ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੱਖ-ਵੱਖ ਪਾਰਟੀਆਂ ਛੱਡ ਕੇ ਕਈ ਪਰਿਵਾਰ ਕਾਂਗਰਸ ’ਚ ਸ਼ਾਮਲ

07:23 AM Oct 08, 2024 IST
ਕਾਂਗਰਸ ’ਚ ਸ਼ਾਮਲ ਹੋਣ ਵਾਲਿਆਂ ਨਾਲ ਵਿਧਾਇਕਾ ਅਰੁਣਾ ਚੌਧਰੀ।

ਸਰਬਜੀਤ ਸਾਗਰ
ਦੀਨਾਨਗਰ, 7 ਅਕਤੂਬਰ
ਇੱਥੋਂ ਨੇੜਲੇ ਪਿੰਡ ਹਸਨਪੁਰ-ਸੰਦਲਪੁਰ ਅਤੇ ਵਜ਼ੀਰਪੁਰ ਦੇ ਵੱਡੀ ਗਿਣਤੀ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਹ ਪਰਿਵਾਰ ਪਿਛਲੇ ਕਈ ਸਾਲਾਂ ਤੋਂ ‘ਆਪ’ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਚੱਲਦੇ ਆ ਰਹੇ ਸਨ ਪਰ ਅੱਜ ਇਨ੍ਹਾਂ ਨੇ ਕਾਂਗਰਸੀ ਉਮੀਦਵਾਰ ਨੂੰ ਸਮਰਥਨ ਕਰਨ ਦਾ ਐਲਾਨ ਕਰ ਦਿੱਤਾ। ਇਸ ਮੌਕੇ ਵਿਧਾਇਕਾ ਅਰੁਣਾ ਚੌਧਰੀ ਅਤੇ ਸੀਨੀਅਰ ਕਾਂਗਰਸ ਨੇਤਾ ਅਸ਼ੋਕ ਚੌਧਰੀ ਨੇ ਵੱਖ ਵੱਖ ਪਾਰਟੀਆਂ ’ਚੋਂ ਆਏ ਇਨ੍ਹਾਂ ਪਰਿਵਾਰਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਕੀਤਾ। ਅਰੁਣਾ ਚੌਧਰੀ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਹੁਣ ਪੰਚਾਇਤੀ ਚੋਣਾਂ ਵਿੱਚ ਸੂਬੇ ਦੀ ਜਨਤਾ ਕਾਂਗਰਸ ਪਾਰਟੀ ਨੂੰ ਅੱਗੇ ਲਿਆਉਣ ਦਾ ਮਨ ਬਣਾ ਚੁੱਕੀ ਹੈ।
ਸਾਬਕਾ ਕੈਬਨਿਟ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਹੋਰਨਾਂ ਪਾਰਟੀਆਂ ਵਾਂਗ ਨਾ ਤਾਂ ਝੂਠੇ ਵਾਅਦੇ ਕਰਦੀ ਹੈ ਅਤੇ ਨਾ ਹੀ ਕਿਸੇ ਨੂੰ ਸਬਜ਼ਬਾਗ਼ ਦਿਖਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਬਦਲਾਅ ਦਾ ਝੂਠਾ ਨਾਅਰਾ ਮਾਰ ਕੇ ਸੱਤਾ ਹਥਿਆਉਣ ਵਾਲੀ ਪਾਰਟੀ ਨੂੰ ਲੋਕ ਹੁਣ ਮੂੰਹ ਲਗਾਉਣ ਨੂੰ ਤਿਆਰ ਨਹੀਂ ਹਨ।

Advertisement

Advertisement