For the best experience, open
https://m.punjabitribuneonline.com
on your mobile browser.
Advertisement

ਗੜ੍ਹਸ਼ੰਕਰ ਨਗਰ ਕੌਂਸਲ ਦੇ ਪ੍ਰਧਾਨ ਸਣੇ ਕਈ ਕੌਂਸਲਰ ਤੇ ਸਰਪੰਚ ‘ਆਪ’ ’ਚ ਸ਼ਾਮਲ

07:54 AM Apr 09, 2024 IST
ਗੜ੍ਹਸ਼ੰਕਰ ਨਗਰ ਕੌਂਸਲ ਦੇ ਪ੍ਰਧਾਨ ਸਣੇ ਕਈ ਕੌਂਸਲਰ ਤੇ ਸਰਪੰਚ ‘ਆਪ’ ’ਚ ਸ਼ਾਮਲ
ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਾਰਟੀ ਵਿੱਚ ਵੱਖ-ਵੱਖ ਆਗੂਆਂ ਨੂੰ ਸ਼ਾਮਲ ਕਰਵਾਉਂਦੇ ਹੋਏ।
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 8 ਅਪਰੈਲ
ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਵਿੱਚ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਗੜ੍ਹਸ਼ੰਕਰ ਨਗਰ ਕੌਂਸਲ ਦੇ ਪ੍ਰਧਾਨ ਤ੍ਰਿੰਬਕ ਦੱਤ ਐਰੀ ਸਮੇਤ ਕਈ ਕੌਂਸਲਰ ਅਤੇ ਸਰਪੰਚ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਆਪਣੀ ਰਿਹਾਇਸ਼ ’ਤੇ ਕਾਂਗਰਸ ਤੇ ਅਕਾਲੀ ਦਲ ਛੱਡ ਕੇ ‘ਆਪ’ ’ਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਸਵਾਗਤ ਕੀਤਾ। ਇਸ ਮੌਕੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਵੀ ਮੌਜੂਦ ਸਨ।
‘ਆਪ’ ’ਚ ਸ਼ਾਮਲ ਹੋਣ ਵਾਲਿਆਂ ਵਿੱਚ ਗੜ੍ਹਸ਼ੰਕਰ ਨਗਰ ਕੌਂਸਲ ਦੇ ਪ੍ਰਧਾਨ ਤ੍ਰਿੰਬਕ ਦੱਤ ਐਰੀ, ਗੜ੍ਹਸ਼ੰਕਰ ਬਲਾਕ ਸੰਮਤੀ ਦੀ ਚੇਅਰਪਰਸਨ ਸਰਬਜੀਤ ਕੌਰ, ਕੌਂਸਲਰ ਪਰਵੀਨ, ਸੋਮਨਾਥ ਬੰਗੜ, ਦੀਪਕ ਕੁਮਾਰ, ਹਰਪ੍ਰੀਤ ਸਿੰਘ, ਸੁਮਿਤ ਸੋਨੀ, ਅਮਰੀਕ ਸਿੰਘ, ਸਾਬਕਾ ਕੌਂਸਲਰ ਪਰਮਜੀਤ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਮੇਸ਼ਵਰ ਸਿੰਘ, ਬਲਾਕ ਸੰਮਤੀ ਚੇਅਰਮੈਨ ਕੁਲਦੀਪ ਕੌਰ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਕਮਲਜੀਤ ਸਿੰਘ ਰਿੰਕਾ, ਸਰਪੰਚ ਚੱਕ ਸਿੰਘਾ ਕੁਲਦੀਪ ਸਿੰਘ, ਸਰਪੰਚ ਬਲੌਰਾਂ ਹੇਮ ਰਾਜ, ਸਰਪੰਚ ਰਾਮਪੁਰ ਹਰਮੇਸ਼ ਲਾਲ, ਸਾਬਕਾ ਬਲਾਕ ਸੰਮਤੀ ਮੈਂਬਰ ਡਾ. ਕੇਵਲ ਰਾਮ, ਸਬਜ਼ੀ ਮੰਡੀ ਮਹਿਲਪੁਰ ਦੇ ਪ੍ਰਧਾਨ ਡਾ. ਬਲਬੀਰ ਸਿੰਘ ਢਿੱਲੋਂ, ਕਾਂਗਰਸੀ ਆਗੂ ਅਜਮੇਰ ਸਿੰਘ ਢਿੱਲੋਂ, ਮੋਹਿਤ ਸੈਲਾ ਅਤੇ ਸਾਬਕਾ ਵਿਧਾਇਕ ਉਮੀਦਵਾਰ ਜੇਕੇ ਸੈਲਾ ‘ਆਪ’ ਵਿੱਚ ਸ਼ਾਮਲ ਹੋਏ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਤੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੇ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਮਾਨ ਸਰਕਾਰ ਵੱਲੋਂ ਦੋ ਸਾਲਾਂ ’ਚ ਲਏ ਗਏ ਲੋਕ ਹਿੱਤ ’ਚ ਫੈਸਲਿਆਂ ਕਰਕੇ ਵੱਡੀ ਗਿਣਤੀ ਲੋਕ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਸਮੇਂ ਗੜ੍ਹਸ਼ੰਕਰ ਨੂੰ ਤਿੰਨ ਨਵੀਆਂ ਫਾਇਰ ਬ੍ਰਿਗੇਡ ਗੱਡੀਆਂ, ਇੱਕ ਬਾਈਪਾਸ ਮਿਲ ਗਿਆ ਹੈ ਅਤੇ 14 ਕਰੋੜ ਰੁਪਏ ਦੇ ਲੰਬੇ ਸਮੇਂ ਤੋਂ ਲਟਕ ਰਹੇ ਸੀਵਰੇਜ ਦੇ ਕੰਮ ਦਾ ਪ੍ਰਾਜੈਕਟ ਸ਼ੁਰੂ ਹੋ ਗਿਆ ਹੈ। ਹਲਕਾ ਗੜ੍ਹਸ਼ੰਕਰ ਦੇ 90 ਫ਼ੀਸਦ ਘਰਾਂ ਦਾ ਜ਼ੀਰੋ ਬਿੱਲ ਆ ਰਿਹਾ ਹੈ। ਸ੍ਰੀ ਰੌੜੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਆਨੰਦਪੁਰ ਸਾਹਿਬ ਸੀਟ ਤੋਂ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਜਿੱਤ ਹਾਸਲ ਕਰੇਗਾ।

Advertisement

Advertisement
Author Image

joginder kumar

View all posts

Advertisement
Advertisement
×