For the best experience, open
https://m.punjabitribuneonline.com
on your mobile browser.
Advertisement

ਬੰਦਾ ਸਿੰਘ ਬਹਾਦਰ ਕਾਲਜ ਦੇ ਵਿਦਿਆਰਥੀਆਂ ਵੱਲੋਂ ਮਾਰਚ

06:43 AM Aug 26, 2024 IST
ਬੰਦਾ ਸਿੰਘ ਬਹਾਦਰ ਕਾਲਜ ਦੇ ਵਿਦਿਆਰਥੀਆਂ ਵੱਲੋਂ ਮਾਰਚ
ਪ੍ਰਦਰਸ਼ਨ ਕਰਦੇ ਹੋਏ ਕਾਲਜ ਦੇ ਵਿਦਿਆਰਥੀ ਤੇ ਸਟਾਫ। -ਫੋਟੋ: ਸੂਦ
Advertisement

ਫਤਿਹਗੜ੍ਹ ਸਾਹਿਬ: ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਕੋਲਕਾਤਾ ਕਾਂਡ ਦੇ ਮਾਮਲੇ ’ਚ ਇਨਸਾਫ਼ ਦੀ ਮੰਗ ਲਈ ਸ਼ਾਂਤਮਈ ਮਾਰਚ ਕੱਢਿਆ। ਹੱਥਾਂ ਵਿੱਚ ਤਖ਼ਤੀਆਂ ਲੈ ਕੇ ਵਿਦਿਆਰਥੀਆਂ ਨੇ ਸਮਾਜ ਨੂੰ ਜਾਗਰੂਕ ਕਰਨ ਅਤੇ ਦੋਸ਼ੀਆਂ ਵਿਰੁੱਧ ਜਲ਼ਦ ਕਾਰਵਾਈ ਦੀ ਮੰਗ ਕੀਤੀ। ਕਾਲਜ ਦੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਦੇ ਨਾਲ ਰੋਸ ਮਾਰਚ ਵਿੱਚ ਹਿੱਸਾ ਲਿਆ। ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਇਸ ਕਾਂਡ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਸਮਾਜ ਅਤੇ ਸਰਕਾਰਾਂ ਨੂੰ ਰਲ ਕੇ ਅਜਿਹੇ ਫ਼ੈਸਲੇ ਲੈਣੇ ਚਾਹੀਦੇ ਹਨ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨਾ ਵਾਪਰਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement