ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਰਜੁਨਪੁਰ ਗੁੰਝੀਆਂ ਤੇ ਨੌਸ਼ਹਿਰਾ ਦੇ ਕਈ ਪਰਿਵਾਰ ਕਾਂਗਰਸ ’ਚ ਸ਼ਾਮਲ

08:41 AM May 06, 2024 IST
ਪਿੰਡ ਨੌਸ਼ਹਿਰਾ ਵਿੱਚ ਭਾਜਪਾ ਛੱਡਣ ਵਾਲਿਆਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਦੇ ਹੋਏ ਵਿਧਾਇਕਾ ਅਰੁਣਾ ਚੌਧਰੀ ਤੇ ਅਸ਼ੋਕ ਚੌਧਰੀ।

ਸਰਬਜੀਤ ਸਾਗਰ
ਦੀਨਾਨਗਰ, 5 ਮਈ
ਹਲਕੇ ਦੇ ਪਿੰਡ ਅਰਜੁਨਪੁਰ ਗੁੰਝੀਆਂ ਅਤੇ ਨੌਸ਼ਹਿਰਾ ਵਿੱਚ ਅੱਜ ਕਾਂਗਰਸ ਪਾਰਟੀ ਨੂੰ ਉਸ ਵੇਲੇ ਬਲ ਮਿਲਿਆ ਜਦੋਂ ‘ਆਪ’ ਅਤੇ ਭਾਜਪਾ ਨਾਲ ਜੁੜੇ ਪਰਿਵਾਰਾਂ ਨੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ। ਇਨ੍ਹਾਂ ਪਰਿਵਾਰਾਂ ਨੂੰ ਵਿਧਾਇਕਾ ਅਰੁਣਾ ਚੌਧਰੀ ਤੇ ਸੀਨੀਅਰ ਨੇਤਾ ਅਸ਼ੋਕ ਚੌਧਰੀ ਨੇ ਸਿਰੋਪਾਓ ਪਹਿਨਾ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਕੀਤਾ।
ਅਰਜੁਨਪੁਰ ਗੁੰਝੀਆਂ ਤੋਂ ਕਾਂਗਰਸ ਵਿੱਚ ਆਏ ਗੁਰਦੀਪ ਸਿੰਘ, ਨਿਸ਼ਾਨ ਸਿੰਘ, ਰਿੰਕੂ ਕੁਮਾਰ, ਲੱਕੀ ਕੁਮਾਰ ਅਤੇ ਹੋਰਨਾਂ ਪਰਿਵਾਰਾਂ ਨੇ ਕਿਹਾ ਕਿ ਦੋ ਸਾਲ ਪਹਿਲਾਂ ਉਹ ਆਮ ਆਦਮੀ ਪਾਰਟੀ ਵੱਲੋਂ ਦਿੱਤੇ ਬਦਲਾਅ ਦੇ ਨਾਅਰੇ ਤੋਂ ਪ੍ਰਭਾਵਿਤ ਹੋ ਕੇ ‘ਆਪ’ ਵਿੱਚ ਗਏ ਸਨ ਪਰ ਏਨਾ ਸਮਾਂ ਲੰਘਣ ਦੇ ਬਾਅਦ ਵੀ ਉਨ੍ਹਾਂ ਨੂੰ ਬਦਲਾਅ ਵਾਲੀ ਕੋਈ ਗੱਲ ਨਜ਼ਰ ਨਹੀਂ ਆਈ ਅਤੇ ਸਭ ਝੂਠ ਹੀ ਸਾਬਤ ਹੋਇਆ, ਜਿਸ ਕਾਰਨ ਉਨ੍ਹਾਂ ਨੇ ‘ਆਪ’ ਤੋਂ ਕਿਨਾਰਾ ਕਰ ਲਿਆ ਹੈ। ਨੌਸ਼ਹਿਰਾ ਪਿੰਡ ’ਚ ਭਾਜਪਾ ਨੂੰ ਅਲਵਿਦਾ ਆਖਣ ਵਾਲੇ ਬਲਦੇਵ ਸਿੰਘ, ਬਾਜੀ, ਸੁੱਖਾ, ਬੰਟੀ, ਲਵਪ੍ਰੀਤ ਸਿੰਘ ਅਤੇ ਵਿੱਕੀ ਮਸੀਹ ਨੇ ਕਿਹਾ ਕਿ ਭਾਜਪਾ ਹੁਣ ਪੂਰੀ ਤਰ੍ਹਾਂ ਨਾਲ ਸਰਮਾਏਦਾਰਾਂ ਦੀ ਪਾਰਟੀ ਬਣ ਚੁੱਕੀ ਹੈ ਅਤੇ ਇੱਥੇ ਆਮ ਵਰਕਰ ਦੀ ਕੋਈ ਕਦਰ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਇਸ ਵਾਰ ਕਾਂਗਰਸ ਦਾ ਸਾਥ ਦੇਣਗੇ। ਨੌਸ਼ਹਿਰਾ ਦੇ ਇਹ ਪਰਿਵਾਰ ਯੂਥ ਆਗੂ ਜਿੰਦੀ ਲੁਬਾਣਾ ਦੀ ਅਗਵਾਈ ਵਿੱਚ ਕਾਂਗਰਸ ’ਚ ਸ਼ਾਮਲ ਹੋਏ।
ਇਸ ਮੌਕੇ ਅਰੁਣਾ ਚੌਧਰੀ ਨੇ ਕਿਹਾ ਕਿ ਕਾਂਗਰਸ ਦੀ ਕਰਨੀ ਤੇ ਕਥਨੀ ਵਿੱਚ ਫ਼ਰਕ ਨਹੀਂ ਹੈ, ਇਸ ਲਈ ਹਰ ਰੋਜ਼ ਦੂਜੀਆਂ ਪਾਰਟੀਆਂ ਨਾਲ ਜੁੜੇ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ। ਅਰੁਣਾ ਚੌਧਰੀ ਨੇ ਪਿੰਡ ਚਾਵਾ, ਨਵਾਂ ਨੌਸ਼ਹਿਰਾ, ਬਹਾਦਰ, ਧਾਰੀਵਾਲ, ਖਿੱਚੀਆਂ ਅਤੇ ਲਖਣਪਾਲ ਵਿਖੇ ਚੋਣ ਮੀਟਿੰਗਾਂ ਕੀਤੀਆਂ ਅਤੇ ਗੁਰਦਾਸਪੁਰ ਹਲਕੇ ਦੇ ਸਰਵਪੱਖੀ ਵਿਕਾਸ ਲਈ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਅਪੀਲ ਕੀਤੀ।

Advertisement

Advertisement
Advertisement