ਭਾਜਪਾ ਵਿੱਚ ਕਈ ਪਰਿਵਾਰ ਸ਼ਾਮਲ
07:29 AM Apr 02, 2024 IST
Advertisement
ਪੱਤਰ ਪ੍ਰੇਰਕ
ਬਰੇਟਾ, 1 ਅਪਰੈਲ
ਭਾਜਪਾ ਇਕਾਈ ਬਰੇਟਾ ਦੇ ਪ੍ਰਧਾਨ ਗਗਨਦੀਪ ਸ਼ਰਮਾ ਦੀ ਅਗਵਾਈ ਵਿੱਚ ਪਾਰਟੀ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਪਿੰਡ ਸ਼ੇਖੁਪੁਰ ਖੁਡਾਲ ਦੇ 40 ਦੇ ਕਰੀਬ ਪਰਿਵਾਰ ਹੋਰ ਪਾਰਟੀਆਂ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸ ਸਬੰਧੀ ਗਗਨਦੀਪ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਰ ਰੋਜ਼ ਕਈ ਪਰਿਵਾਰ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾ ਵਿੱਚ ਤੀਜੀ ਵਾਰ ਫਿਰ ਤੋਂ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ। ਇਸ ਮੌਕੇ ਸ਼ਾਮਲ ਹੋਣ ਵਾਲਿਆਂ ਵਿੱਚ ਪ੍ਰਸ਼ੋਤਮ ਸਿੰਘ, ਹਰਬੰਸ ਸਿੰਘ, ਸੁਖਵਿੰਦਰ ਸਿੰਘ, ਹਰਚਰਨ ਸਿੰਘ, ਗੁਰਸੇਵਕ ਸਿੰਘ, ਸੁਰਿੰਦਰ ਸ਼ਰਮਾ ਤੇ ਹਰਦੇਵ ਸਿੰਘ, ਪ੍ਰਗਟ ਸਿੰਘ, ਗੁਰਦੇਵ ਸਿੰਘ, ਗੁਰਜੰਟ ਸਿੰਘ ਤੇ ਪਰਮਜੀਤ ਕੌਰ ਜਸਵੀਰ ਕੌਰ ਆਦਿ ਸ਼ਾਮਲ ਸਨ।
Advertisement
Advertisement
Advertisement