ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਪੀਆਈ (ਐੱਮਐੱਲ) ਵੱਲੋਂ ਮਾਰਚ; ਭਾਜਪਾ ਨੂੰ ਹਰਾਉਣ ਦਾ ਸੱਦਾ

10:47 AM May 27, 2024 IST
ਮਾਰਚ ਕੱਢ ਕੇ ਭਾਜਪਾ ਨੂੰ ਹਰਾਉਣ ਦਾ ਸੱਦੇ ਦਿੰਦੇ ਹੋਏ ਆਗੂ। -ਫੋਟੋ: ਲਾਜਵੰਤ

ਪੱਤਰ ਪ੍ਰੇਰਕ
ਨਵਾਂ ਸ਼ਹਿਰ, 26 ਮਈ
ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ-ਲੈਨਨਿਵਾਦੀ) ਨਿਊਡੈਮੋਕਰੇਸੀ ਨੇ ਅੱਜ 25 ਕਿਲੋਮੀਟਰ ਤੱਕ ਮਾਰਚ ਕੱਢ ਕੇ ਭਾਰਤੀ ਜਨਤਾ ਪਾਰਟੀ ਨੂੰ ਹਰਾਉਣ ਦਾ ਸੱਦਾ ਦਿੱਤਾ। ਇਸ ਮਾਰਚ ਵਿੱਚ ਮੋਟਰਸਾਈਕਲਾਂ, ਕਾਰਾਂ, ਜੀਪਾਂ ਅਤੇ ਆਟੋਆਂ ਵਿੱਚ ਵੱਡੀ ਗਿਣਤੀ ਲੋਕ ਸ਼ਾਮਲ ਹੋਏ। ਇਸ ਮੌਕੇ ਪਾਰਟੀ ਆਗੂਆਂ ਕੁਲਵਿੰਦਰ ਸਿੰਘ ਵੜੈਚ, ਜਸਬੀਰ ਦੀਪ, ਗੁਰਬਖਸ਼ ਕੌਰ ਸੰਘਾ, ਕਮਲਜੀਤ ਸਨਾਵਾ, ਅਵਤਾਰ ਸਿੰਘ ਤਾਰੀ, ਪੁਨੀਤ ਬਛੌੜੀ ਅਤੇ ਗੁਰਦਿਆਲ ਰੱਕੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਵਿੱਚ ਧਾਰਮਿਕ ਸਦਭਾਵਨਾ ਨੂੰ ਸੱਟ ਮਾਰੀ ਹੈ। ਜਮਹੂਰੀ ਕਦਰਾਂ- ਕੀਮਤਾਂ ਨੂੰ ਪੈਰਾਂ ਹੇਠਾਂ ਰੋਲਿਆ ਹੈ ਅਤੇ ਮਨੁੱਖੀ ਹੱਕਾਂ ਦਾ ਘਾਣ ਕੀਤਾ ਹੈ। ਕਿਸਾਨਾਂ ਦੀਆਂ ਮੰਗਾਂ ਮੰਨ ਕੇ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਤੇ ਜਨਤਕ ਜਾਇਦਾਦਾਂ ਨੂੰ ਆਪਣੇ ਚਹੇਤੇ ਕਾਰਪੋਰੇਟਰਾਂ ਕੋਲ ਕੌਡੀਆਂ ਦੇ ਭਾਅ ਵੇਚਿਆ ਹੈ। ਸਰਕਾਰ ਦੀ ਆਲੋਚਨਾ ਕਰਨ ਵਾਲੇ ਪੱਤਰਕਾਰਾਂ, ਕਾਰਕੁਨਾਂ, ਬੁੱਧੀਜੀਵੀਆਂ, ਲੇਖਕਾਂ, ਆਗੂਆਂ ਅਤੇ ਵਕੀਲਾਂ ਨੂੰ ਸੰਗੀਨ ਅਪਰਾਧਿਕ ਧਾਰਾਵਾਂ ਲਾ ਕੇ ਜੇਲ੍ਹਾਂ ਵਿੱਚ ਸੁੱਟਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼, ਸੰਵਿਧਾਨ, ਰਾਖਵਾਂਕਰਨ ਅਤੇ ਜਮਹੂਰੀਅਤ ਨੂੰ ਬਚਾਉਣ ਲਈ ਫਾਸ਼ੀਵਾਦੀ ਭਾਜਪਾ ਨੂੰ ਇਨ੍ਹਾਂ ਚੋਣਾਂ ਵਿੱਚ ਭਾਂਜ ਦੇਣਾ ਜ਼ਰੂਰੀ ਹੈ। ਇਹ ਮਾਰਚ ਬੱਸ ਅੱਡਾ ਨਵਾਂ ਸ਼ਹਿਰ ਤੋਂ ਸ਼ੁਰੂ ਹੋ ਕੇ ਪਿੰਡ ਕਰਿਆਮ, ਹੰਸਰੋਂ, ਧਰਮਕੋਟ, ਰਾਹੋਂ, ਛੋਕਰਾਂ, ਕੋਟ ਰਾਂਝਾ, ਪੱਲੀਆਂ ਕਲਾਂ, ਪੱਲੀਆਂ ਖੁਰਦ, ਸੋਇਤਾ ਤੋਂ ਹੁੰਦਾ ਹੋਇਆ ਪਿੰਡ ਸ਼ਹਾਬਪੁਰ ਵਿੱਚ ਪੁੱਜ ਕੇ ਖਤਮ ਹੋਇਆ।

Advertisement

Advertisement
Advertisement