ਕਿਸਾਨ ਯੂਨੀਅਨ ਲੱਖੋਵਾਲ ’ਚ ਕਈ ਆਗੂ ਸ਼ਾਮਲ
07:12 AM Jun 07, 2024 IST
ਮਾਨਸਾ:
Advertisement
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਝੰਡੂਕੇ ਨੇ ਦੱਸਿਆ ਕਿ ਕਿਸਾਨ ਆਗੂ ਅਭੀ ਮੌੜ ਅਤੇ ਸੁਖਦੀਪ ਕੌਰ, ਬਲਜਿੰਦਰ ਕੌਰ, ਨੀਤੂ ਰਾਣੀ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੂੰ ਛੱਡ ਕੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਆਗੂ ਅਭੀ ਮੌੜ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਜਨਰਲ ਸਕੱਤਰ ਦੇ ਅਹੁਦੇ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਇਸ ਮੌਕੇ ਦਰਸ਼ਨ ਸਿੰਘ ਜਟਾਣਾ, ਪ੍ਰਸ਼ੋਤਮ ਸਿੰਘ ਗਿੱਲ, ਬਲਵੰਤ ਸਿੰਘ ਦਲੀਏਵਾਲੀ, ਕਾਕਾ ਸਿੰਘ ਮਾਨਸਾ, ਦਰਸ਼ਨ ਸਿੰਘ ਤਾਲਬ ਵਾਲਾ,ਘੂਕਰ ਸਿੰਘ ਭੱਠਲ, ਗੁਰਮੇਲ ਸਿੰਘ ਵੀ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement