ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤਰੱਕੀਆਂ ਤੋਂ ਮੁੜ ਵਾਂਝੇ ਰਹਿ ਗਏ ਕਈ ਸੀਨੀਅਰ ਅਧਿਆਪਕ

08:10 AM Jul 15, 2024 IST

ਕੁਲਦੀਪ ਸਿੰਘ
ਚੰਡੀਗੜ੍ਹ, 14 ਜੁਲਾਈ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਤਰੱਕੀਆਂ ਤੋਂ ਮੁੜ ਵਾਂਝੇ ਰਹਿ ਗਏ ਸੀਨੀਅਰ ਅਧਿਆਪਕਾਂ ਦੇ ਕੇਸਾਂ ਨੂੰ ਮੁੜ ਤੋਂ ਵਿਚਾਰਨ ਦੀ ਮੰਗ ਕੀਤੀ ਹੈ। ਦਰਅਸਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪਿਛਲੇ ਸਾਲਾਂ ਵਿੱਚ ਹੋਈਆਂ ਤਰੱਕੀਆਂ ਹਾਸਲ ਕਰਨ ਤੋਂ ਵਾਂਝੇ ਰਹਿ ਗਏ ਸੀਨੀਅਰ ਅਧਿਆਪਕਾਂ ਨੂੰ ਪਦਉਨਤ ਕਰ ਕੇ ਲੈਕਚਰਾਰ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਸੀ। ਵਿਭਾਗ ਨੇ ਇਨ੍ਹਾਂ ਅਧਿਆਪਕਾਂ ਨੂੰ ਆਪਣੇ ਕੇਸ ਜਮ੍ਹਾਂ ਕਰਵਾਉਣ ਲਈ ਤਰੀਕ ਨਿਸ਼ਚਿਤ ਕੀਤੀ ਸੀ ਪਰ ਇਸ ਪ੍ਰਕਿਰਿਆ ਵਿੱਚ ਫਿਰ ਤੋਂ ਕਾਫ਼ੀ ਸਾਰੇ ਸੀਨੀਅਰ ਅਧਿਆਪਕ ਤਰੱਕੀਆਂ ਤੋਂ ਵਾਂਝੇ ਰਹਿ ਗਏ ਹਨ ਜਦੋਂ ਕਿ ਲਿਸਟਾਂ ਵਿੱਚ ਕਈ ਜੂਨੀਅਰ ਅਧਿਆਪਕਾਂ ਦੇ ਨਾਮ ਆ ਗਏ ਹਨ। ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਕਿਹਾ ਕਿ ਕੁਝ ਅਧਿਆਪਕ ਆਪਣੇ ਤਰੱਕੀ ਦੇ ਕੇਸ ਭੇਜਣ ਤੋਂ ਰਹਿ ਗਏ ਸਨ। ਇਨ੍ਹਾਂ ਅਧਿਆਪਕਾਂ ਨੂੰ ਵਿਭਾਗ ਨੇ 22 ਜੁਲਾਈ ਤੱਕ ਕੇਸ ਭੇਜਣ ਦਾ ਇੱਕ ਹੋਰ ਮੌਕਾ ਦਿੱਤਾ ਹੋਇਆ ਹੈ ਪਰ ਇਸ ਦਰਮਿਆਨ ਵਿਭਾਗ ਨੇ ਅਚਾਨਕ ਤਰੱਕੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਕੇਸ ਜਮ੍ਹਾਂ ਕਰਵਾਉਣ ਵਾਲੇ ਕਈ ਅਧਿਆਪਕ ਫਿਰ ਤੋਂ ਤਰੱਕੀ ਦਾ ਲਾਭ ਨਹੀਂ ਲੈ ਸਕੇ। ਵਿਭਾਗ ਵੱਲੋਂ 12 ਜੁਲਾਈ ਨੂੰ ਤਰੱਕੀ ਕੀਤੇ ਅਧਿਆਪਕਾਂ ਨੂੰ ਸਟੇਸ਼ਨ ਚੋਣ ਲਈ ਵੀ ਸੱਦ ਲਿਆ ਗਿਆ ਹੈ। ਡੀਟੀਐੱਫ ਆਗੂਆਂ ਨੇ ਮੰਗ ਕੀਤੀ ਕਿ 12 ਜੁਲਾਈ ਵਾਲੀ ਲਿਸਟ ਵਿੱਚ ਤਰੱਕੀ ਲੈ ਗਏ ਜੂਨੀਅਰ ਅਧਿਆਪਕਾਂ ਨੂੰ ਸਟੇਸ਼ਨ ਚੋਣ ਵਿੱਚ ਪਹਿਲ ਦੇਣ ਤੋਂ ਪਹਿਲਾਂ ਤਰੱਕੀ ਤੋਂ ਵਾਂਝੇ ਰਹਿ ਗਏ ਅਧਿਆਪਕਾਂ ਦੇ ਕੇਸ ਵਿਚਾਰੇ ਜਾਣ ਤਾਂ ਜੋ ਸੀਨੀਅਰ ਅਧਿਆਪਕਾਂ ਨੂੰ ਸਟੇਸ਼ਨ ਚੋਣ ਵਿੱਚ ਬਣਦਾ ਸਹੀ ਮੌਕਾ ਮਿਲ ਸਕੇ।

Advertisement

Advertisement