ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੌਜੂਦਾ ਸਰਪੰਚ ਸਣੇ ਕਈ ਪਰਿਵਾਰ ‘ਆਪ’ ’ਚ ਸ਼ਾਮਲ

08:35 AM Sep 10, 2024 IST
‘ਆਪ’ ’ਚ ਸ਼ਾਮਲ ਹੋਣ ਵਾਲੇ ਸਰਪੰਚ ਪਰਮਜੀਤ ਸਿੰਘ ਪੰਮਾ ਤੇ ਹੋਰ। -ਫੋਟੋ: ਲਖਵਿੰਦਰ ਸਿੰਘ

ਮਲੋਟ: ਇਥੋਂ ਦੇ ਪਿੰਡ ਭਾਗਸਰ ਦੇ ਮੌਜੂਦਾ ਸਰਪੰਚ ਪਰਮਜੀਤ ਸਿੰਘ ਪੰਮਾ ਅਤੇ ਹੋਰ ਕਈ ਪਰਿਵਾਰ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਸ ਮੌਕੇ ਡਾਕਟਰ ਬਲਜੀਤ ਕੌਰ ਨੇ ਕਿਹਾ ਕਿ ਹੋਰਨਾਂ ਪਾਰਟੀਆਂ ’ਚੋਂ ਆਉਣ ਵਾਲੇ ਹਰ ਵਿਅਕਤੀ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਏ ਜਾ ਰਹੇ ਲੋਕ ਪੱਖੀ ਫ਼ੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਆਮ ਲੋਕ ‘ਆਪ’ ਨਾਲ ਜੁੜ ਰਹੇ ਹਨ। ਇਸ ਮੌਕੇ ਸੀਨੀਅਰ ਆਗੂ ਜਸ਼ਨ ਬਰਾੜ, ਗੁਰਦੇਵ ਸਿੰਘ ਬਾਂਮ ਵੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement