ਪਿੰਡ ਭੁਮੱਦੀ ’ਚ ਕਈ ਕਾਂਗਰਸੀ ਆਗੂ ‘ਆਪ’ ਵਿੱਚ ਸ਼ਾਮਲ
ਨਿੱਜੀ ਪੱਤਰ ਪ੍ਰੇਰਕ
ਖੰਨਾ, 24 ਅਗਸਤ
ਇੱਥੇ ਕਾਂਗਰਸ ਨੂੰ ਉਦੋਂ ਵੱਡਾ ਝਟਕਾ ਲੱਗਿਆ ਜਦੋਂ ਨੇੜਲੇ ਪਿੰਡ ਭੁਮੱਦੀ ਦੇੇ ਕਾਂਗਰਸੀ ਆਗੂ ਗੁਰਮਿੰਦਰ ਸਿੰਘ ਆਪਣੇ 80 ਤੋਂ ਵਧੇਰੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਇਸ ਮੌਕੇ ਗੁਰਮਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਵਿੱਚ ਹੁਣ ਵਰਕਰਾਂ ਦੀ ਕਦਰ ਨਹੀਂ ਹੈ ਅਤੇ ਮਾਫ਼ੀਆ ਰਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ‘ਆਪ’ ਦੀਆਂ ਲੋਕਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਿਨਾਂ ਪੱਖਪਾਤ ਹਰ ਵਰਗ ਦਾ ਵਿਕਾਸ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਸੌਂਦ ਦੇ ਪਿਤਾ ਭੁਪਿੰਦਰ ਸਿੰਘ ਸੌਂਦ ਨੇ ਸ਼ਾਮਲ ਮੈਂਬਰਾਂ ਨੂੰ ਸਿਰੋਪੇ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਪਾਰਟੀ ’ਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਯਾਦਵਿੰਦਰ ਸਿੰਘ ਲਿਬੜਾ, ਜਗਤਾਰ ਸਿੰਘ, ਅਵਤਾਰ ਸਿੰਘ, ਮਲਕੀਤ ਸਿੰਘ, ਹਰਦੀਪ ਸਿੰਘ, ਸੁਖਦੀਪ ਸਿੰਘ, ਜਗਦੇਵ ਸਿੰਘ, ਹਰਸ਼ਪ੍ਰੀਤ ਸਿੰਘ, ਸੁਖਦੀਪ ਸਿੰਘ, ਕਮਲਪ੍ਰੀਤ ਸਿੰਘ, ਸਤਵਿੰਦਰ ਸਿੰਘ, ਰਮਨਦੀਪ ਸਿੰਘ ਆਦਿ ਹਾਜ਼ਰ ਸਨ।