ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਰਾੜ ਕਲਾਂ ਕਾਂਡ: ਪੁੱਤਰ ਹੀ ਨਿਕਲਿਆ ਪਿਤਾ ਦਾ ਕਾਤਲ

07:37 AM Sep 09, 2024 IST
ਸ੍ਰੀ ਮੁਕਤਸਰ ਸਾਹਿਬ ਪੁਲੀਸ ਦੀ ਹਿਰਾਸਤ ਵਿੱਚ ਮੁਲਜ਼ਮ। -ਫੋਟੋ: ਪੰਜਾਬੀ ਟ੍ਰਿਬਿਊਨ

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 8 ਸਤੰਬਰ
ਪਿੰਡ ਬਾਜਾ ਮਰਾੜ ਦੇ ਰਹਿਣ ਵਾਲੇ 50 ਸਾਲਾਂ ਲਖਬੀਰ ਸਿੰਘ ਦਾ ਦੋ ਦਿਨ ਪਹਿਲਾਂ ਕਤਲ ਹੋ ਗਿਆ ਸੀ, ਜਿਸ ਬਾਰੇ ਪਹਿਲਾਂ ਤਾਂ ਇਸ ਨੂੰ ਲੁੱਟ ਦੀ ਘਟਨਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਸੀ ਪਰ ਹੁਣ ਪੁਲੀਸ ਵੱਲੋਂ ਕੀਤੀ ਪੜਤਾਲ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਕਤਲ ਲਖਵੀਰ ਸਿੰਘ ਦੇ ਪੁੱਤਰ ਪਿਆਰਜੀਤ ਸਿੰਘ ਵੱਲੋਂ ਹੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਕਤਲ ਉਸ ਵੇਲੇ ਹੋਇਆ ਸੀ ਜਦੋਂ ਲਖਵੀਰ ਸਿੰਘ ਆਪਣੇ ਪੁੱਤਰ ਪਿਆਰਜੀਤ ਸਿੰਘ ਨਾਲ ਚੰਡੀਗੜ੍ਹ ਦੇ ਪੀਜੀਆਈ ਤੋਂ ਦਵਾਈ ਲੈਣ ਵਾਸਤੇ ਪਿੰਡ ਬਾਜਾ ਮਰਾੜ ਤੋਂ ਮਹਿਜ਼ ਚਾਰ ਕਿਲੋਮੀਟਰ ਦੂਰ ਖਾਰਾ ਰੋਡ ਉਪਰ ਜਾ ਰਿਹਾ ਸੀ। ‌ ਪਿਆਰਜੀਤ ਸਿੰਘ ਵੱਲੋਂ ਪੁਲੀਸ ਨੂੰ ਬਿਆਨ ਦਿੱਤਾ ਗਿਆ ਕਿ ਉਸ ਦੇ ਪਿਤਾ ਦਾ ਕਤਲ ਲੁਟੇਰਿਆਂ ਨੇ ਕੀਤਾ ਹੈ, ਕਤਲ ਕਾਰ ਵਿੱਚ ਹੋਇਆ ਸੀ ਤੇ ਕਾਰ ਨੂੰ ਪਿਆਰ ਜੀਤ ਸਿੰਘ ਚਲਾ ਰਿਹਾ ਸੀ। ਜ਼ਿਲ੍ਹਾ ਪੁਲੀਸ ਮੁਖੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਮ੍ਰਿਤਕ ਲਖਵੀਰ ਸਿੰਘ ਦੇ ਲੜਕੇ ਪਿਆਰਜੀਤ ਸਿੰਘ ਨੇ ਖੁਦ ਹੀ ਰਚੀ ਸੀ ਲੁੱਟ ਦੀ ਝੁਠੀ ਵਾਰਦਾਤ ਅਤੇ ਆਪ ਹੀ ਆਪਣੇ ਪਿਤਾ ਦਾ ਕਤਲ ਕੀਤਾ ਸੀ। ਉਨ੍ਹਾਂ ਦੱਸਿਆ ਕਿ ਪਿਆਰਜੀਤ ਸਿੰਘ ਨੇ ਪੁਲੀਸ ਪਾਸ ਬਿਆਨ ਦਿੱਤਾ ਸੀ ਕਿ ਉਹ ਆਪਣੇ ਪਿਤਾ ਲਖਵੀਰ ਸਿੰਘ ਨੂੰ ਦਵਾਈ ਦਿਵਾਉਣ ਲਈ ਅਲਟੋ ਕਾਰ ਵਿੱਚ ਜਾ ਰਹੇ ਸਨ ਤੇ ਜਦ ਉਹ ਪਿੰਡ ਮਰਾੜ ਕਲਾਂ ਫਾਟਕ ਨੇੜੇ ਪੁੱਜੇ ਤਾਂ ਅਣਪਛਾਤੇ ਵਿਅਕਤੀਆਂ ਵੱਲੋਂ ਉਸ ਦੀ ਕਾਰ ਦੇ ਸ਼ੀਸ਼ੇ ਤੋੜ ਦਿੱਤੇ। ਉਸ ਦੇ ਕੰਨ ’ਤੇ ਪਿਸਤੌਲ ਲਾ ਲਿਆ ਅਤੇ ਉਸ ਦਾ ਮੋਬਾਈਲ ਅਤੇ ਪਰਸ ਖੋਹਣ ਲੱਗੇ ਤਾਂ ਇਸੇ ਦੌਰਾਨ ਇੱਕ ਨਾ-ਮਾਲੂਮ ਵਿਅਕਤੀ ਵੱਲੋਂ ਉਸ ਦੇ ਪਿਤਾ ਦੇ ਗੱਲ ਵਿੱਚ ਲੋਹੇ ਦੇ ਸਰੀਏ ਨਾਲ ਵਾਰ ਕੀਤੇ ਤੇ ਆਪਣੇ ਹਥਿਆਰਾਂ ਸਮੇਤ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ। ਪੁਲੀਸ ਨੇ ਥਾਣਾ ਬਰੀਵਾਲਾ ਵਿੱਚ ਮੁਕੱਦਮਾ ਦਰਜ ਕਰਕੇ ਤਫਤੀਸ਼ ਸ਼ੁਰੂ ਕੀਤੀ ਗਈ। ਇਸ ਵਾਰਦਾਤ ਨੂੰ ਟਰੇਸ ਕਰਨ ਲਈ ਪੁਲੀਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ, ਆਧੁਨਿਕ ਢੰਗ ਤਰੀਕਿਆਂ ਦੀ ਵਰਤੋਂ ਕਰਦਿਆਂ ਸਾਰੇ ਪਹਿਲੂਆਂ ਤੋਂ ਤਫਤੀਸ਼ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ ਖੁਲਾਸਾ ਹੋਇਆ ਕਿ ਮ੍ਰਿਤਕ ਲਖਵੀਰ ਸਿੰਘ ਦੇ ਪੁੱਤਰ ਪਿਆਰਜੀਤ ਸਿੰਘ ਵੱਲੋਂ ਹੀ ਆਪਣੇ ਪਿਤਾ ਦਾ ਚਾਕੂ ਮਾਰ ਕੇ ਕਤਲ ਕੀਤਾ ਗਿਆ ਸੀ ਅਤੇ ਆਪਣੀ ਕਹੀ ਦੇ ਦਸਤੇ ਨਾਲ ਆਪਣੀ ਗੱਡੀ ਦੀ ਭੰਨ-ਤੋੜ ਕਰ ਕੇ, ਲੁੱਟ ਦਾ ਝੂਠਾ ਡਰਾਮਾ ਰਚਿਆ ਸੀ ਤੇ ਬਾਅਦ ਵਿੱਚ ਮੁਦੱਈ ਬਣ ਕੇ ਮੁਕੱਦਮਾ ਦਰਜ ਕਰਵਾ ਦਿੱਤਾ ਸੀ। ਪੁਲੀਸ ਵੱਲੋਂ ਪਿਆਰਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਸ ਨੇ ਆਪਣੀ ਮੁਢਲੀ ਪੁੱਛ-ਪੜਤਾਲ ਦੌਰਾਨ ਮੰਨਿਆ ਕੇ ਉਹ ਆਨਲਾਇਨ ਗੇਮ ਦੌਰਾਨ ਕਰੀਬ 25 ਲੱਖ ਰੁਪਏ ਹਾਰ ਗਿਆ ਸੀ ਤੇ ਉਸ ਦਾ ਪਿਤਾ ਮ੍ਰਿਤਕ ਲਖਵੀਰ ਸਿੰਘ, ਪਿਆਰਜੀਤ ਸਿੰਘ ਤੋਂ ਪੈਸਿਆਂ ਦਾ ਹਿਸਾਬ ਮੰਗਦਾ ਸੀ, ਜਿਸ ਕਾਰਨ ਉਸ ਨੇ ਆਪਣੇ ਪਿਤਾ ਲਖਵੀਰ ਸਿੰਘ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ।

Advertisement

Advertisement