ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਿਸਾਨਾਂ ਵੱਲੋਂ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ

07:59 PM Jun 29, 2023 IST

ਦਰਸ਼ਨ ਸਿੰਘ ਸੋਢੀ

Advertisement

ਐਸਏਐਸ ਨਗਰ (ਮੁਹਾਲੀ), 27 ਜੂਨ

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਅੱਜ ਮੁਹਾਲੀ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਮੱਕੀ ਤੇ ਮੂੰਗੀ ਦੀ ਫ਼ਸਲ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ ‘ਤੇ ਯਕੀਨੀ ਬਣਾਉਣ ਸਮੇਤ ਹੋਰ ਜਾਇਜ਼ ਮੰਗਾਂ ਸਬੰਧੀ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਭਰ ‘ਚੋਂ ਕਿਸਾਨਾਂ ਦੇ ਕਾਫ਼ਲੇ ਸਵੇਰੇ 10 ਵਜੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਪਹੁੰਚੇ। ਦੁਪਹਿਰ 12 ਵਜੇ ਸੰਯੁਕਤ ਕਿਸਾਨ ਮੋਰਚਾ ਨਾਲ ਸਬੰਧਤ ਕਰੀਬ 33 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਕਿਸਾਨੀ ਮੰਗਾਂ ‘ਤੇ ਵਿਚਾਰ-ਚਰਚਾ ਕੀਤੀ। ਇਸ ਮਗਰੋਂ ਕਿਸਾਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਰੋਸ ਮਾਰਚ ਆਰੰਭਿਆ, ਜਿਸ ਨੂੰ ਟਰੈਫ਼ਿਕ ਲਾਈਟ ਪੁਆਇੰਟ ਫੇਜ਼-7 ‘ਤੇ ਤਾਇਨਾਤ ਮੁਹਾਲੀ ਪੁਲੀਸ ਨੇ ਰੋਕ ਲਿਆ। ਇਸ ਮੌਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਡਾ. ਦਰਸ਼ਨ ਪਾਲ, ਕਿਸਾਨ ਯੂਨੀਅਨ (ਲੱਖੋਵਾਲ) ਦੇ ਜਰਨਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ, ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕਿਸਾਨ ਯੂਨੀਅਨ ਦੁਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਮਹਿਲਾ ਕਿਸਾਨ ਯੂਨੀਅਨ ਦੀ ਪ੍ਰਧਾਨ ਰਾਜਵਿੰਦਰ ਕੌਰ, ਬੂਟਾ ਸਿੰਘ ਬੁਰਜਗਿੱਲ, ਨਿਰਭੈ ਸਿੰਘ ਢੁੱਡੀਕੇ ਸਮੇਤ ਹੋਰ ਪ੍ਰਮੁੱਖ ਆਗੂਆਂ ਨੇ ਧਰਨੇ ਨੂੰ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਮੱਕੀ ਦਾ ਘੱਟੋ-ਘੱਟ ਸਮਰਥਨ ਮੁੱਲ 2090 ਰੁਪਏ ਪ੍ਰਤੀ ਕੁਇੰਟਲ ਹੈ, ਜਦਕਿ ਮੰਡੀਆਂ ਵਿੱਚ ਇਸ ਨੂੰ ਸਿਰਫ਼ 1000 ਰੁਪਏ ਵਿੱਚ ਖਰੀਦਿਆ ਜਾ ਰਿਹਾ ਹੈ। ਇਸੇ ਤਰ੍ਹਾਂ ਮੂੰਗੀ ਦਾ ਐੱਮਐੱਸਪੀ 8556 ਰੁਪਏ ਪ੍ਰਤੀ ਕੁਇੰਟਲ ਮਿਥਿਆ ਗਿਆ ਹੈ, ਪਰ ਮੰਡੀ ਵਿੱਚ ਇਸ ਦੇ ਸਿਰਫ਼ 6700 ਰੁਪਏ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਫ਼ਸਲੀ ਵਿਭਿੰਨਤਾ ਲਿਆਉਣ ਤੇ ਪਾਣੀ ਬਚਾਉਣ ਲਈ ਕਿਸਾਨਾਂ ਨੂੰ ਮੱਕੀ ਅਤੇ ਮੂੰਗੀ ਬੀਜਣ ਲਈ ਕਹਿ ਰਹੇ ਹਨ ਤੇ ਦੂਜੇ ਪਾਸੇ ਕਿਸਾਨਾਂ ਨੂੰ ਇਨ੍ਹਾਂ ਫ਼ਸਲਾਂ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ। ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ 3 ਜੁਲਾਈ ਨੂੰ ਲੁਧਿਆਣਾ ਵਿੱਚ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਖੇਤੀਬਾੜੀ ਮੰਤਰੀ ਨੇ ਮੀਟਿੰਗ ਕਰਵਾਉਣ ਦਾ ਵਾਅਦਾ ਨਹੀਂ ਨਿਭਾਇਆ ਤਾਂ ਇਸ ਮੀਟਿੰਗ ਵਿੱਚ ਅਗਲੇ ਸੰਘਰਸ਼ ਦੀ ਰਣਨੀਤੀ ਉਲੀਕੀ ਜਾਵੇਗੀ।

Advertisement

ਖੇਤੀਬਾੜੀ ਮੰਤਰੀ ਵੱਲੋਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ

ਕਿਸਾਨਾਂ ਦੇ ਧਰਨਾ ਪ੍ਰਦਰਸ਼ਨ ਦੌਰਾਨ ਮੁਹਾਲੀ ਪ੍ਰਸ਼ਾਸਨ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਮੀਟਿੰਗ ਕਰਵਾਈ, ਜਿਸ ਦੌਰਾਨ ਉਨ੍ਹਾਂ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤਾ। ਸ੍ਰੀ ਖੁੱਡੀਆਂ ਨੇ ਕਿਹਾ ਕਿ ਉਹ ਅੱਜ ਸ਼ਾਮ ਤੱਕ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲਣ ਦੀ ਕੋਸ਼ਿਸ਼ ਕਰਨਗੇ ਤੇ ਭਲਕੇ ਬੁੱਧਵਾਰ ਨੂੰ ਸਵੇਰੇ 10 ਵਜੇ ਜਾਂ ਅਗਲੇ ਦਿਨਾਂ ਵਿੱਚ ਛੇਤੀ ਤੋਂ ਛੇਤੀ ਕਿਸਾਨਾਂ ਦੀ ਮੀਟਿੰਗ ਮੁੱਖ ਮੰਤਰੀ ਨਾਲ ਕਰਵਾਈ ਜਾਵੇਗੀ। ਇਸ ਤੋਂ ਬਾਅਦ ਕਿਸਾਨਾਂ ਨੇ ਸ਼ਾਮ ਨੂੰ ਧਰਨਾ ਖ਼ਤਮ ਕਰਨ ਦਾ ਐਲਾਨ ਕੀਤਾ।

Advertisement
Tags :
ਕਿਸਾਨਾਂਭਗਵੰਤਮਾਰਚਰਿਹਾਇਸ਼ਵੱਲੋਂ
Advertisement