For the best experience, open
https://m.punjabitribuneonline.com
on your mobile browser.
Advertisement

ਪੰਥ ਤੇ ਪੰਥਕ ਸੰਸਥਾਵਾਂ ਨੂੰ ਕਮਜ਼ੋਰ ਕਰਨ ’ਚ ਜੁਟੀਆਂ ਕਈ ਤਾਕਤਾਂ: ਸੁਖਬੀਰ

07:31 AM May 30, 2024 IST
ਪੰਥ ਤੇ ਪੰਥਕ ਸੰਸਥਾਵਾਂ ਨੂੰ ਕਮਜ਼ੋਰ ਕਰਨ ’ਚ ਜੁਟੀਆਂ ਕਈ ਤਾਕਤਾਂ  ਸੁਖਬੀਰ
ਖੇਮਕਰਨ ਵਿੱਚ ਰੈਲੀ ਦੌਰਾਨ ਮੰਚ ’ਤੇ ਸੁਖਬੀਰ ਸਿੰਘ ਬਾਦਲ ਤੇ ਵਿਰਸਾ ਸਿੰਘ ਵਲਟੋਹਾ।
Advertisement

ਗੁਰਬਖਸ਼ਪੁਰੀ/ਹਰਮੇਸ਼ਪਾਲ ਨੀਲੇਵਾਲਾ
ਤਰਨ ਤਾਰਨ/ਜ਼ੀਰਾ, 29 ਮਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੁਝ ਤਾਕਤਾਂ ਪੰਥ ਤੇ ਪੰਥਕ ਸੰਸਥਾਵਾਂ ਨੂੰ ਸਾਜ਼ਿਸ਼ ਤਹਿਤ ਕਮਜ਼ੋਰ ਕਰਨ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹੀ ਤਾਕਤਾਂ ਸੂਬੇ ਦੀ ਭਾਈਚਾਰਕ ਸਾਂਝ ਅਤੇ ਸੂਬੇ ਦੀ ਸ਼ਾਂਤੀ ਨੂੰ ਖਰਾਬ ਕਰਨ ਦੀ ਤਾਕ ਵਿੱਚ ਹਨ| ਸੁਖਬੀਰ ਬਾਦਲ ਅੱਜ ਸਰਹੱਦੀ ਖੇਤਰ ਦੇ ਕਸਬਾ ਖੇਮਕਰਨ ਵਿੱਚ ਖਡੂਰ ਸਾਹਿਬ ਹਲਕੇ ਤੋਂ ਪਾਰਟੀ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿੱਚ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਪਾਰਟੀ ਪ੍ਰਧਾਨ ਨੇ ਕਿਹਾ ਕਿ ਉਹ ਸੂਬੇ ਦੀ ਭਾਈਚਾਰਕ ਸਾਂਝ ਨੂੰ ਟੁੱਟਣ ਨਹੀਂ ਦੇਣਗੇ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਆਪਣੀ ਖੇਤਰੀ ਪਾਰਟੀ ਦੀ ਹਮਾਇਤ ਕਰਨ ਦੀ ਅਪੀਲ ਕੀਤੀ ਤਾਂ ਜੋ ਭਾਈਚਾਰਕ ਸਾਂਝ ਨੂੰ ਕਾਇਮ ਰੱਖਿਆ ਸਕੇ| ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਕੇਂਦਰ ਸਰਕਾਰ ਤੇ ਕਾਂਗਰਸ ਪਾਰਟੀ ਨੂੰ ਵੀ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਾਂ ’ਤੇ ਆਰਐੱਸਐੱਸ ਦਾ ਕਬਜ਼ਾ ਕਰਵਾਇਆ ਹੈ।
ਇਸ ਦੌਰਾਨ ਜ਼ੀਰਾ ਦੀ ਦਾਣਾ ਮੰਡੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਨੂੰ ਰਗੜੇ ਲਾਉਂਦੇ ਹੋਏ ਕਿਹਾ ਕਿ ‘ਆਪ’ ਸਰਕਾਰ ਨੇ ਪਿਛਲੇ ਦੋ ਸਾਲਾਂ ਦੌਰਾਨ ਕੋਈ ਤਰੱਕੀ ਵਾਲਾ ਕੰਮ ਨਹੀਂ ਕੀਤਾ।

Advertisement

ਅਨਿਲ ਜੋਸ਼ੀ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ

ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਸ਼੍ੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ‘ਗੁਰੂ ਕੀ ਨਗਰੀ’ ਦੇ ਨਾਲ-ਨਾਲ ਇਸ ਸੰਸਦੀ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਦੀ ਹਮਾਇਤ ਕਰਨ ਕਿਉਂਕਿ ਇਸ ਪਾਰਟੀ ਨੇ ਹੀ ਇਸ ਸ਼ਹਿਰ ਨੂੰ ਸੈਰ ਸਪਾਟਾ ਹੱਬ ਵਜੋਂ ਵਿਕਸਤ ਕੀਤਾ ਹੈ। ਉਨ੍ਹਾਂ ਨੇ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਾਕਿਸਤਾਨ ਨਾਲ ਵਪਾਰ ਮੁੜ ਸ਼ੁਰੂ ਕਰਨ ਅਤੇ ਸਰਹੱਦੀ ਪੱਟੀ ’ਤੇ ਉਦਯੋਗਾਂ ਲਈ ਵਿਸ਼ੇਸ਼ ਪੈਕੇਜ ਦੇਣ ਦਾ ਵਾਅਦਾ ਕੀਤਾ। ਉਹ ਅੱਜ ਪਾਰਟੀ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ਵਿਚ ਰੋਡ ਸ਼ੋਅ ਦੀ ਅਗਵਾਈ ਕਰ ਰਹੇ ਸਨ।

Advertisement
Author Image

joginder kumar

View all posts

Advertisement
Advertisement
×