ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਮਾਰਚ

08:57 AM Feb 10, 2024 IST
ਮਾਛੀਵਾੜਾ ਵਿੱਚ ਕੇਂਦਰ ਖ਼ਿਲਾਫ਼ ਰੋਸ ਜ਼ਾਹਰ ਕਰਦੇ ਹੋਏ ਕਿਸਾਨ।

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 9 ਫਰਵਰੀ
ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਤੋਂ ਇਲਾਵਾ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੇਂਦਰ ਸਰਕਾਰ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਮੰਨਵਾਉਣ ਲਈ 16 ਫਰਵਰੀ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਮਾਰਚ ਕੱਢਿਆ ਗਿਆ। ਕਿਸਾਨਾਂ ਦਾ ਇਹ ਮਾਰਚ ਮਾਛੀਵਾੜਾ ਸਾਹਿਬ ਦੇ ਖਾਲਸਾ ਚੌਂਕ ਵਿਖੇ ਪਹੁੰਚਿਆ ਜਿੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਆਪਣੇ ਵਾਅਦੇ ਤੋਂ ਮੁੱਕਰ ਰਹੀ ਹੈ, ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਮੁਤਾਬਿਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ। ਇਨ੍ਹਾਂ ਮੰਗਾਂ ਵਿਚ ਸਵਾਮੀਨਾਥਨ ਰਿਪੋਰਟ ਲਾਗੂ ਕਰਨਾ, ਐੱਮ.ਐੱਸ.ਪੀ. ਲਾਗੂ ਕਰਨਾ, ਕਿਸਾਨਾਂ ’ਤੇ ਕੀਤੇ ਗਏ ਝੂਠੇ ਪਰਚੇ ਰੱਦ ਕਰਵਾਉਣੇ ਸਮੇਤ ਹੋਰ ਕਈ ਮੰਗਾਂ ਹਨ।
ਖੰਨਾ (ਨਿੱਜੀ ਪੱਤਰ ਪ੍ਰੇਰਕ): ਇਥੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ’ਤੇ ਕਿਸਾਨ, ਮਜ਼ਦੂਰ, ਡਰਾਈਵਰ, ਆੜ੍ਹਤੀ, ਮੁਨੀਮ, ਪੱਲ੍ਹੇਦਾਰ ਅਤੇ ਹੋਰ ਸੰਘਰਸ਼ਸ਼ੀਲ ਜਥੇਬੰਦੀਆਂ ਨੇ ਦਾਣਾ ਮੰਡੀ ਤੋਂ ਨੈਸ਼ਨਲ ਹਾਈਵੇਅ ਦੇ ਦੋਵੇਂ ਪਾਸੇ ਮਾਰਚ ਕੱਢਿਆ। ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ ਨੇ ਦੱਸਿਆ ਕਿ ਇਸ ਮਾਰਚ ਦਾ ਮੁੱਖ ਮਕਸਦ 16 ਫਰਵਰੀ ਨੂੰ ਭਾਰਤ ਬੰਦ ਲਈ ਸਾਰੇ ਭਾਈਚਾਰਿਆਂ ਨੂੰ ਲਾਮਬੰਦ ਕਰਨਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਖਿਲਾਫ਼ ਇਕ ਮੰਚ ਤੇ ਇਕੱਠੇ ਹੋ ਕੇ ਅਵਾਜ਼ ਉਠਾਉਣਾ ਸਮੇਂ ਦੀ ਲੋੜ ਹੈ ਤਾਂ ਕਿ ਆਪਣੇ ਹੱਕ ਵਾਪਸ ਲਏ ਜਾਣ। ਉਨ੍ਹਾਂ ਕਿਹਾ ਕਿ ਸਰਕਾਰਾਂ ਕਾਰਪੋਰੇਟ ਘਰਾਣਿਆਂ ਦੇ ਪੱਖ ਪੂਰਦਿਆਂ ਹੋਇਆ ਸਰਕਾਰੀ ਅਦਾਰਿਆਂ ਨੂੰ ਖਤਮ ਕਰ ਰਹੀਆਂ ਹਨ ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਰਾਜਿੰਦਰ ਸਿੰਘ, ਕਰਨੈਲ ਇਕੋਲਾਹਾ, ਤਰਨਜੀਤ ਸਿੰਘ, ਬਲਵੰਤ ਰਾਜੇਵਾਲ, ਭਿੰਦਰ ਸਿੰਘ, ਖੁਸ਼ਵੰਤ ਸਿੰਘ ਟਿੱਲੂ, ਗੁਰਮੇਲ ਸਿੰਘ, ਮਾ.ਗੁਰਦੀਪ ਸਿੰਘ, ਜ਼ੋਰਾ ਸਿੰਘ ਆਦਿ ਹਾਜ਼ਰ ਸਨ।

Advertisement

Advertisement