ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦੌਲਤਪੁਰ ਦੇ ਕਈ ਪਰਿਵਾਰ ਅਕਾਲੀ ਦਲ ਛੱਡ ਕੇ ‘ਆਪ’ ’ਚ ਸ਼ਾਮਲ

08:23 AM May 30, 2024 IST
ਆਪ’ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ। -ਫੋਟੋ: ਟੱਕਰ

ਪੱਤਰ ਪ੍ਰੇਰਕ
ਮਾਛੀਵਾੜਾ, 29 ਮਈ
ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਬੇਟ ਖੇਤਰ ਵਿਚ ਵੱਡਾ ਹੁਲਾਰਾ ਮਿਲਿਆ, ਜਦੋਂ ਪਿੰਡ ਦੌਲਤਪੁਰ (ਮੰਡ ਝੜੌਦੀ) ਦੇ ਕਈ ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਪਾਰਟੀ ਵਿਚ ਸ਼ਾਮਲ ਹੋ ਗਏ। ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ‘ਆਪ’ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ 10 ਪ੍ਰਮੁੱਖ ਗਾਰੰਟੀਆਂ ਦੇਣ ਦਾ ਵਾਅਦਾ ਕੀਤਾ ਸੀ, ਜਿਨ੍ਹਾਂ ’ਚੋਂ 9 ਪੂਰੀਆਂ ਕਰ ਦਿਖਾਈਆਂ ਹਨ ਅਤੇ ਜੋ ਇੱਕ ਬਾਕੀ ਰਹਿ ਗਈ ਹੈ, ਉਸ ’ਚ 1100 ਰੁਪਏ ਔਰਤਾਂ ਨੂੰ ਭੱਤਾ ਦੇਣ ਦੀ ਗਾਰੰਟੀ ਵੀ ਜਲਦ ਪੂਰੀ ਕੀਤੀ ਜਾਵੇਗੀ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਦਿਆਲਪੁਰਾ ਦੇ ਧਿਆਨ ਵਿਚ ਲਿਆਂਦਾ ਕਿ ਪਿਛਲੇ ਸਾਲ ਹੜ੍ਹਾਂ ਕਾਰਨ ਬੇਟ ਖੇਤਰ ਦੀਆਂ ਸੜਕਾਂ ਦੀਆਂ ਕੁਝ ਪੁਲੀਆਂ ਰੁੜ ਗਈਆਂ ਸਨ, ਜਿਨ੍ਹਾਂ ਦੀ ਤੁਰੰਤ ਮੁਰੰਮਤ ਕੀਤੀ ਜਾਵੇ ਜਿਸ ’ਤੇ ਦਿਆਲਪੁਰਾ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ‘ਆਪ’ ਸਰਕਾਰ ਪਹਿਲ ਦੇ ਆਧਾਰ ’ਤੇ ਹੱਲ ਕਰੇਗੀ। ਇਸ ਮੌਕੇ ‘ਆਪ’ ਆਗੂ ਸੁਖਵਿੰਦਰ ਸਿੰਘ ਗਿੱਲ, ਜਗਮੀਤ ਸਿੰਘ ਮੱਕੜ, ਪ੍ਰਵੀਨ ਮੱਕੜ, ਜਸਪ੍ਰੀਤ ਸਿੰਘ ਕਾਕਾ, ਕਰਨੈਲ ਸਿੰਘ ਸਰਪੰਚ, ਗੁਰਮੀਤ ਸਿੰਘ ਭਾਊ, ਨੰਬਰਦਾਰ ਜਗਜੀਤ ਸਿੰਘ, ਗੁਰਮੁੱਖ ਸਿੰਘ ਸਾਬਕਾ ਸਰਪੰਚ ਆਦਿ ਮੌਜੂਦ ਸਨ।

Advertisement

Advertisement
Advertisement