For the best experience, open
https://m.punjabitribuneonline.com
on your mobile browser.
Advertisement

ਕਈ ਕਾਂਗਰਸੀ ਆਗੂ ‘ਆਪ’ ਵਿੱਚ ਸ਼ਾਮਲ

07:01 AM May 09, 2024 IST
ਕਈ ਕਾਂਗਰਸੀ ਆਗੂ ‘ਆਪ’ ਵਿੱਚ ਸ਼ਾਮਲ
‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਬ੍ਰਮ ਸ਼ੰਕਰ ਜਿੰਪਾ। -ਫੋਟੋ: ਹਰਪ੍ਰੀਤ ਕੌਰ
Advertisement

ਹੁਸ਼ਿਆਰਪੁਰ (ਪੱਤਰ ਪ੍ਰੇਰਕ): ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਮਹਿਲਾ ਕਾਂਗਰਸ ਆਗੂ ਤੇ ਪੰਜਾਬ ਜਨਰਲ ਸਕੱਤਰ ਗੁਰਬਚਨ ਕੌਰ ਤੇ ਸ਼ਹਿਰੀ ਕਾਂਗਰਸ ਪ੍ਰਧਾਨ ਚਰਨਜੀਤ ਸਿੰਘ ਸੋਹੜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਉਨ੍ਹਾਂ ਦਾ ਪਾਰਟੀ ਅੰਦਰ ਸਵਾਗਤ ਕੀਤਾ। ਜਿੰਪਾ ਨੇ ਕਿਹਾ ਕਿ ਕਾਂਗਰਸ ਇਕ ਅਜਿਹੀ ਪਾਰਟੀ ਹੈ ਜਿਸ ਅੰਦਰ ਵਰਕਰਾਂ ਨੂੰ ਮਾਨ ਸਨਮਾਨ ਨਹੀਂ ਦਿੱਤਾ ਜਾਂਦਾ। ਉਨ੍ਹਾਂ ਭਰੋਸਾ ਦਿੱਤਾ ਕਿ ‘ਆਪ’ ਅੰਦਰ ਸਾਰਿਆਂ ਨੂੰ ਪੂਰਾ ਮਾਨ ਸਨਮਾਨ ਦਿੱਤਾ ਜਾਵੇਗਾ।

Advertisement

Advertisement
Author Image

sukhwinder singh

View all posts

Advertisement
Advertisement
×