕਿ ਉਹ ਚੋਣਾਂ ਵਿੱਚ ਸੁਤੰਤਰਤਾ ਨਾਲ ਵੋਟ ਪਾਉਣ ਅਤੇ ਕਿਸੇ ਸ਼ੱਕੀ ਵਸਤੂ ਜਾਂ ਵਿਅਕਤੀ ਪਾਏ ਜਾਣ ਦੀ ਸੂਰਤ ਵਿੱਚ 112 ਨੰਬਰ ਉਤੇ ਸੰਪਰਕ ਕਰਨ ਤਾਂ ਜੋ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਡੀ.ਐੱਸ.ਪੀ. ਮਨਜੀਤ ਸਿੰਘ ਔਲਖ ਬੁਢਲਾਡਾ ਅਤੇ ਪੁਲੀਸ ਸਟਾਫ਼ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×