ਮਰਾਠਾ ਕੋਟਾ ਅੰਦੋਲਨ: ਬੀਡ 'ਚੋਂ ਕਰਫਿਊ ਹਟਾਇਆ
01:43 PM Nov 01, 2023 IST
ਛਤਰਪਤੀ ਸੰਭਾਜੀਨਗਰ, 1 ਨਵੰਬਰ
ਬੀਡ ਪ੍ਰਸ਼ਾਸਨ ਨੇ ਬੁੱਧਵਾਰ ਸਵੇਰੇ ਮਰਾਠਾ ਕੋਟਾ ਅੰਦੋਲਨ ਦੌਰਾਨ ਹਿੰਸਾ ਤੋਂ ਬਾਅਦ ਜ਼ਿਲ੍ਹੇ ਦੇ ਕੁਝ ਹਿੱਸਿਆਂ ਵਿਚ ਲਗਾਇਆ ਗਿਆ ਕਰਫਿਊ ਹਟਾ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਹਾਰਾਸ਼ਟਰ ਦੇ ਮਰਾਠਵਾੜਾ ਖੇਤਰ ਵਿੱਚ ਸਥਤਿ ਜ਼ਿਲ੍ਹੇ ਵਿੱਚ ਮਨਾਹੀ ਦੇ ਹੁਕਮ ਜਾਰੀ ਰਹਿਣਗੇ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇੰਟਰਨੈੱਟ ਸੇਵਾਵਾਂ ਅਜੇ ਵੀ ਬੰਦ ਹਨ। ਧਾਰਸ਼ਿਵ ਜ਼ਿਲ੍ਹੇ ਵਿੱਚ, ਜਿਸ ਵਿੱਚ ਮਰਾਠਾ ਕੋਟੇ ਦੇ ਸਮਰਥਨ ਵਿੱਚ ਵਿਰੋਧ ਪ੍ਰਦਰਸ਼ਨ ਵੀ ਹੋਏ ਹਨ, ਬੁੱਧਵਾਰ ਨੂੰ ਸ਼ਾਮ 5 ਵਜੇ ਕਰਫਿਊ ਹਟਾ ਦਿੱਤਾ ਜਾਵੇਗਾ। ਅਧਿਕਾਰੀਆਂ ਅਨੁਸਾਰ ਬੀਡ ਪੁਲੀਸ ਨੇ ਹਿੰਸਾ ਦੇ ਸਬੰਧ ਵਿੱਚ ਹੁਣ ਤੱਕ 30 ਤੋਂ ਵੱਧ ਕੇਸ ਦਰਜ ਕੀਤੇ ਹਨ ਅਤੇ 99 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। -ਪੀਟੀਆਈ
Advertisement
Advertisement