ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਕਾਲੀ ਦਲ ਤੇ ਕਾਂਗਰਸ ਦੇ ਕਈ ਆਗੂ ਪਰਿਵਾਰਾਂ ਸਣੇ ‘ਆਪ’ ਵਿੱਚ ਸ਼ਾਮਲ

08:01 AM Sep 29, 2024 IST
‘ਆਪ’ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ।

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 28 ਸਤੰਬਰ
ਮੁਹਾਲੀ ਹਲਕੇ ਵਿੱਚ ਅੱਜ ਕਾਂਗਰਸ ਅਤੇ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਦੋਵੇਂ ਪਾਰਟੀਆਂ ਨਾਲ ਸਬੰਧਤ 33 ਤੋਂ ਵੱਧ ਸਥਾਨਕ ਆਗੂਆਂ ਨੇ ਆਪਣੇ ਪਰਿਵਾਰਾਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਵਿਧਾਇਕ ਕੁਲਵੰਤ ਸਿੰਘ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਦਾ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਕੌਂਸਲਰ ਰਮਨਪ੍ਰੀਤ ਕੌਰ ਅਤੇ ‘ਆਪ’ ਦੇ ਬਲਾਕ ਪ੍ਰਧਾਨ ਹਰਮੇਸ਼ ਸਿੰਘ ਕੁੰਭੜਾ ਦੇ ਯਤਨਾਂ ਸਦਕਾ ਪਿੰਡ ਕੁੰਭੜਾ ਦੇ ਬਾਲਮੀਕ ਭਾਈਚਾਰੇ ਨਾਲ ਸਬੰਧਤ ਪਰਿਵਾਰਾਂ ਨੇ ਕਾਂਗਰਸ ਅਤੇ ਅਕਾਲੀ ਦਲ ਨੂੰ ਅਲਵਿਦਾ ਆਖ ਕੇ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਇਸ ਮੌਕੇ ਆਪ ਆਗੂ ਕੁਲਦੀਪ ਸਿੰਘ ਸਮਾਣਾ, ਨੰਬਰਦਾਰ ਗਗਨਦੀਪ ਸਿੰਘ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ ਹਾਜ਼ਰ ਸਨ।

Advertisement

Advertisement