ਖਸਤਾ ਹਾਲ ਕੰਧ ਡਿੱਗਣ ਕਾਰਨ ਕਈ ਮਕਾਨ ਨੁਕਸਾਨੇ
ਹਰਦੀਪ ਸਿੰਘ ਸੋਢੀ
ਧੂਰੀ 28 ਅਪਰੈਲ
ਧੂਰੀ ਦੇ ਵਾਰਡ ਨੰਬਰ 20 ਵਿੱਚ ਖਸਤਾ ਹਾਲ ਕੰਧ ਡਿੱਗਣ ਕਾਰਨ ਕਈ ਘਰਾਂ ਨੂੰ ਨੁਕਸਾਨ ਪੁੱਜਿਆ। ਇਸ ਦੌਰਾਨ ਜਾਨੀ ਨੁਕਸਾਨ ਤੋਂ ਤਾਂ ਬਚਾਅ ਰਿਹਾ ਪਰ ਘਰੇਲੂ ਸਾਮਾਨ ਨੁਕਸਾਨਿਆ ਗਿਆ।
ਇਸ ਸਬੰਧੀ ਮੁਹੱਲੇ ਦੇ ਕੌਂਸਲਰ ਨਪਿੰਦਰ ਸਿੰਘ ਨੇ ਦੱਸਿਆ ਕਿ ਕੱਲ੍ਹ ਦੁਪਿਹਰ ਸਮੇਂ ਚਾਰ ਘਰਾਂ ਦੀਆਂ ਛੱਤਾਂ ਡਿੱਗ ਗਈਆਂ ਅਤੇ ਦੋ ਘਰਾਂ ਵਿੱਚ ਤਰੇੜਾਂ ਆ ਗਈਆਂ ਜਿਸ ਬਾਰੇ ਉਨ੍ਹਾਂ ਫੋਰੀ ਪੁਲੀਸ ਅਧਿਕਾਰੀਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਮੰਗ ਕੀਤੀ ਕਿ ਨੁਕਸਾਨੇ ਘਰਾਂ ਲਈ ਮੁਆਵਜ਼ਾ ਦਿੱਤਾ ਜਾਵੇ।
ਇਸ ਸਬੰਧੀ ਧੂਰੀ ਦੇ ਐੱਸਡੀਐੱਮ ਅਮਿਤ ਗੁਪਤਾ ਨੇ ਕਿਹਾ ਕਿ ਉਨ੍ਹਾਂ ਮੌਕੇ ਦਾ ਦੌਰਾ ਕੀਤਾ ਹੈ ਅਤੇ ਅਧਿਕਾਰੀਆਂ ਨੂੰ ਛੱਤਾਂ ਡਿੱਗਣ ਦੇ ਕਾਰਨਾਂ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਘਟਨਾ ਦੀ ਪੂਰੀ ਜਾਂਚ ਉਪਰੰਤ ਬਣਦੀ ਮੱਦਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਵੀ ਜਾਣੂ ਕਰਵਾ ਦਿੱਤਾ ਹੈ। ਇਸ ਮੌਕੇ ਧੂਰੀ ਦੇ ਡੀਐੱਸਪੀ ਤਲਵਿੰਦਰ ਸਿੰਘ ਗਿੱਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।