For the best experience, open
https://m.punjabitribuneonline.com
on your mobile browser.
Advertisement

ਪੀਐੱਸਯੂ (ਸ਼ਹੀਦ ਰੰਧਾਵਾ) ਵੱਲੋਂ ਅਸੈਂਬਲੀ ਬੰਬ ਕਾਂਡ ਦਿਹਾੜੇ ਨੂੰ ਸਮਰਪਿਤ ਮਾਰਚ

09:47 AM Apr 10, 2024 IST
ਪੀਐੱਸਯੂ  ਸ਼ਹੀਦ ਰੰਧਾਵਾ  ਵੱਲੋਂ ਅਸੈਂਬਲੀ ਬੰਬ ਕਾਂਡ ਦਿਹਾੜੇ ਨੂੰ ਸਮਰਪਿਤ ਮਾਰਚ
ਸੰਗਰੂਰ ਵਿੱਚ ਸਰਕਾਰੀ ਰਣਬੀਰ ਕਾਲਜ ’ਚ ਮਾਰਚ ਕੱਢਦੇ ਵਿਦਿਆਰਥੀ। ਫੋਟੋ: ਲਾਲੀ।
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 9 ਅਪਰੈਲ
ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ 8 ਅਪਰੈਲ 1929 ਦੇ ਅਸੈਂਬਲੀ ਬੰਬ ਕਾਂਡ ਦਿਹਾੜੇ ਨੂੰ ਸਮਰਪਿਤ ਸਰਕਾਰੀ ਰਣਬੀਰ ਕਾਲਜ ਵਿੱਚ ਮਾਰਚ ਕੱਢਿਆ ਗਿਆ। ਇਸ ਤੋਂ ਪਹਿਲਾਂ ਵਿਦਿਆਰਥੀਆਂ ਵੱਲੋਂ ਕਾਲਜ ਵਿੱਚ ਰੈਲੀ ਕੀਤੀ ਗਈ ਜਿਸ ਵਿੱਚ ਜਮਹੂਰੀ ਹੱਕਾਂ ਨੂੰ ਕੁਚਲਣ ਵਾਲੇ ਕਾਲੇ ਕਾਨੂੰਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਸ਼ਹੀਦ ਰੰਧਾਵਾ ਦੇ ਆਗੂ ਸੁਖਚੈਨ ਸਿੰਘ ਪੁੰਨਾਂਵਾਲ ਨੇ ਕਿਹਾ ਕਿ ਬਰਤਾਨਵੀ ਸਾਮਰਾਜੀ ਹਕੂਮਤ ਭਾਰਤੀ ਅਸੈਂਬਲੀ ’ਚ ਦੋ ਲੋਕ ਵਿਰੋਧੀ ਕਾਲੇ ਕਾਨੂੰਨ ਪਬਲਿਕ ਸੇਫਟੀ ਐਕਟ ਤੇ ਟਰੇਡ ਡਿਸਪਿਊਟ ਐਕਟ ਲੈ ਕੇ ਆਈ ਸੀ ਜਿਨ੍ਹਾਂ ਦਾ ਮਕਸਦ ਬਰਤਾਨਵੀ ਸਾਮਰਾਜ ਦੇ ਖਿਲਾਫ ਉੱਠਦੀਆਂ ਜਮਹੂਰੀ ਆਵਾਜ਼ਾਂ ਨੂੰ ਕੁਚਲਣਾ ਤੇ ਲਹਿਰ ਨੂੰ ਦਬਾਉਣਾ ਸੀ। ਇਨ੍ਹਾਂ ਲੋਕ ਵਿਰੋਧੀ ਕਾਨੂੰਨਾਂ ਦੇ ਖਿਲਾਫ ਸ਼ਹੀਦ ਭਗਤ ਸਿੰਘ ਤੇ ਬਟੁਕੇਸ਼ਵਰ ਦੱਤ ਨੇ 8 ਅਪਰੈਲ 1929 ਨੂੰ ਅਸੈਂਬਲੀ (ਹੁਣ ਪਾਰਲੀਮੈਂਟ) ਵਿੱਚ ਬੋਲ਼ੇ ਹਾਕਮਾਂ ਨੂੰ ਸੁਣਾਉਣ ਵਾਸਤੇ ਬੰਬ ਧਮਾਕਾ ਕੀਤਾ ਸੀ ਜਿਸ ਦਾ ਮਕਸਦ ਇਨ੍ਹਾਂ ਲੋਕ ਵਿਰੋਧੀ ਕਾਨੂੰਨਾਂ ਬਾਰੇ ਭਾਰਤੀ ਲੋਕਾਂ ਨੂੰ ਜਾਗਰੂਕ ਕਰਨਾ ਤੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਨਾ ਸੀ। ਉਨ੍ਹਾਂ ਕਿਹਾ ਕਿ ਅੱਜ ਮੋਦੀ ਸਰਕਾਰ ਵੀ ਬਰਤਾਨਵੀ ਸਾਮਰਾਜੀਆਂ ਦੇ ਕਦਮ ਚਿੰਨ੍ਹਾਂ ’ਤੇ ਚਲਦਿਆਂ ਟਾਡਾ, ਪੋਟਾ, ਅਫਸਪਾ, ਐਨਐਸਏ ਅਤੇ ਯੂਪੀਏ ਵਰਗੇ ਕਾਲੇ ਕਾਨੂੰਨਾਂ ਰਾਹੀਂ ਮੁਲਕ ਦੇ ਮਜ਼ਦੂਰਾਂ - ਕਿਸਾਨਾਂ, ਵਿਦਿਆਰਥੀਆਂ - ਨੌਜਵਾਨਾਂ, ਪੱਤਰਕਾਰਾਂ ਤੇ ਬੁੱਧੀਜੀਵੀਆਂ ਦੀਆਂ ਜਮਹੂਰੀ ਆਵਾਜ਼ਾਂ ਨੂੰ ਕੁਚਲਿਆ ਜਾ ਰਿਹਾ ਹੈ। ਸੈਂਕੜੇ ਵਿਦਿਆਰਥੀ, ਪੱਤਰਕਾਰ ਤੇ ਬੁੱਧੀਜੀਵੀ ਇਨ੍ਹਾਂ ਕਾਨੂੰਨਾਂ ਤਹਿਤ ਜੇਲ੍ਹਾਂ ਚ ਬੰਦ ਕੀਤੇ ਗਏ ਹਨ। ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਮੁਲਕ ਦੇ ਲੋਕਾਂ ਨੂੰ ਆਵਾਜ਼ ਉਠਾਉਣ ਦੀ ਲੋੜ ਹੈ। ਵਿਦਿਆਰਥੀ ਆਗੂਆਂ ਨੇ ਮੰਗ ਕੀਤੀ ਕਿ ਜੇਲ੍ਹਾਂ ਵਿੱਚ ਬੰਦ ਜਮਹੂਰੀ ਕਾਰਕੁੰਨਾਂ ਨੂੰ ਫੌਰੀ ਰਿਹਾਹ ਕੀਤਾ ਜਾਵੇ। ਕਾਲਜ ਕਮੇਟੀ ਪ੍ਰਧਾਨ ਲਵਪ੍ਰੀਤ ਮਹਿਲਾਂ ਵੱਲੋਂ ਮੌਜੂਦਾ ਸਮੱਸਿਆਵਾਂ ਬੇਰੁਜ਼ਗਾਰੀ, ਸਿੱਖਿਆ, ਭ੍ਰਿਸ਼ਟਾਚਾਰ ,ਲੋਕਤੰਤਰੀ ਪ੍ਰਣਾਲੀ ,ਆਦਿ ਪੱਖਾਂ ਉੱਤੇ ਆਪਣੇ ਵਿਚਾਰ ਪੇਸ਼ ਕੀਤੇ ਗਏ। ਜਸਲੀਨ ਚੀਮਾ ਤੇ ਸਹਿਜ ਦਿੜ੍ਹਬਾ ਵੱਲੋਂ ਇਨਕਲਾਬੀ ਕਵਿਤਾਵਾਂ ਪੇਸ਼ ‌ਕੀਤੀਆਂ ਗਈਆਂ। ਇਸ ਮੌਕੇ ਖੁਸ਼ਪ੍ਰੀਤ ਰਾਮਪੁਰਾ , ਨਵਜੋਤ ਚੀਮਾ, ਮਨਪ੍ਰੀਤ ਕੌਰ, ਅੰਮ੍ਰਿਤ ਬਲਦ ਕਲਾ, ਹਰਪ੍ਰੀਤ ਚੌਹਾਨ, ਅਮਨਦੀਪ ਕੌਰ ਹਰਮਨ ਬੋਪਾਰਾਏ ਆਦਿ ਵਿਦਿਆਰਥੀ ਸਾਥੀ ਹਾਜ਼ਰ ਹਨ।

Advertisement

Advertisement
Author Image

joginder kumar

View all posts

Advertisement
Advertisement
×