ਕਾਂਗਰਸ ਛੱਡ ਕੇ ਕਈ ਪਰਿਵਾਰ ‘ਆਪ’ ਵਿੱਚ ਸ਼ਾਮਲ
ਪੱਤਰ ਪ੍ਰੇਰਕ
ਫਗਵਾੜਾ, 4 ਦਸੰਬਰ
ਫਗਵਾੜਾ ਦੇ ਮੁਹੱਲਾ ਉਂਕਾਰ ਨਗਰ ’ਚ ਕਾਂਗਰਸ ਪਾਰਟੀ ਨੂੰ ਝਟਕਾ ਦਿੰਦਿਆਂ ਅਨੇਕਾਂ ਪਰਿਵਾਰਾਂ ਨੇ ‘ਆਪ’ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਨ੍ਹਾਂ ਦਾ ਸਵਾਗਤ ਕਰਨ ਲਈ ‘ਆਪ’ ਆਗੂ ਜੋਗਿੰਦਰ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਤੇ ਉਨ੍ਹਾਂ ਦਾ ਸਵਾਗਤ ਕੀਤਾ।
ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ। ਸੂਬਾ ਸਰਕਾਰ ਦੀ ਕਾਰਗੁਜ਼ਾਰੀ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਹਰੇਕ ਸੂਝਵਾਨ ਪੰਜਾਬੀ ‘ਆਪ’ ਵਿੱਚ ਸ਼ਾਮਲ ਹੋਣ ਲਈ ਬੇਤਾਬ ਹੈ। ਦਲਜੀਤ ਸਿੰਘ ਰਾਜੂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਮੁਹੱਲਾ ਉਂਕਾਰ ਨਗਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਰਾਹੁਲ ਪਾਂਡੇ, ਦੀਪਕ ਪਾਂਡੇ, ਰਾਮ ਨਰਾਇਣ, ਅਸ਼ੋਕ ਸਿੰਘ, ਭਰਤ ਸਿੰਘ, ਦੀਪਕ ਰਾਏ, ਨਿਤੇਸ਼ ਤਿਵਾੜੀ, ਰਾਕੇਸ਼ ਕੁਮਾਰ, ਤਰੁਣ ਸਿੰਘ, ਅਨਿਰਵਨ ਸਿੰਘ, ਨਿਰਮਲ ਕੌਰ, ਅੰਕਿਤਾ ਆਦਿ ਸ਼ਾਮਿਲ ਹਨ। ਇਸ ਮੌਕੇ ਬਲਾਕ ਪ੍ਰਧਾਨ ਬਲਵੀਰ ਠਾਕੁਰ, ਵਰੁਣ ਬੰਗੜ, ਸਮਰ ਗੁਪਤਾ, ਸਰਬਜੀਤ ਸਿੰਘ, ਚਮਨ ਲਾਲ, ਨਿਰਮਲ ਸਿੰਘ ਆਦਿ ਵੀ ਹਾਜ਼ਰ ਸਨ।