ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ-ਹੁਸ਼ਿਆਰਪੁਰ ਮੁੱਖ ਮਾਰਗ ’ਤੇ ਨਾੜ ਨੂੰ ਲਾਈ ਅੱਗ ਕਾਰਨ ਕਈ ਦਰੱਖ਼ਤ ਸੜ ਕੇ ਸੁਆਹ

06:57 AM May 18, 2024 IST
ਗੜ੍ਹਸ਼ੰਕਰ-ਚੰਡੀਗੜ੍ਹ ਹਾਈਵੇਅ ’ਤੇ ਖੇਤਾਂ ’ਚ ਲਾਈ ਅੱਗ ਕਾਰਨ ਝੁਲਸਦੇ ਦਰੱਖਤ

ਗੜ੍ਹਸ਼ੰਕਰ(ਜੰਗ ਬਹਾਦਰ ਸਿੰਘ ਸੇਖੋਂ): ਗੜ੍ਹਸ਼ੰਕਰ ਇਲਾਕੇ ਦੇ ਪਿੰਡਾਂ ਵਿੱਚ ਕਿਸਾਨਾਂ ਵੱਲੋਂ ਖੇਤਾਂ ਵਿੱਚ ਬਚਦੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਜਿਸ ਨਾਲ ਜਿੱਥੇ ਵਾਤਾਵਰਨ ਦੂਸ਼ਿਤ ਹੋ ਰਿਹਾ ਹੈ, ਉੱਥੇ ਹੀ ਸਥਾਨਕ ਚੰਡੀਗੜ੍ਹ-ਹੁਸ਼ਿਆਰਪੁਰ ਮੁੱਖ ਮਾਰਗ ’ਤੇ ਜੰਗਲਾਤ ਵਿਭਾਗ ਦੇ ਹਜ਼ਾਰਾਂ ਦਰੱਖ਼ਤ ਵੀ ਇਸ ਅੱਗ ਕਾਰਨ ਝੁਲਸ ਰਹੇ ਹਨ। ਇਸ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਸਬੰਧਤ ਕਿਸਾਨਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਦੱਸਣਯੋਗ ਹੈ ਕਿ ਸਥਾਨਕ ਹੁਸ਼ਿਆਰਪੁਰ-ਚੰਡੀਗੜ੍ਹ ਮੁੱਖ ਮਾਰਗ ਨੇੜੇ ਪਿੰਡਾਂ ਵਿੱਚ ਕਣਕ ਦੇ ਨਾੜ ਨੂੰ ਲੱਗਦੀ ਅੱਗ ਇਸ ਹਾਈਵੇਅ ਤੱਕ ਪੁੱਜ ਜਾਂਦੀ ਹੈ, ਜਿਸ ਨਾਲ ਸੜਕ ਦੇ ਦੋਵੇਂ ਪਾਸੇ ਜੰਗਲਾਤ ਵਿਭਾਗ ਦੇ ਦਰੱਖਤਾਂ ਦਾ ਵੀ ਵੱਡੀ ਪੱਧਰ ’ਤੇ ਨੁਕਸਾਨ ਹੋ ਰਿਹਾ ਹੈ। ਮੌਜੂਦਾ ਸਮੇਂ ਗੜ੍ਹਸ਼ੰਕਰ ਤੋਂ ਬਲਾਚੌਰ, ਗੜ੍ਹਸ਼ੰਕਰ ਤੋਂ ਮਾਹਿਲਪੁਰ, ਗੜ੍ਹਸ਼ੰਕਰ ਤੋਂ ਬੰਗਾ ਨੂੰ ਜਾਂਦੀਆਂ ਸੜਕਾਂ ਦੇ ਦੁਆਲੇ ਕਿਸਾਨਾਂ ਵੱਲੋਂ ਖੇਤਾਂ ਵਿੱਚ ਲਗਾਈ ਅੱਗ ਨੇ ਸੜਕ ਦੁਆਲੇ ਖੜੇ ਦਰੱਖਤਾਂ ਦਾ ਵੱਡਾ ਨੁਕਸਾਨ ਕੀਤਾ ਹੈ। ਇਸ ਸਬੰਧੀ ਜੰਗਲਾਤ ਵਿਭਾਗ ਦੇ ਡੀਐੱਫਓ ਹਰਭਜਨ ਸਿੰਘ ਨੇ ਕਿਹਾ ਕਿ ਖੇਤੀਬਾੜੀ ਮਹਿਕਮੇ ਦੀ ਅਣਗਹਿਲੀ ਦਾ ਖਮਿਆਜ਼ਾ ਜੰਗਲਾਤ ਮਹਿਕਮੇ ਦੇ ਦਰੱਖਤਾਂ ਦੇ ਹੋ ਰਹੇ ਨੁਕਸਾਨ ਨਾਲ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਕਿਸੇ ਵੀ ਕਿਸਾਨ ਵਿਰੁੱਧ ਕੋਈ ਕਾਰਵਾਈ ਨਹੀਂ ਕਰ ਰਿਹਾ, ਜਿਸ ਕਰ ਕੇ ਅੱਗ ਦੀਆਂ ਘਟਨਾਵਾ ਲਗਾਤਾਰ ਵਧ ਰਹੀਆਂ ਹਨ। ਵਾਤਾਵਰਨ ਚਿੰਤਕ ਵਿਜੈ ਬੰਬੇਲੀ ਅਨੁਸਾਰ ਖੇਤਾਂ ਨੂੰ ਅੱਗ ਲਾਉਣ ਨਾਲ ਨਾਲ ਧਰਤੀ ਦੀ ਬੇਹੱਦ ਉਪਜਾਊ ਪਰਤ ਨਸ਼ਟ ਹੋ ਜਾਂਦੀ ਹੈ, ਜਿਸ ਨੇ ਬਣਨ ਲਈ ਦਹਾਕਿਆਂ ਦਾ ਸਮਾਂ ਲੱਗਦਾ ਹੈ। ਸਮਾਜ ਸੇਵੀ ਸੁਖਵਿੰਦਰ ਸਿੰਘ ਨੇ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਦੇ ਦਿਨਾਂ ਵਿੱਚ ਅੱਗ ਲਗਾਉਣ ਵਾਲੇ ਜ਼ਮੀਨ ਮਾਲਕਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਇਸ ਬਾਰੇ ਖੇਤੀਬਾੜੀ ਵਿਕਾਸ ਅਫਸਰ ਗੁਰਿੰਦਰ ਸਿੰਘ ਨੇ ਕਿਹਾ ਕਿ ਅੱਗ ਲਗਾਉਣ ਦਾ ਇਹ ਰੁਝਾਨ ਬੇਹੱਦ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਕਰਮਚਾਰੀ ਬੇਸ਼ੱਕ ਚੋਣ ਡਿਊਟੀਆਂ ਵਿੱਚ ਮਸ਼ਰੂਫ ਹਨ ਪਰ ਉਹ ਇਸ ਸਬੰਧੀ ਪੜਤਾਲ ਕਰਨਗੇ ਅਤੇ ਜ਼ਿੰਮੇਵਾਰ ਕਿਸਾਨਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement