ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧਨੌਲਾ ਦੇ ਕਈ ਕਾਂਗਰਸੀ ‘ਆਪ’ ਵਿੱਚ ਸ਼ਾਮਲ

07:56 AM May 23, 2024 IST
ਕਾਂਗਰਸ ਦੇ ਟਕਸਾਲੀ ਪਰਿਵਾਰਾਂ ਨੂੰ ਪਾਰਟੀ ’ਚ ਸ਼ਾਮਲ ਕਰਦੇ ਹੋਏ ਮੀਤ ਹੇਅਰ।

ਨਿੱਜੀ ਪੱਤਰ ਪ੍ਰੇਰਕ
ਬਰਨਾਲਾ, 22 ਮਈ
ਧਨੌਲਾ ਤੋਂ ਕਈ ਟਕਸਾਲੀ ਕਾਂਗਰਸੀਆਂ ਨੇ ਅੱਜ ‘ਹੱਥ’ ਛੱਡ ਕੇ ਝਾੜੂ ਫੜ ਲਿਆ ਹੈ। ਕੈਬਨਿਟ ਮੰਤਰੀ ਮੀਤ ਹੇਅਰ ਦੀ ਹਾਜ਼ਰੀ ’ਚ ਕਾਂਗਰਸੀ ਆਗੂ ਜਗਤਾਰ ਸਿੰਘ ਧਨੌਲਾ­ ਪਿਤਾ ਸੁਖਦੇਵ ਸਿੰਘ ਠੇਕੇਦਾਰ ਤੇ ਭਰਾ ਕੌਂਸਲਰ ਰਾਜਿੰਦਰਪਾਲ ਸਿੰਘ ਰਾਜੀ ਆਪਣੇ ਸੈਂਕੜੇ ਸਾਥੀਆਂ ਤੇ ਪਰਿਵਾਰਾਂ ਸਣੇ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ’ਚ ਸਾਮਲ ਹੋ ਗਏ। ਪਾਰਟੀ ’ਚ ਸ਼ਾਮਲ ਹੋਏ ਆਗੂਆਂ ਨੂੰ ਪਾਰਟੀ ਚਿੰਨ੍ਹ ਵਾਲੀ ਪੱਟੀ ਪਾ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਕਾਂਗਰਸ ਛੱਡ ਕੇ ਪਾਰਟੀ ’ਚ ਸ਼ਾਮਲ ਹੋਏ ਆਗੂਆਂ ਅਤੇ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸ਼ਾਮਲ ਹੋਏ ਆਗੂਆਂ ਨੇ ਦੱਸਿਆ ਕਿ ਕਾਂਗਰਸ ਦੀ ਬਿਹਤਰੀ ਲਈ ਦਿਨ ਰਾਤ ਮਿਹਨਤ ਕਰਕੇ ਬੀਬੀ ਰਾਜਿੰਦਰ ਕੌਰ ਭੱਠਲ ਅਤੇ ਉਨ੍ਹਾਂ ਦੇ ਭਰਾ ਮਨਜੀਤ ਸਿੰਘ ਭੱਠਲ ਨੂੰ ਵਿਧਾਇਕ ਬਣਾਇਆ­ ਪਰ ਸਾਡੀ ਮਿਹਨਤ ਦੀ ਕੋਈ ਕਦਰ ਨਹੀਂ ਕੀਤੀ। ਇਸ ਮੌਕੇ ਪੱਲੇਦਾਰ ਯੂਨੀਅਨ ਪੰਜਾਬ ਦੇ ਪ੍ਰਧਾਨ ਭੋਲਾ ਸਿੰਘ, ਲੇਬਰ ਯੂਨੀਅਨ ਦੇ ਪ੍ਰਧਾਨ ਪੰਜਾਬ ਅਮਰੀਕ ਸਿੰਘ, ਕੌਂਸਲਰ ਜੱਸੀ ਗਿੱਲ, ਕਾਲਾ ਸਿੰਘ, ਹੌਲਦਾਰ ਜੱਗੀ ਗੁਰਪ੍ਰੀਤ ਸਿੰਘ ਬਰਾੜ ਗੱਗੀ ਢਿੱਲੋ ਵੀ ਆਪਣੇ ਪਰਿਵਾਰਾਂ ਸਣੇ ‘ਆਪ’ ’ਚ ਸ਼ਾਮਲ ਹੋਏ। ਇਸ ਮੌਕੇ ਦਸੂਹਾ ਹਲਕੇ ਦੇ ਵਿਧਾਇਕ ਕਰਮਵੀਰ ਸਿੰਘ ਘੁੰਮਣ, ਸੇਵਾਮੁਕਤ ਇੰਸਪੈਕਟਰ ਮਲਕੀਤ ਸਿੰਘ ਚੀਮਾ, ਚੇਅਰਮੈਨ ਵੇਅਰਹਾਊਸ ਸਤਿੰਦਰ ਸਿੰਘ ਧੂਰੀ, ਚੇਅਰਮੈਨ ਇੰਪਰੂਵਮੈਂਟ ਟਰੱਸਟ ਰਾਮ ਤੀਰਥ ਮੰਨਾ ਆਦਿ ਹਾਜ਼ਰ ਸਨ।

Advertisement

Advertisement
Advertisement