ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਜਿੰਪਾ ਦੀ ਰਿਹਾਇਸ਼ ਵੱਲ ਮਾਰਚ

11:08 AM Sep 15, 2024 IST
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਵਰਕਰ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਰਿਹਾਇਸ਼ ਬਾਹਰ ਧਰਨਾ ਦਿੰਦੇ ਹੋਏ।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 14 ਸਤੰਬਰ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਵੱਲੋਂ ਐਲਾਨੇ ਪ੍ਰੋਗਰਾਮ ਮੁਤਾਬਿਕ ਜ਼ਿਲ੍ਹਾ ਪ੍ਰਧਾਨ ਗਿਆਨ ਸਿੰਘ ਤੇ ਸਕੱਤਰ ਪਿਆਰਾ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪਰਿਸ਼ਦ ਕੰਪਲੈਕਸ ਤੋਂ ਕੈਬਨਿਟ ਮੰਤਰੀ ਬ੍ਰਹ ਸ਼ੰਕਰ ਜਿੰਪਾ ਦੀ ਰਿਹਾਇਸ਼ ਤੱਕ ਰੋਸ ਮਾਰਚ ਕੀਤਾ ਗਿਆ। ਮਾਰਚ ਉਪਰੰਤ ਧਰਨਾ ਦਿੱਤਾ ਗਿਆ ਜਿਸ ਤੋਂ ਬਾਅਦ ਮੁੱਖ ਮੰਤਰੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਖੱਬੀ ਲਹਿਰ ਦੇ ਆਗੂ ਪਰਗਟ ਸਿੰਘ, ਸ਼ਿਵ ਕੁਮਾਰ, ਧਰਮਿੰਦਰ ਸਿੰਘ, ਗੰਗਾ ਪ੍ਰਸਾਦ ਆਦਿ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਆਮ ਲੋਕਾਂ ਦੀ ਹਾਲਤ ਦਿਨੋਂ ਦਿਨ ਖਰਾਬ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਦੇਸ਼ ਦੇ ਮਿਹਨਤਕਸ਼ ਲੋਕਾਂ ਨੂੰ ਧਰਮ ਦੇ ਆਧਾਰ ’ਤੇ ਪਾੜ ਕੇ ਰੱਖਣਾ ਚਾਹੁੰਦੀ ਹੈ, ਉੱਥੇ ਪੰਜਾਬ ਸਰਕਾਰ ਵੀ ਲੋਕਾਂ ’ਤੇ ਨਿੱਤ ਨਵੇਂ ਟੈਕਸਾਂ ਦਾ ਬੋਝ ਪਾ ਰਹੀ ਹੈ।
ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਪੈਟਰੋਲ, ਡੀਜ਼ਲ, ਬਿਜਲੀ ਬਿੱਲ ਅਤੇ ਬੱਸ ਕਿਰਾਏ ’ਚ ਕੀਤਾ ਵਾਧਾ ਤੁਰੰਤ ਵਾਪਸ ਲਿਆ ਜਾਵੇ, ਬੇਜ਼ਮੀਨੇ ਮਜ਼ਦੂਰਾਂ ਨੂੰ ਰਿਹਾਇਸ਼ ਵਾਸਤੇ 5 ਮਰਲੇ ਦੇ ਪਲਾਟ ਦਿੱਤੇ ਜਾਣ, ਮਨਰੇਗਾ ਦਿਹਾੜੀ 500 ਰੁਪਏ ਕੀਤੀ ਜਾਵੇ, ਕਾਲੇ ਕਿਰਤ ਕਾਨੂੰਨ ਰੱਦ ਕੀਤੇ ਜਾਣ, ਹਸਪਤਾਲਾਂ ਤੇ ਸਕੂਲਾਂ ਵਿਚ ਖਾਲੀ ਅਸਾਮੀਆਂ ਭਰੀਆਂ ਜਾਣ, ਕਿਸਾਨਾਂ, ਮਜ਼ਦੂਰਾਂ ਤੇ ਮੁਲਾਜ਼ਮਾਂ ਦੇ ਮਸਲੇ ਹੱਲ ਕੀਤੇ ਜਾਣ।
ਧਰਨੇ ਵਿੱਚ ਸੁਖਦੇਵ ਢਿੱਲੋਂ, ਮਲਕੀਤ ਸਿੰਘ ਬਾਹੋਵਾਲ, ਸਵਰਨ ਸਿੰਘ, ਦਵਿੰਦਰ ਸਿੰਘ, ਰਾਮ ਜੀ ਦਾਸ ਚੌਹਾਨ, ਕੁਲਭੂਸ਼ਣ ਮਹਿੰਦਵਾਣੀ, ਦੀਪਕ ਠਾਕੁਰ, ਬਲਵੰਤ ਰਾਮ, ਸ਼ਾਮ ਸੁੰਦਰ ਕਪੂਰ ਤੇ ਸਤਪਾਲ ਲੱਠ ਆਦਿ ਸ਼ਾਮਿਲ ਸਨ।

Advertisement

Advertisement