For the best experience, open
https://m.punjabitribuneonline.com
on your mobile browser.
Advertisement

ਭਾਈ ਜਵਾਹਰਕੇ ਸਣੇ ਕਈ ਆਗੂ ਘਰਾਂ ’ਚ ਨਜ਼ਰਬੰਦ

08:36 AM Apr 09, 2024 IST
ਭਾਈ ਜਵਾਹਰਕੇ ਸਣੇ ਕਈ ਆਗੂ ਘਰਾਂ ’ਚ ਨਜ਼ਰਬੰਦ
ਘਰ ਵਿੱਚ ਨਜ਼ਰਬੰਦ ਭਾਈ ਗੁਰਸੇਵਕ ਸਿੰਘ ਜਵਾਹਰਕੇ। -ਫੋਟੋ: ਮਾਨ
Advertisement

ਮਾਨਸਾ: ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਹੱਕ ਵਿੱਚ ਦਮਦਮਾ ਸਾਹਿਬ ਜਾਣ ਤੋਂ ਰੋਕਣ ਲਈ ਪੁਲੀਸ ਵੱਲੋਂ ਅਕਾਲੀ ਦਲ (ਅੰਮ੍ਰਿਤਸਰ) ਦੇ ਸੂਬਾ ਆਗੂ ਭਾਈ ਗੁਰਸੇਵਕ ਸਿੰਘ ਜਵਾਹਰਕੇ ਸਣ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫ਼ਤਹਿ) ਦੇ ਕੌਮੀ ਜਨਰਲ ਸਕੱਤਰ ਭਾਈ ਸੁਖਚੈਨ ਸਿੰਘ ਅਤਲਾ ਅਤੇ ਇਸਤਰੀ ਵਿੰਗ ਮਾਲਵਾ ਜ਼ੋਨ ਦੇ ਪ੍ਰਧਾਨ ਸੁਖਜੀਤ ਕੌਰ ਨੂੰ ਘਰ ਵਿੱਚ ਨਜ਼ਰਬੰਦ ਕੀਤਾ ਗਿਆ। ਭਾਈ ਗੁਰਸੇਵਕ ਸਿੰਘ ਜਵਾਹਰਕੇ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਗ਼ੈਰ-ਕਾਨੂੰਨੀ ਵਰਤਾਰਾ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲੀਸ ਨੇ ਅੱਜ ਤੜਕਸਾਰ ਗ਼ੈਰ-ਕਾਨੂੰਨੀ ਢੰਗ ਨਾਲ ਉਨ੍ਹਾਂ ਨੂੰ ਘਰ ’ਚ ਹੀ ਨਜ਼ਰਬੰਦ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਦੇ ਸਬੰਧ ਵਿੱਚ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੀਤੇ ਜਾ ਰਹੇ ਖਾਲਸਾ ਮਾਰਚ ਵਿੱਚ ਸ਼ਾਮਲ ਹੋਣਾ ਸੀ। ਉਨ੍ਹਾਂ ਕਿਹਾ ਕਿ ਧਰਨਾ-ਮੁਜ਼ਾਹਰਾ ਕਰਨਾ ਬੁਨਿਆਦੀ ਹੱਕ ਹੈ ਤੇ ਬੁਨਿਆਦੀ ਹੱਕ ਤੋਂ ਵੀ ਰੋਕ ਕੇ ਘਰ ਵਿੱਚ ਨਜ਼ਰਬੰਦ ਕਰ ਕੇ ਜਮਹੂਰੀਅਤ ਦਾ ਘਾਣ ਹੈ। -ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×