ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੇਢ ਦਹਾਕੇ ’ਚ ਕਈ ਸਰਕਾਰਾਂ ਬਦਲੀਆਂ, ਸੜਕ ਦੀ ਹਾਲਤ ਨਹੀਂ

06:41 AM Aug 13, 2024 IST
ਸ਼ੇਖਚੱਕ ਨਜ਼ਦੀਕ ਸੜਕ ਵਿਚਕਾਰ ਪਏ ਟੋਇਆਂ ਤੋਂ ਲੰਘਦੇ ਹੋਏ ਵਾਹਨ।

ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 12 ਅਗਸਤ
ਤਰਨਤਾਰਨ ਤੋਂ ਗੋਇੰਦਵਾਲ ਸਾਹਿਬ ਜਾਣ ਵਾਲੇ ਮੁੱਖ ਮਾਰਗ ’ਤੇ ਸਥਿਤ ਪਿੰਡ ਸ਼ੇਖਚੱਕ ਨਜ਼ਦੀਕ ਸੜਕ ਦੇ ਵਿਚਕਾਰ ਪਿਛਲੇ ਡੇਢ ਦਹਾਕੇ ਤੋਂ ਪਏ ਟੋਏ ਦੀ ਸਮੱਸਿਆ ਜਿਓਂ ਦੀ ਤਿਓਂ ਬਣੀ ਹੋਈ ਹੈ। ਇਸ ਨੂੰ ਪਿਛਲੇ ਡੇਢ ਦਹਾਕੇ ਦਰਮਿਆਨ ਬਦਲੀਆਂ ਤਿੰਨ ਸਰਕਾਰਾਂ ਹੱਲ ਨਹੀਂ ਕਰ ਸਕੀਆਂ। ਜ਼ਿਕਰਯੋਗ ਹੈ ਕਿ ਪਿੰਡ ਸ਼ੇਖਚੱਕ ਦੇ ਬੱਸ ਅੱਡੇ ਨਾਲ ਲੱਗਦੇ ਰਿਹਾਇਸ਼ੀ ਖੇਤਰ ਦੇ ਗੰਦੇ ਪਾਣੀ ਦੀ ਨਿਕਾਸੀ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਥਾਨਕ ਪੈਟਰੋਲ ਪੰਪ ਸਾਹਮਣੇ ਸੜਕ ਵਿਚਕਾਰ ਪਿਆ ਖੱਡਾ ਰਾਹਗੀਰਾਂ ਲਈ ਮੁਸੀਬਤ ਬਣਿਆ ਹੋਇਆ ਹੈ।
ਇਸ ਸਮੱਸਿਆ ਸਬੰਧੀ ਗੁਰਦੁਆਰਾ ਬਾਉਲੀ ਸਾਹਿਬ ਦੇ ਐਡੀਸ਼ਨਲ ਮੈਨੇਜਰ ਅਵਤਾਰ ਸਿੰਘ ਪਿੱਦੀ, ਅਜੀਤ ਸਿੰਘ ਭੱਲਾ, ਭੁਪਿੰਦਰ ਸਿੰਘ ਪੰਪ ਵਾਲਿਆਂ ਨੇ ਕਿਹਾ ਕਿ ਸਤੰਬਰ ਮਹੀਨੇ ਗੁਰੂ ਅਮਰਦਾਸ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ 450 ਸਾਲਾਂ ਸ਼ਤਾਬਦੀ ਸਮਾਗਮ ਆ ਰਹੇ ਹਨ। ਇਸ ਦੌਰਾਨ ਲੱਖਾਂ ਸ਼ਰਧਾਲੂ ਇਸ ਰਸਤੇ ਰਾਹੀ ਗੁਰਦੁਆਰਾ ਬਾਉਲੀ ਸਾਹਿਬ ਨਤਮਸਤਕ ਹੋਣਗੇ। ਉਨ੍ਹਾਂ ਸਰਕਾਰ ਪਾਸੋਂ ਮੰਗ ਕਰਦਿਆਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਪਿੰਡ ਸ਼ੇਖਚੱਕ ਨਜ਼ਦੀਕ ਸੜਕ ਵਿਚਕਾਰ ਪਏ ਡੂੰਘੇ ਟੋਏ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕਰੇ ਤਾਂ ਜੋ ਸ਼ਤਾਬਦੀ ਸਮਾਗਮਾਂ ਵਿੱਚ ਦੂਰ ਦੁਰਾਡੇ ਤੋਂ ਗੁਰੂ ਘਰ ਆਉਣ ਵਾਲੀ ਸੰਗਤ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸਬੰਧੀ ਐੱਸਡੀਐੱਮ ਸਚਿਨ ਪਾਠਕ ਨੇ ਕਿਹਾ ਕਿ ਪ੍ਰਸ਼ਾਸਨ ਇਸ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕਰੇਗਾ।

Advertisement

Advertisement