For the best experience, open
https://m.punjabitribuneonline.com
on your mobile browser.
Advertisement

ਸੁਨਾਮ ਸ਼ਹਿਰ ਦੇ ਕਈ ਕਾਂਗਰਸੀ ਪਰਿਵਾਰ ‘ਆਪ’ ਵਿੱਚ ਸ਼ਾਮਿਲ

07:06 AM May 06, 2024 IST
ਸੁਨਾਮ ਸ਼ਹਿਰ ਦੇ ਕਈ ਕਾਂਗਰਸੀ ਪਰਿਵਾਰ ‘ਆਪ’ ਵਿੱਚ ਸ਼ਾਮਿਲ
ਸੁਨਾਮ ਵਿੱਚ ‘ਆਪ’ ਵਿੱਚ ਸ਼ਾਮਲ ਹੋਏ ਵਿਅਕਤੀਆਂ ਦਾ ਸਵਾਗਤ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।
Advertisement

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 5 ਮਈ
ਸਥਾਨਕ ਸ਼ਹਿਰ ਦੇ ਕਈ ਪਰਿਵਾਰ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਜਿਨ੍ਹਾਂ ਦਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਵਾਗਤ ਕੀਤਾ।
ਇਸ ਮੌਕੇ ਰਾਜੂ ਕਤਿਆਲ ਅਤੇ ਕਿਰਤੀ ਅੱਦਲਖਾ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਸਨ। ਪਿਛਲੇ ਸਮੇਂ ਤੋਂ ਸਥਾਨਕ ਹਲਕੇ ਅੰਦਰ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਰਿਕਾਰਡਤੋੜ ਵਿਕਾਸ ਕੰਮਾਂ ਤੋਂ ਉਹ ਪ੍ਰਭਾਵਿਤ ਹੋਏ ਹਨ, ਜੋ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਕੈਬਨਿਟ ਮੰਤਰੀਂ ਅਮਨ ਅਰੋੜਾ ਨੇ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਆਪ ਅੰਦਰ ਹਰੇਕ ਵਰਕਰ ਦਾ ਪੂਰਾ ਮਾਣ ਸਨਮਾਮ ਬਹਾਲ ਰੱਖਿਆ ਜਾਵੇਗਾ ਅਤੇ ਹਰ ਇੱਕ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਰਿੰਕੂ ਬਾਂਸਲ, ਅਨਿਲ ਗੇਰਾ (ਨੀਲੂ), ਕੇਵਲ ਕ੍ਰਿਸ਼ਨ, ਪ੍ਰਵੀਨ ਕਤਿਆਲ, ਦੀਪਕ ਸਾਹਨੀ, ਵਿੱਕੀ ਨਾਗਪਾਲ, ਸੁਰਿੰਦਰ ਕਤਿਆਲ, ਸ਼ੈਂਕੀ, ਛੱਜੂ ਚੱਕੀ ਵਾਲਾ, ਪੱਪੀ, ਕੁਲਵੀਰ ਸਮੇਤ ਦਰਜਨਾ ਸਾਥੀਆਂ ਨੇ ਆਦਮੀ ਪਾਰਟੀ ਦਾ ਪੱਲਾ ਫੜਿਆ।

Advertisement

ਮੰਡੇਰ ਕਲਾਂ ਦੇ ਕਈ ਪਰਿਵਾਰ ‘ਆਪ’ ਵਿੱਚ ਸ਼ਾਮਲ

ਸੁਨਾਮ ਊਧਮ ਸਿੰਘ ਵਾਲਾ (ਪੱਤਰ ਪ੍ਰੇਰਕ): ਸਥਾਨਕ ਹਲਕੇ ਦੇ ਪਿੰਡ ਮੰਡੇਰ ਕਲਾਂ ਦੇ ਦਰਜਨਾਂ ਪਰਿਵਾਰ ਅੱਜ ਵੱਖ- ਵੱਖ ਪਾਰਟੀਆਂ ਛੱਡ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਬਲਾਕ ਪ੍ਰਧਾਨ ਜੁਗਰਾਜ ਸਿੰਘ ਮੰਡੇਰ ਕਲਾਂ ਦੀ ਅਗਵਾਈ ਕਾਂਗਰਸ ਪ੍ਰਧਾਨ ਤਾਰਾ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦਾ ਸੋਸ਼ਲ ਮੀਡੀਆ ਇੰਚਾਰਜ ਹਰਿੰਦਰ ਸਿੰਘ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਇਆ ਜਿਨ੍ਹਾਂ ਦਾ ਕੈਬਨਿਟ ਮੰਤਰੀਂ ਅਮਨ ਅਰੋੜਾ ਨੇ ਸਵਾਗਤ ਕੀਤਾ। ਪਾਰਟੀ ਵਿੱਚ ਸ਼ਾਮਿਲ ਹੋਣ ‘ਤੇ ਕੈਬਨਿਟ ਮੰਤਰੀ ਅਮਨ ਅਰੌੜਾ ਵਲੋ ਸਾਰੇ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ।

Advertisement
Author Image

Advertisement
Advertisement
×