For the best experience, open
https://m.punjabitribuneonline.com
on your mobile browser.
Advertisement

ਕਈ ਕਾਂਗਰਸੀ ਸਮਰਥਕ ‘ਆਪ’ ਵਿੱਚ ਸ਼ਾਮਲ

07:20 AM Sep 08, 2024 IST
ਕਈ ਕਾਂਗਰਸੀ ਸਮਰਥਕ ‘ਆਪ’ ਵਿੱਚ ਸ਼ਾਮਲ
‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ।- ਫੋਟੋ: ਟੱਕਰ
Advertisement

ਪੱਤਰ ਪ੍ਰੇਰਕ
ਮਾਛੀਵਾੜਾ, 7 ਸਤੰਬਰ
ਬਲਾਕ ਮਾਛੀਵਾੜਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸਮਰਥਨ ਮਿਲਿਆ ਜਦੋਂ ਕਈ ਕਾਂਗਰਸੀ ਸਮਰਥਕ ਪਾਰਟੀ ਛੱਡ ਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ‘ਆਪ’ ਵਿੱਚ ਸ਼ਾਮਲ ਹੋ ਗਏ। ਸੀਨੀਅਰ ਆਗੂ ਮੋਹਿਤ ਕੁੰਦਰਾ ਦੇ ਦਫ਼ਤਰ ਵਿੱਚ ਇੱਕ ਸਾਦੇ ਸਮਾਗਮ ਦੌਰਾਨ ਵਿਧਾਇਕ ਦਿਆਲਪੁਰਾ ਨੇ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕੀਤਾ।
ਇਸ ਮੌਕੇ ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਕਾਂਗਰਸ ਦੇ ਐੱਸ.ਸੀ. ਵਿੰਗ ਦੇ ਚੇਅਰਮੈਨ ਸਤਪਾਲ ਵਿਰਦੀ ਨੇ ਕਿਹਾ ਕਿ ਉਹ ਵਿਧਾਇਕ ਦਿਆਲਪੁਰਾ ਅਤੇ ‘ਆਪ’ ਸਰਕਾਰ ਦੀ ਕਾਰਗੁਜ਼ਾਰੀ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ’ਚ ਸਤਪਾਲ ਸਿੰਘ ਵਿਰਦੀ, ਰਣਜੀਤ ਸਿੰਘ ਜੀਤੀ, ਜਤਿੰਦਰ ਸਿੰਘ, ਸੁਖਵਿੰਦਰ ਸਿੰਘ, ਮਨੋਜ ਕੁਮਾਰ, ਰਾਕੇਸ਼ ਕੁਮਾਰ ਲਾਡੀ, ਕੁਲਵਿੰਦਰ ਸਿੰਘ ਕਿੰਦਾ, ਸਿਕੰਦਰ ਸਿੰਘ, ਅਸ਼ੋਕ ਕੁਮਾਰ ਸੋਕੀ, ਗਗਨਦੀਪ ਸਿੰਘ ਗੱਗੀ ਮੌਜੂਦ ਸਨ।

Advertisement

Advertisement
Advertisement
Author Image

Advertisement