ਪਿੰਡ ਗੋਸਲਾਂ ਦੇ ਕਈ ਪਰਿਵਾਰ ਕਾਂਗਰਸ ਵਿੱਚ ਸ਼ਾਮਲ
ਦੇਵਿੰਦਰ ਸਿੰਘ ਜੱਗੀ
ਪਾਇਲ, 29 ਸਤੰਬਰ
ਪਿੰਡ ਗੋਸਲਾਂ ਦੇ ਕਈ ਪਰਿਵਾਰ ਅੱਜ ‘ਆਪ’ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਆਉਣ ਵਾਲੇ ਨਵੇਂ ਪਾਰਟੀ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਸਿਰੋਪਾਓ ਪਾ ਕੇ ਉਨ੍ਹਾਂ ਦਾ ਸਨਮਾਨ ਵੀ ਕੀਤਾ।
ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ‘ਆਪ’ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ ਜਿਸ ਕਰਕੇ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਤੰਗ ਆ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਰਾਜ ਅੰਦਰ ਡੀਜ਼ਲ-ਪੈਟਰੋਲ ਤੇ ਗੈਸ ਕੀਮਤਾਂ ’ਚ ਵਾਧਾ, ਭ੍ਰਿਸ਼ਟਾਚਾਰ, ਮਹਿੰਗਾਈ ਤੇ ਨਸ਼ਿਆਂ ਦਾ ਬੋਲਬਾਲਾ ਹੈ, ਜਿਸ ਕਰਕੇ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੇ ਰਾਜ ਨੂੰ ਮੁੜ ਚੇਤੇ ਕਰ ਰਹੇ ਹਨ। ਕਾਂਗਰਸ ਦੇ ਪਾਇਲ ਦਫਤਰ ਵਿੱਚ ਸ਼ਾਮਲ ਹੋਣ ਵਾਲੇ ਜਸਵੀਰ ਸਿੰਘ ਗੋਸਲ, ਸਿਕੰਦਰ ਸਿੰਘ, ਜਤਿੰਦਰ, ਗੁਰਮੀਤ ਸਿੰਘ, ਨਿਰਭੈ ਸਿੰਘ, ਧਰਮਪਾਲ ਸਿੰਘ, ਜਗਰੂਪ ਸਿੰਘ, ਮੇਜਰ ਸਿੰਘ, ਜਗਦੇਵ ਸਿੰਘ, ਸਿਵਪ੍ਰੀਤ ਸਿੰਘ, ਅਮਨਜੋਤ ਸਿੰਘ, ਮਨਜਿੰਦਰ ਸਿੰਘ, ਜਸਵੀਰ ਸਿੰਘ ਪੰਚ, ਤਰੁਨਪ੍ਰੀਤ ਸਿੰਘ ਨੂੰ ਸਿਰੋਪਾਓ ਦੇਣ ਸਮੇਂ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਸਿਆੜ, ਪ੍ਰੋਫੈਸਰ ਗੁਰਮੁੱਖ ਸਿੰਘ ਗੋਮੀ, ਪੀਏ ਰਣਜੀਤ ਸਿੰਘ ਵੀ ਹਾਜ਼ਰ ਸਨ।