ਸੈਣੀ ਮਾਜਰਾ ਦੇ ਕਈ ਪਰਿਵਾਰ ‘ਆਪ’ ਵਿੱਚ ਸ਼ਾਮਲ
ਫ਼ਤਹਿਗੜ੍ਹ ਸਾਹਿਬ: ਪਿੰਡ ਸੈਣੀ ਮਾਜਰਾ ਵਿੱਚ ‘ਆਪ’ ਦੇ ਵਰਕਰਾਂ ਵੱਲੋਂ ਪ੍ਰੋਗਰਾਮ ਕੀਤਾ ਗਿਆ। ਇਸ ਵਿੱਚ ਵਿਧਾਇਕ ਐਡ. ਲਖਵੀਰ ਸਿੰਘ ਰਾਏ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਸਰਪੰਚ ਸਣੇ ਕਈ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸ੍ਰੀ ਰਾਏ ਨੇ ਉਨ੍ਹਾਂ ਦਾ ਸਨਮਾਨ ਕਰਦੇ ਹੋਏ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਆਗੂਆਂ ਵੱਲੋਂ ਡਬਿੇਟ ਵਿੱਚੋਂ ਭੱਜਣ ਕਾਰਨ ਪੰਜਾਬ ਦੇ ਲੋਕਾਂ ਦੇ ਸਾਹਮਣੇ ਸੱਚ ਆ ਗਿਆ ਹੈ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਵੀ ਸ੍ਰੀ ਰਾਏ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਰਪੰਚ ਹਰਨੇਕ ਸਿੰਘ, ਸਾਬਕਾ ਸਰਪੰਚ ਮੇਵਾ ਸਿੰਘ, ਵਿਕਰਮ ਵਿਕੀ, ਸਾਬਕਾ ਸਰਪੰਚ ਤਰਲੋਚਨ ਸਿੰਘ, ਸਾਬਕਾ ਸਰਪੰਚ ਸੁਰਜੀਤ ਸਿੰਘ, ਪੰਚ ਅਵਤਾਰ ਸਿੰਘ, ਸੇਵਾਮੁਕਤ ਇੰਸਪੈਕਟਰ ਕੁਲਦੀਪ ਸਿੰਘ, ਨੰਬਰਦਾਰ ਭਗਤ ਸਿੰਘ, ਹਰਿੰਦਰ ਸਿੰਘ, ਗੁਰਮੇਲ ਸਿੰਘ ਅਤੇ ਬਹਾਦਰ ਸਿੰਘ ਆਦਿ ਨੇ ‘ਆਪ’ ਵਿੱਚ ਸ਼ਾਮੂਲੀਅਤ ਕੀਤੀ। ਇਸ ਮੌਕੇ ਦਲਜੀਤ ਸਿੰਘ, ਜਤਿੰਦਰ ਸਿੰਘ, ਬਲਾਕ ਪ੍ਰਧਾਨ ਅਤਰ ਸਿੰਘ, ਗੁਰਪ੍ਰੀਤ ਸਿੰਘ, ਪ੍ਰਦੀਪ ਸਿੰਘ ਸਰਪੰਚ ਹੰਸਾਲੀ ਅਤੇ ਅਮਰਿੰਦਰ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