ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 18 ਅਗਸਤ
ਇਥੋਂ ਦੇ ਪਿੰਡ ਛੱਤ ਵਿੱਚ ਆਮ ਆਦਮੀ ਪਾਰਟੀ ਵੱਲੋਂ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਸੀਨੀਅਰ ਆਗੂ ਗੁਲਜ਼ਾਰ ਸਿੰਘ, ਬਲਜੀਤ ਚੰਦ ਸ਼ਰਮਾ, ਸੁਭਾਸ਼ ਰਾਣਾ, ਸੁਰਿੰਦਰ ਸਿੰਘ ਪਰਾਗਪੁਰ, ਕੇਐਸ ਚੌਹਾਨ ਦੀ ਅਗਵਾਈ ਹੇਠ ਕਈ ਪਰਿਵਾਰ ਪਾਰਟੀ ਵਿੱਚ ਸ਼ਾਮਲ ਹੋਏ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਜਸਵੀਰ ਸਿੰਘ, ਕੁਲਦੀਪ ਸਿੰਘ, ਜਗਜੀਤ ਸਿੰਘ, ਪ੍ਰੇਮ ਸਿੰਘ, ਬੇਅੰਤ ਸਿੰਘ, ਸੁਖਦੇਵ ਸਿੰਘ, ਬਲਵਿੰਦਰ ਕੌਰ, ਨਿਸ਼ਾਨ ਸਿੰਘ, ਜਸਪਾਲ ਸਿੰਘ, ਲਾਭ ਸਿੰਘ, ਗੁਰਪਾਲ ਸਿੰਘ, ਹਰਦੇਵ ਸਿੰਘ, ਫਿਰੋਜ ਖਾਨ, ਭੂਰੇ ਖਾਂ, ਗੁਰਜੰਟ ਸਿੰਘ, ਪਿਆਰਾ ਸਿੰਘ ਹਾਜ਼ਰ ਸਨ। ਇਸ ਮੌਕੇ ਸ੍ਰੀ ਰੰਧਾਵਾ ਨੇ ਕਿਹਾ ਕਿ ਹਲਕਾ ਡੇਰਾਬੱਸੀ ਦਾ ਇਹ ਇਕ ਇਤਿਹਾਸਕ ਪਿੰਡ ਹੈ ਜਿਸ ਵਿੱਚ ਸੂਬੇ ਦਾ ਸਭ ਤੋਂ ਵੱਡਾ ਛੱਤਬੀੜ ਚਿੜੀਆਘਰ ਸਥਿਤ ਹੈ। ਉਨ੍ਹਾਂ ਕਿਹਾ ਕਿ ਸ਼ੁਰੂ ਤੋਂ ਹੀ ਸਮੇਂ ਦੀਆਂ ਸਰਕਾਰਾਂ ਵੱਲੋਂ ਇਸ ਪਿੰਡ ਦੀਆਂ ਅਣਦੇਖੀ ਕੀਤੀ ਗਈ ਹੈ ਜਿਸ ਕਾਰਨ ਪਿੰਡ ਦੇ ਵਸਨੀਕ ਬੁਨਿਆਦੀ ਸਹੂਲਤਾਂ ਤਰਸ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਿੰਡ ਵਿੱਚ ਗਲੀਆਂ, ਨਾਲੀਆਂ ਅਤੇ ਸਟਰੀਟ ਲਾਈਟਾਂ ਦਾ ਪ੍ਰਬੰਧ ਸਹੀ ਨਹੀਂ ਹੈ ਜਿਸ ਕਾਰਨ ਪਿੰਡ ਦੇ ਲੋਕ ਭਾਰੀ ਪ੍ਰੇਸ਼ਾਨ ਹਨ। ਇਸ ਤੋਂ ਇਲਾਵਾ ਪਿੰਡ ਦੇ ਕੁਝ ਖੇਤਰ ਵਿੱਚ ਸੀਵਰੇਜ ਦੇ ਪਾਣੀ ਦੀ ਨਿਕਾਸੀ ਕਾਰਨ ਵੱਡੀ ਸਮੱਸਿਆ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਮਗਰੋਂ ਹਲਕਾ ਡੇਰਾਬੱਸੀ ਦਾ ਵਿਕਾਸ ਦਿੱਲੀ ਮਾਡਲ ’ਤੇ ਕੀਤਾ ਜਾਏਗਾ। ਇਸ ਤੋਂ ਇਲਾਵਾ ਪਿੰਡ ਵਿੱਚ ਬਿਜਲੀ ਦੀ ਤਾਰਾਂ ਹਾਦਸਿਆਂ ਨੂੰ ਸੱਦਾ ਦੇ ਰਹੀਆਂ ਹਨ।