ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਕਿਯੂ (ਬੁਰਜ ਗਿੱਲ) ਦੇ ਕਈ ਆਗੂ ਭਾਕਿਯੂ (ਡਕੌਂਦਾ) ਵਿੱਚ ਸ਼ਾਮਲ ਹੋਏ

08:17 AM Aug 25, 2024 IST

ਗੁਰੂਸਰ ਸੁਧਾਰ, ਮੁੱਲਾਂਪੁਰ: ਬਲਾਕ ਮੁੱਲਾਂਪੁਰ, ਲੁਧਿਆਣਾ 1 ਅਤੇ ਲੁਧਿਆਣਾ 2 ਦੇ ਭਾਕਿਯੂ (ਡਕੌਂਦਾ) ਦੇ ਆਗੂਆਂ ਦੀ ਵਿਸ਼ੇਸ਼ ਇਕੱਤਰਤਾ ਇੱਥੇ ਮੁੱਲਾਂਪੁਰ ਵਿੱਚ ਯੂਨੀਅਨ ਦੇ ਦਫ਼ਤਰ ਵਿੱਚ ਹੋਈ। ਯੂਨੀਅਨ ਦੇ ਆਗੂ ਜਗਰੂਪ ਸਿੰਘ ਹਸਨਪੁਰ ਅਤੇ ਅਮਨਦੀਪ ਸਿੰਘ ਲਲਤੋਂ ਦੀ ਅਗਵਾਈ ਵਿੱਚ ਤਿੰਨ ਬਲਾਕਾਂ ਦੀਆਂ ਕਰੀਬ 70 ਇਕਾਈਆਂ ਦੇ ਆਗੂਆਂ ਅਤੇ ਵਰਕਰਾਂ ਨੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਅਗਵਾਈ ਵਿੱਚ ਭਰੋਸਾ ਪ੍ਰਗਟਾਇਆ ਹੈ। ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਬੁਰਜ ਗਿੱਲ ਧੜੇ ਨੇ ਸੰਯੁਕਤ ਕਿਸਾਨ ਮੋਰਚੇ ਦਾ ਕੋਈ ਵੀ ਪ੍ਰੋਗਰਾਮ ਇਮਾਨਦਾਰੀ ਨਾਲ ਲਾਗੂ ਨਹੀਂ ਕੀਤਾ। ਅਮਨਦੀਪ ਸਿੰਘ ਲਲਤੋਂ ਨੂੰ ਸੂਬਾ ਕਮੇਟੀ ਮੈਂਬਰ ਅਤੇ ਜਗਰੂਪ ਸਿੰਘ ਨੂੰ ਜ਼ਿਲ੍ਹੇ ਦੇ ਸੀਨੀਅਰ ਮੀਤ ਪ੍ਰਧਾਨ ਵਜੋਂ ਨਾਮਜ਼ਦ ਕਰ ਕੇ ਸਾਰੀਆਂ ਇਕਾਈਆਂ ਨੂੰ ਮਾਨਤਾ ਦੇ ਦਿੱਤੀ ਗਈ। -ਪੱਤਰ ਪ੍ਰੇਰਕ

Advertisement

Advertisement