For the best experience, open
https://m.punjabitribuneonline.com
on your mobile browser.
Advertisement

ਮਾਓਵਾਦੀ ਲਿੰਕ ਕੇਸ: ਬੰਬੇ ਹਾਈ ਕੋਰਟ ਵੱਲੋਂ ਜੀਐੱਨ ਸਾਈਬਾਬਾ ਬਰੀ

07:00 AM Mar 06, 2024 IST
ਮਾਓਵਾਦੀ ਲਿੰਕ ਕੇਸ  ਬੰਬੇ ਹਾਈ ਕੋਰਟ ਵੱਲੋਂ ਜੀਐੱਨ ਸਾਈਬਾਬਾ ਬਰੀ
Advertisement

ਨਵੀਂ ਦਿੱਲੀ, 5 ਮਾਰਚ
ਬੰਬੇ ਹਾਈ ਕੋਰਟ ਨੇ ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋਫੈਸਰ ਜੀਐੱਨ ਸਾਈਬਾਬਾ ਨੂੰ ਪਾਬੰਦੀਸ਼ੁਦਾ ਸੀਪੀਆਈ (ਮਾਓਵਾਦੀ) ਨਾਲ ਸਬੰਧਾਂ ਦੇ ਮਾਮਲੇ ਵਿੱਚੋਂ ਅੱਜ ਬਰੀ ਕਰਦਿਆਂ ਕਿਹਾ ਕਿ ਇਸਤਗਾਸਾ ਧਿਰ ਉਨ੍ਹਾਂ ਖ਼ਿਲਾਫ਼ ਦੋਸ਼ ਸਾਬਤ ਕਰਨ ਵਿੱਚ ਨਾਕਾਮ ਰਹੀ ਹੈ। ਹੇਠਲੀ ਅਦਾਲਤ ਨੇ ਇਸ ਕੇਸ ਵਿੱਚ ਜੀਐੱਨ ਸਾਈਬਾਬਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਉਧਰ, ਮਹਾਰਾਸ਼ਟਰ ਸਰਕਾਰ ਨੇ ਹਾਈ ਕੋਰਟ ਦੇ ਇਸ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਬੰਬੇ ਹਾਈ ਕੋਰਟ ਦੇ ਨਾਗਪੁਰ ਬੈਂਚ ਨੇ ਸਾਈਬਾਬਾ ਨੂੰ ਬਰੀ ਕਰਦਿਆਂ ਕਿਹਾ ਕਿ ਇਸਤਗਾਸਾ ਧਿਰ ਉਨ੍ਹਾਂ ਖਿਲਾਫ਼ ਦੋਸ਼ ਸਾਬਤ ਕਰਨ ਵਿੱਚ ਨਾਕਾਮ ਰਹੀ ਹੈ। ਹਾਈ ਕੋਰਟ ਨੇ ਸਾਈਬਾਬਾ (54) ਦੀ ਉਮਰ ਕੈਦ ਦੀ ਸਜ਼ਾ ਰੱਦ ਕਰ ਦਿੱਤੀ ਅਤੇ ਇਸ ਕੇਸ ਵਿੱਚ ਪੰਜ ਹੋਰ ਮੁਲਜ਼ਮਾਂ ਨੂੰ ਵੀ ਬਰੀ ਕਰ ਦਿੱਤਾ।
ਜਸਟਿਸ ਵਿਨੈ ਜੋਸ਼ੀ ਅਤੇ ਜਸਟਿਸ ਵਾਲਮੀਕਿ ਐੱਸਏ ਮੈਨੀਜ਼ਸ ਦੀ ਡਿਵੀਜ਼ਨ ਬੈਂਚ ਨੇ ਕਿਹਾ, ‘‘ਇਸਤਗਾਸਾ ਪੱਖ ਮੁਲਜ਼ਮ ਵਿਅਕਤੀਆਂ ਖ਼ਿਲਾਫ਼ ਕੇਸ ਨੂੰ ਵਾਜਬ ਸ਼ੱਕ ਤੋਂ ਪਰੇ ਸਾਬਤ ਕਰਨ ਵਿੱਚ ਨਾਕਾਮ ਰਿਹਾ ਹੈ।’’ ਅਦਾਲਤ ਨੇ ਅਤਿਵਾਦੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਤਹਿਤ ਮੁਲਜ਼ਮਾਂ ਖ਼ਿਲਾਫ਼ ਦੋਸ਼ ਲਾਉਣ ਲਈ ਇਸਤਗਾਸਾ ਧਿਰ ਵੱਲੋਂ ਪ੍ਰਾਪਤ ਮਨਜ਼ੂਰੀ ਨੂੰ ‘ਕਾਨੂੰਨੀ ਤੌਰ ’ਤੇ ਅਵੈਧ’ ਮੰਨਿਆ। ਸਰੀਰਕ ਤੌਰ ’ਤੇ 90 ਫੀਸਦੀ ਨਕਾਰਾ ਸਾਈਬਾਬਾ ਵ੍ਹੀਲਚੇਅਰ ’ਤੇ ਹਨ। ਉਹ 2014 ਵਿੱਚ ਇਸ ਕੇਸ ਵਿੱਚ ਗ੍ਰਿਫ਼ਤਾਰੀ ਮਗਰੋਂ ਨਾਗਪੁਰ ਕੇਂਦਰੀ ਜੇਲ੍ਹ ’ਚ ਬੰਦ ਹਨ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×