For the best experience, open
https://m.punjabitribuneonline.com
on your mobile browser.
Advertisement

ਸੁਖਬੀਰ ਬਾਦਲ ਦੇ ਹੱਕ ਵਿੱਚ ਨਿੱਤਰੇ ਕਈ ਪਾਰਟੀ ਆਗੂ

07:25 AM Jul 01, 2024 IST
ਸੁਖਬੀਰ ਬਾਦਲ ਦੇ ਹੱਕ ਵਿੱਚ ਨਿੱਤਰੇ ਕਈ ਪਾਰਟੀ ਆਗੂ
ਅਕਾਲੀ ਆਗੂ ਲਖਵੀਰ ਸਿੰਘ ਲੌਟ ਨਾਲ ਖੜ੍ਹੇ ਪਾਰਟੀ ਵਰਕਰ ।
Advertisement

ਪੱਤਰ ਪ੍ਰੇਰਕ
ਪਟਿਆਲਾ, 30 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਲਖਵੀਰ ਸਿੰਘ ਲੌਟ ਦੀ ਅਗਵਾਈ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਕ ਵਿਚ ਖੜ੍ਹਨ ਦਾ ਫ਼ੈਸਲਾ ਕਰਦਿਆਂ ਕਿਹਾ ਕਿ ਪਾਰਟੀ ਅੰਦਰੋਂ ਹੀ ਕੁਝ ਆਗੂਆਂ ਦੇ ਵੱਖ ਹੋਣ ਨਾਲ ਅਕਾਲੀ ਦਲ ਨੂੰ ਕੋਈ ਖ਼ਤਰਾ ਨਹੀਂ, ਕਿਉਂਕਿ ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਪਾਰਟੀ ਆਪਣੇ ਸਿਧਾਂਤਾਂ ’ਤੇ ਖੜ੍ਹ ਹੈ। ਪਾਰਟੀ ਦਾ ਹਰ ਆਗੂ ਅਤੇ ਵਰਕਰ ਪਾਰਟੀ ਪ੍ਰਧਾਨ ਵਿੱਚ ਭਰੋਸਾ ਪ੍ਰਗਟਾ ਰਿਹਾ ਹੈ। ਸ੍ਰੀ ਲੌਟ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਕਿਸੇ ਵੀ ਪੱਖ ਤੋਂ ਜਾਇਜ਼ ਨਹੀਂ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਰ ਵਰਕਰ ਤਨ, ਮਨ ਤੇ ਧਨ ਤੋਂ ਪਾਰਟੀ ਦੇ ਫ਼ੈਸਲਿਆਂ ਦੇ ਨਾਲ ਹਮੇਸ਼ਾ ਖੜ੍ਹਾ ਸੀ ਤੇ ਖੜ੍ਹਾ ਰਹੇਗਾ। ਇਸ ਮੌਕੇ ਜਥੇਦਾਰ ਬਲਤੇਜ ਸਿੰਘ ਖੋਖ, ਅਵਜਿੰਦਰ ਸਿੰਘ ਨਾਨੋਕੀ ਜ਼ਿਲ੍ਹਾ ਪ੍ਰਧਾਨ ਕਿਸਾਨ ਆਗੂ, ਤਲਵਿੰਦਰ ਸਿੰਘ ਪੱਪੂ, ਮਨਮੋਹਨ ਸਿੰਘ ਕੁੱਕੂ, ਮਨਜੀਤ ਚਹਿਲ ਮੁਲਾਜ਼ਮ ਆਗੂ, ਬੰਤਾ ਸਿੰਘ ਸਰਕਲ ਪ੍ਰਧਾਨ, ਜ਼ੋਰਾਵਰ ਸਿੰਘ ਲੁਬਾਣਾ, ਭਰਪੂਰ ਸਿੰਘ, ਗੁਰਸੇਵਕ ਸਿੰਘ ਗੋਲੂ, ਜੱਸਾ ਖੋਖ, ਬਲਜਿੰਦਰ ਸੰਧੂ, ਹਰਫੂਲ ਭੰਗੂ, ਰਾਮ ਸਿੰਘ ਰਾਮਾ, ਗੁਰਜੰਟ ਸਹੌਲੀ, ਸੋਨੂੰ ਸੂਦ, ਜੱਗੀ ਸਰਪੰਚ ਸ਼ਾਮਲ ਸਨ।
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਸੁਖਵਿੰਦਰਪਾਲ ਸਿੰਘ ਮਿੰਟਾ ਨੇ ਕਿਹਾ ਹੈ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਰਜੀਤ ਸਿੰਘ ਰੱਖੜਾ ਨੇ ਸਿਰਫ਼ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਕੀਤੀ ਹੈ। ਮਿੰਟਾ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਤੇ ਰੱਖੜਾ ਨੇ ਪਾਰਟੀ ਵਿਚ ਰਹਿੰਦਿਆਂ ਹਮੇਸ਼ਾ ਛੋਟੇ ਵਰਕਰਾਂ ਤੇ ਆਗੂਆਂ ਨੂੰ ਰੋਲ ਕੇ ਰੱਖਿਆ ਹੈ।

