ਸ੍ਰੀਨਗਰ ਸਮੇਤ ਉੱਤਰੀ ਭਾਰਤ ਦੇ ਕਈ ਹਵਾਈ ਅੱਡੇ ਬੰਦ, ਉਡਾਣਾਂ ਰੱਦ
05:39 AM May 07, 2025 IST
ਆਦਿਲ ਅਖ਼ਜ਼ਰ
Advertisement
ਸ੍ਰੀਨਗਰ, 7 ਮੲਂੀ
ਭਾਰਤੀ ਫੌਜ ਵੱਲੋਂ ਅੱਜ ਵੱਡੇ ਤੜਕੇ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ‘ਤੇ ਕੀਤੇ ਹਵਾਈ ਹਮਲਿਆਂ ਮਗਰੋਂ ਅਥਾਰਿਟੀਜ਼ ਨੇ ਸ੍ਰੀਨਗਰ ਸਣੇ ਉੱਤਰੀ ਭਾਰਤ ਦੇ ਕਈ ਹਵਾਈ ਅੱਡਿਆਂ ਨੂੰ ਬੰਦ ਕਰ ਦਿੱਤਾ ਹੈ।
ਸ੍ਰੀਨਗਰ ਏਅਰਪੋਰਟ ਅਥਾਰਿਟੀਜ਼ ਨੇ ਇਕ ਬਿਆਨ ਵਿਚ ਕਿਹਾ ਕਿ ਹਵਾਈ ਅੱਡੇ ਨੂੰ ਬੰਦ ਕਰ ਦਿੱਤਾ ਗਿਆ ਹੈ ਤੇ ਸ੍ਰੀਨਗਰ ਹਵਾਈ ਅੱਡੇ ਤੋਂ ਕੋਈ ਵੀ ਗੈਰਫੌਜੀ ਉਡਾਣ ਨਹੀਂ ਚੱਲੇਗੀ। ਇਸ ਦੌਰਾਨ ਕਈ ਏਅਰਲਾਈਨਾਂ ਨੇ ਵੀ ਯਾਤਰਾ ਐਡਵਾਈਜ਼ਰੀ ਜਾਰੀ ਕੀਤੀ ਹੈ।
ਏਅਰ ਇੰਡੀਆ ਨੇ ਕਿਹਾ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਹੋਰ ਅਪਡੇਟ ਆਉਣ ਤੱਕ ਉਸ ਨੇ 7 ਮਈ ਨੂੰ ਦੁਪਹਿਰ 12 ਵਜੇ ਤੱਕ ਜੰਮੂ, ਸ੍ਰੀਨਗਰ, ਲੇਹ, ਜੋਧਪੁਰ, ਅੰਮ੍ਰਿਤਸਰ, ਭੁਜ, ਜਾਮਨਗਰ, ਚੰਡੀਗੜ੍ਹ ਅਤੇ ਰਾਜਕੋਟ ਲਈ ਆਪਣੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ।’’
ਏਅਰਲਾਈਨ ਨੇ ਐਕਸ ’ਤੇ ਕਿਹਾ, ‘‘ਅੰਮ੍ਰਿਤਸਰ ਜਾ ਰਹੀਆਂ ਦੋ ਕੌਮਾਂਤਰੀ ਉਡਾਣਾਂ ਨੂੰ ਦਿੱਲੀ ਵੱਲ ਮੋੜ ਦਿੱਤਾ ਗਿਆ ਹੈ। ਅਸੀਂ ਇਸ ਪ੍ਰੇਸ਼ਾਨੀ ਲਈ ਮੁਆਫੀ ਮੰਗਦੇ ਹਾਂ।’’
ਸਪਾਈਸ ਜੈੱਟ ਨੇ ਕਿਹਾ ਕਿ ਮੌਜੂਦਾ ਸਥਿਤੀ ਕਰਕੇ ਧਰਮਸ਼ਾਲਾ, ਲੇਹ, ਜੰਮੂ, ਸ੍ਰੀਨਗਰ ਅਤੇ ਅੰਮ੍ਰਿਤਸਰ ਸਮੇਤ ਉੱਤਰੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਹਵਾਈ ਅੱਡੇ ਅਗਲੇ ਨੋਟਿਸ ਤੱਕ ਬੰਦ ਹਨ। ਰਵਾਨਗੀ, ਆਗਮਨ ਅਤੇ ਨਤੀਜੇ ਵਜੋਂ ਉਡਾਣਾਂ ਪ੍ਰਭਾਵਿਤ ਹੋ ਸਕਦੀਆਂ ਹਨ।
ਇੰਡੀਗੋ ਨੇ ਵੀ ਕਿਹਾ ਕਿ ਹਵਾਈ ਖੇਤਰ ਦੀਆਂ ਪਾਬੰਦੀਆਂ ਦੇ ਕਾਰਨ, ਉਡਾਣ ਦੀ ਸਮਾਂ-ਸਾਰਣੀ ਪ੍ਰਭਾਵਿਤ ਹੋ ਸਕਦੀ ਹੈ। ਕਿਰਪਾ ਕਰਕੇ ਹਵਾਈ ਅੱਡੇ 'ਤੇ ਜਾਣ ਤੋਂ ਪਹਿਲਾਂ ਆਪਣੀ ਉਡਾਣ ਦੀ ਸਥਿਤੀ ਦੀ ਜਾਂਚ ਲਈ ਜਾਵੇ।
Advertisement
Advertisement