ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨੁ ਭਾਕਰ ਅਤੇ ਸਰਬਜੋਤ ਸਿੰਘ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ

03:02 PM Aug 09, 2024 IST
ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਮਨੁ ਭਾਕਰ ਅਤੇ ਸਰਬਜੋਤ ਸਿੰਘ। ਫੋਟੋ ਏਐੱਨਆਈ

ਨਵੀਂ ਦਿੱਲੀ, 9 ਅਗਸਤ

Advertisement

10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਤੋਂ ਬਾਅਦ ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਸਰਬਜੋਤ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਭਾਕਰ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਮਿਲ ਕੇ ਹਮੇਸ਼ਾ ਚੰਗਾ ਲੱਗਦਾ ਹੈ, ਹਰਿਆਣਾ ਦੀਆਂ ਖੇਡ ਨੀਤੀਆਂ ਹਮੇਸ਼ਾ ਸੁਰਖੀਆਂ ਵਿੱਚ ਰਹਿੰਦੀਆਂ ਹਨ। ਹਰਿਆਣਾ ਇੱਕ ਅਜਿਹਾ ਰਾਜ ਹੈ ਜਿੱਥੇ ਬਹੁਤ ਸਾਰੇ ਚੰਗੇ ਐਥਲੀਟ ਪੈਦਾ ਹੁੰਦੇ ਹਨ ਜੋ ਦੇਸ਼ ਲਈ ਮੈਡਲ ਲੈ ਕੇ ਆਏ ਹਨ, ਸਰਕਾਰ ਨੇ ਵੀ ਸਾਡਾ ਬਹੁਤ ਸਮਰਥਨ ਕੀਤਾ ਹੈ।
ਸਰਬਜੋਤ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਉਪਰੰਤ ਦੱਸਿਆ ਕਿ ਉਸਨੂੰ 17 ਅਗਸਤ ਨੂੰ ਰੋਹਤਕ ਵਿੱਚ ਹੋਣ ਵਾਲੇ ਇੱਕ ਹੋਰ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਹਰਿਆਣਾ ਸਰਕਾਰ ਦੁਆਰਾ ਦਿੱਤੇ ਜਾਣ ਵਾਲੇ ਲਾਭਾਂ ਦੀ ਗੱਲ ਕਰੀਏ, ਤਾਂ ਮੈਨੂੰ ਨਹੀਂ ਲੱਗਦਾ ਕਿ ਕੋਈ ਹੋਰ ਸੂਬਾ ਇੰਨਾ ਕਰਦਾ ਹੈ।

ਫੋਟੋ ਏਐੱਨਆਈ

ਕੰਗਨਾ ਰਣੌਤ ਨੇ ਨੀਰਜ ਚੋਪੜਾ ਨੂੰ ਵਧਾਈ ਦਿੱਤੀ

Advertisement

ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੇ ਸ਼ੁੱਕਰਵਾਰ ਨੂੰ ਨੀਰਜ ਚੋਪੜਾ ਨੂੰ ਪੈਰਿਸ ਓਲੰਪਿਕ 2024 ਵਿੱਚ ਚਾਂਦੀ ਦਾ ਤਗ਼ਮਾ ਜਿੱਤਣ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਨੇ ਸੋਨ ਤਗ਼ਮਾ ਨਹੀਂ ਜਿੱਤਿਆ ਪਰ ਮੈਨੂੰ ਉਮੀਦ ਹੈ ਕਿ ਭਾਰਤੀ ਅਥਲੀਟ ਭਵਿੱਖ ਵਿੱਚ ਬਿਹਤਰ ਪ੍ਰਦਰਸ਼ਨ ਕਰਨਗੇ, ਚੱਲ ਰਹੇ ਪੈਰਿਸ ਓਲੰਪਿਕ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਵੱਲੋਂ ਕਾਂਸੀ ਦਾ ਤਗਮਾ ਜਿੱਤਣ 'ਤੇ ਖੁਸ਼ੀ ਜ਼ਾਹਰ ਕਰਦਿਆਂ ਕੰਗਨਾ ਰਣੌਤ ਨੇ ਕਿਹਾ ਕਿ ਜਿਵੇਂ ਕਿ ਭਾਰਤੀ ਹਾਕੀ ਖਿਡਾਰੀਆਂ ਨੇ ਆਪਣੀ ਗੁਆਚੀ ਹਾਕੀ ਸ਼ਾਨ ਨੂੰ ਮੁੜ ਹਾਸਲ ਕਰ ਲਿਆ ਹੈ। -ਏਐੱਨਆਈ

Advertisement
Advertisement