For the best experience, open
https://m.punjabitribuneonline.com
on your mobile browser.
Advertisement

ਕਿਸਾਨਾਂ ਦੇ ਹੱਕ ’ਚ ਸੋਹਾਣਾ ਤੋਂ ਸ਼ੰਭੂ ਬਾਰਡਰ ਤੱਕ ਮਾਰਚ

08:18 AM Mar 03, 2024 IST
ਕਿਸਾਨਾਂ ਦੇ ਹੱਕ ’ਚ ਸੋਹਾਣਾ ਤੋਂ ਸ਼ੰਭੂ ਬਾਰਡਰ ਤੱਕ ਮਾਰਚ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਬਨੂੜ, 2 ਮਾਰਚ
ਸਮਾਜਿਕ ਕਾਰਕੁਨ ਭਾਨਾ ਸਿੱਧੂ ਦੀ ਅਗਵਾਈ ਹੇਠ ਅੱਜ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਯਾਦ ਅਤੇ ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਕਿਸਾਨੀ ਸੰਘਰਸ਼ ਦੇ ਪਿੜ ਬਣੇ ਸ਼ਭੂ ਬਾਰਡਰ ਤੱਕ ਰੋਸ ਮਾਰਚ ਕੱਢਿਆ ਗਿਆ। ਮਾਰਚ ’ਚ ਲੱਖਾ ਸਿਧਾਣਾ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਨਾ ਮਿਲਣ ਅਤੇ ਕਿਸਾਨਾਂ ’ਤੇ ਤਸ਼ੱਦਦ ਕਰਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬਨੂੜ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਨਾ ਸਿੱਧੂ ਅਤੇ ਲੱਖਾ ਸਿਧਾਣਾ ਨੇ ਆਖਿਆ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਦਿੱਲੀ ਕੂਚ ਕਰ ਰਹੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਸੁੱਟਣੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਅਤੇ ਗੈਰ-ਰਾਜਨੀਤਿਕ ਕਿਸਾਨ ਮੋਰਚੇ ਨੂੰ ਇਕਜੁੱਟ ਹੋ ਕੇ ਸੰਘਰਸ਼ ਕਰਨਾ ਚਾਹੀਦਾ ਹੈ। ਇਸ ਮੌਕੇ ਨਵਦੀਪ ਸਿੰਘ ਜਲਵੇੜਾ, ਗਾਇਕਾ ਜਸਵਿੰਦਰ ਬਰਾੜ, ਬਲਕਾਰ ਅਣਖੀਲਾ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਬਲਾਕ ਮੁਹਾਲੀ ਦੇ ਪ੍ਰਧਾਨ ਤਰਲੋਚਨ ਸਿੰਘ ਨੰਡਿਆਲੀ ਤੇ ਹੋਰ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×