Advertisement

ਸੁਖਬੀਰ ਬਾਦਲ ਨੂੰ ਪ੍ਰਧਾਨਗੀ ਤੋਂ ਪਾਸੇ ਹੋ ਜਾਣਾ ਚਾਹੀਦੈ: ਰਣਧੀਰ ਰੱਖੜਾ

ਪਟਿਆਲਾ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਨੂੰ ਬਚਾਉਣ ਲਈ ਸਮੇਂ ਦੀ ਨਜ਼ਾਕਤ ਨੂੰ ਸਮਝਦੇ ਹੋਏ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਪਾਸੇ ਹੋ ਜਾਣਾ ਚਾਹੀਦਾ ਹੈ ਕਿਉਂਕਿ ਅੱਜ ਆਮ ਸਿੱਖਾਂ ਅਤੇ ਪੰਜਾਬੀਆਂ ਦੀ ਸੋਚ ਬਣ ਚੁੱਕੀ ਹੈ ਕਿ ਸੁਖਬੀਰ ਦੀ ਲੀਡਰਸ਼ਿਪ ਵਿੱਚ ਅਕਾਲੀ ਦਲ ਦਾ ਉਭਾਰ ਨਹੀਂ ਹੋ ਸਕਦਾ। ਇਹ ਪ੍ਰਗਟਾਵਾ ਇੱਥੇ ਅੱਜ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਤੇ ਜਨਰਲ ਸਕੱਤਰ ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ ਨੇ ਸਾਂਝੇ ਤੌਰ ’ਤੇ ਕੀਤਾ।ਆਗੂਆਂ ਨੇ ਕਿਹਾ ਜਿਵੇਂ ਕਿ 2017 ਤੋਂ ਲੈ ਕੇ 2024 ਤੱਕ ਦੀਆਂ ਸਾਰੀਆਂ ਚੋਣਾਂ ਵਿੱਚ ਅਕਾਲੀ ਦਲ ਦੀਆਂ ਵੋਟਾਂ ਦੀ ਫ਼ੀਸਦੀ ਘੱਟ ਹੋਈ ਹੈ ਅਤੇ ਸੀਟਾਂ ਦਾ ਜੋ ਹਾਲ ਹੋਇਆ ਹੈ ਉਹ ਕੰਧ ’ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਹੁਣ ਨਵਾਂ ਨਿਜ਼ਾਮ ਆਉਣਾ ਚਾਹੀਦਾ ਹੈ। ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ 10 ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋਈਆਂ ਹਨ ਅਤੇ ਵਿਧਾਨ ਸਭਾ ਦੀਆਂ 117 ਸੀਟਾਂ ਵਿੱਚੋਂ ਸਿਰਫ਼ ਤਿੰਨ ਸੀਟਾਂ ਹੀ ਆਈਆਂ। ਉਨ੍ਹਾਂ ਪਾਰਟੀ ਪ੍ਰਧਾਨ ਨੂੰ ਚਾਪਲੂਸਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਸਲਾਹ ਦਿੱਤੀ ਕਿ ਅਸਮਾਨ ਤੋਂ ਉੱਤਰ ਕੇ ਧਰਤੀ ਉੱਪਰ ਆ ਕੇ ਲੋਕਾਂ ਦੀ ਨਬਜ਼ ਨੂੰ ਪਹਿਚਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਿਕ ਸ਼੍ਰੋਮਣੀ ਅਕਾਲੀ ਦਲ ਚੜ੍ਹਦੀ ਕਲਾ ਵਿੱਚ ਜਾ ਸਕਦਾ ਹੈ ਨਹੀਂ ਤਾਂ ਇਤਿਹਾਸ ਸਾਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ।

Advertisement
Author Image

Advertisement
Advertisement
×