ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਨਸਾ: ਸੀਵਰੇਜ ਦੀ ਸਮੱਸਿਆ ਸਬੰਧੀ ਵਫ਼ਦ ਡੀਸੀ ਨੂੰ ਮਿਲਿਆ

10:55 AM Aug 31, 2024 IST
ਡੀਸੀ ਕੁਲਵੰਤ ਸਿੰਘ ਨਾਲ ਮੀਟਿੰਗ ਕਰਦੇ ਹੋਏ ਜਥੇਬੰਦੀਆਂ ਦੇ ਆਗੂ।

ਪੱਤਰ ਪ੍ਰੇਰਕ
ਮਾਨਸਾ, 30 ਅਗਸਤ
ਸ਼ਹਿਰ ਦੀਆਂ ਕਿਸਾਨ, ਮਜ਼ਦੂਰ ਅਤੇ ਹੋਰ ਜਥੇਬੰਦੀਆਂ ਦਾ ਇੱਕ ਵਫ਼ਦ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਰੁਲਦੂ ਸਿੰਘ ਦੀ ਅਗਵਾਈ ਹੇਠ ਮਾਨਸਾ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੂੰ ਮਿਲਿਆ। ਆਗੂਆਂ ਨੇ ਕਿਹਾ ਕਿ ਮਾਨਸਾ ਸ਼ਹਿਰ ਵਿੱਚ ਸੀਵਰੇਜ ਦੀ ਸਮਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਅਤੇ ਸੀਵਰੇਜ ਦਾ ਗੰਦਾ ਪਾਣੀ ਸ਼ਹਿਰ ਦੀਆਂ ਮੁੱਖ ਸੜਕਾਂ ਤੋਂ ਇਲਾਵਾ ਗਲੀਆਂ ਵਿੱਚ ਮੈਨ ਹੋਲਾਂ ਵਿੱਚੋਂ ਲੀਕ ਕਰ ਰਿਹਾ ਹੈ ਜਦਕਿ ਮੀਂਹ ਕਾਰਨ ਸਮੱਸਿਆ ਹੋਰ ਗੰਭੀਰ ਹੋ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਸੀਵਰੇਜ ਦਾ ਪਾਣੀ, ਟਰੀਟਮੈਂਟ ਪਲਾਂਟ ਰਾਹੀਂ ਸਾਫ਼ ਕਰਕੇ ਬਣਾਂਵਾਲਾ ਥਰਮਲ ਪਲਾਂਟ ਨੂੰ ਵਰਤਣ ਦੀ ਹਦਾਇਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇ ਪ੍ਰਸ਼ਾਸਨ ਅਤੇ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਵਿਧਾਇਕ ਸੀਵਰੇਜ ਦੀ ਸਮੱਸਿਆ ਦਾ ਕੋਈ ਢੁੱਕਵਾਂ ਹੱਲ ਨਹੀਂ ਕੱਢਦੇ ਤਾਂ ਮਜਬੂਰਨ ਉਨ੍ਹਾਂ ਨੂੰ ਤਾਪਘਰ ਦਾ ਨਹਿਰੀ ਪਾਣੀ ਬੰਦ ਕਰਨਾ ਪਵੇਗਾ। ਆਗੂਆਂ ਨੇ ਮਾਨਸਾ ਦੇ ਸੈਂਟਰਲ ਪਾਰਕ ਦੀਆਂ ਸਮੱਸਿਆਵਾਂ ਬਾਰੇ ਵੀ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ। ਇਸੇ ਦੌਰਾਨ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਇਨ੍ਹਾਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿਵਾਇਆ।

Advertisement

Advertisement