‘ਆਪ’ ਦੇ ਕਈ ਪਰਿਵਾਰ ਕਾਂਗਰਸ ਵਿੱਚ ਸ਼ਾਮਲ
ਬਹਾਦਰਜੀਤ ਸਿੰਘ
ਬਲਾਚੌਰ, 5 ਜੂਨ
ਸ਼ਹੀਦ ਭਗਤ ਸਿੰਘ ਨਗਰ ਤੋਂ ਜ਼ਿਲ੍ਹਾ ਪ੍ਰਧਾਨ ਅਜੈ ਮੰਗੂਪੁਰ ਨੇ ਕਿਹਾ ਕਿ ਹਲਕਾ ਬਲਾਚੌਰ ਵਿੱਚ ਕਾਂਗਰਸ ਪਾਰਟੀ ਦੀਆਂ ਜੜ੍ਹਾਂ ਮਜ਼ਬੂਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਸੱਤਾਧਾਰੀ ਪਾਰਟੀ ਹੋਣ ਦੇ ਬਾਵਜੂਦ ‘ਆਪ’ ਨੂੰ ਛੱਡ ਕੇ ਕਾਂਗਰਸ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਨਵਾਂ ਪਿੰਡ ਰੱਤੇਵਾਲ ਤੋਂ ਬਲਵਿੰਦਰ ਚੌਧਰੀ, ਸੀਨੀਅਰ ਮੀਤ ਪ੍ਰਧਾਨ ਬਲਾਕ ਕਮੇਟੀ ਬਲਾਚੌਰ ਮੋਹਿੰਦਰ ਪਾਲ ਅਤੇ ਸਰਪੰਚ ਨਵਾਂ ਪਿੰਡ ਰੱਤੇਵਾਲ ਰਾਮ ਨਾਥ ਨਾਥੀ ਦੇ ਯਤਨਾਂ ਸਦਕਾ ਬਲਵਿੰਦਰ ਚੌਧਰੀ, ਬੱਬੂ ਕੁਮਾਰ, ਸਤਨਾਮ ਚੌਧਰੀ, ਵਿਨੋਦ ਕੁਮਾਰ ਆਦਿ ਪਰਿਵਾਰਾਂ ਸਣੇ ‘ਆਪ’ ਛੱਡ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਸ੍ਰੀ ਮੰਗੂਪੁਰ ਨੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਲੋਕਾਂ ਦਾ ‘ਆਪ’ ਤੋਂ ਮੋਹ ਭੰਗ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਪਰਿਵਾਰ ਕਾਂਗਰਸ ਪਾਰਟੀ ਉੱਤੇ ਵਿਸ਼ਵਾਸ ਜਤਾਉਂਦੇ ਹੋਏ ਪਾਰਟੀ ਦਾ ਪੱਲਾ ਫੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਥੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ।