ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਨਤਕ ਜਥੇਬੰਦੀਆਂ ਵੱਲੋਂ ਬਾਜ਼ਾਰਾਂ ’ਚ ਮਾਰਚ

07:00 AM May 09, 2024 IST
ਅੰਮ੍ਰਿਤਸਰ ’ਚ ਰੋਸ ਮਾਰਚ ਕਰਦੇ ਹੋਏ ਕਿਸਾਨ ਜਥੇਬੰਦੀਆਂ ਦੇ ਕਾਰਕੁਨ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 8 ਮਈ
ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਕਿਸਾਨ ਤੇ ਹੋਰ ਜਥੇਬੰਦੀਆਂ ਵੱਲੋਂ ਅੱਜ ਸ਼ਹਿਰ ਵਿੱਚ ਮਾਰਚ ਕੀਤਾ ਗਿਆ ਅਤੇ ਲੋਕਾਂ ਨੂੰ ਭਾਜਪਾ ਉਮੀਦਵਾਰਾਂ ਨੂੰ ਹਰਾਉਣ ਦਾ ਸੱਦਾ ਦਿੱਤਾ ਗਿਆ ।
ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਉਮੀਦਵਾਰਾਂ ਦਾ ਚੋਣ ਪ੍ਰਚਾਰ ਦੌਰਾਨ ਵੀ ਵਿਰੋਧ ਕੀਤਾ ਜਾ ਰਿਹਾ ਹੈ ਤੇ ਉਹ ਭਾਜਪਾ ਉਮੀਦਵਾਰਾਂ ਦੇ ਚੋਣ ਪ੍ਰਚਾਰ ਵਾਲੇ ਸਥਾਨ ’ਤੇ ਪਹੁੰਚ ਕੇ ਉਨ੍ਹਾਂ ਖਿਲਾਫ ਨਾਅਰੇਬਾਜ਼ੀ ਕਰ ਰਹੇ ਹਨ।
ਅੱਜ ਇਸੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਮਾਰਚ ਕੱਢਿਆ ਗਿਆ। ਪ੍ਰਦਰਸ਼ਨਕਾਰੀਆ ਨੇ ਲੋਕਾਂ ਨੂੰ ਦੇਸ਼ ਦੇ ਸੰਵਿਧਾਨ, ਜਮੂਹਰੀਅਤ, ਸੰਘੀ ਢਾਂਚਾ, ਧਰਮ ਨਿਰਪੱਖਤਾ, ਏਕਤਾ ਅਖੰਡਤਾ ਤੇ ਜਲ, ਜੰਗਲ ਜ਼ਮੀਨ ਤੇ ਦੁਕਾਨਦਾਰ ਤੇ ਹੋਰ ਕਾਰੋਬਾਰੀਆਂ ਨੂੰ ਬਚਾਉਣ ਲਈ ਦੇਸ਼ ਵਿੱਚੋਂ ਇੰਨਾਂ ਚੋਣਾਂ ਵਿੱਚ ਭਾਜਪਾ ਨੂੰ ਹਰਾਉਣ ਦਾ ਸੱਦਾ ਦਿਤਾ। ਪ੍ਰਦਰਸ਼ਨਕਾਰੀਆ ਨੇ ਕੜਕਦੀ ਧੁੱਪ ਵਿੱਚ ਬਜ਼ਾਰਾਂ ਵਿੱਚ ਮਾਰਚ ਕੀਤਾ। ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਜਥੇਬੰਦੀਆਂ ਦੇ ਕਾਰਕੁਨ ਇਕੱਠੇ ਹੋ ਕੇ ਹਾਲ ਗੇਟ, ਕੱਟੜਾ ਜੈਮਲ ਸਿੰਘ, ਕੱਟੜਾ ਸ਼ੇਰ ਸਿੰਘ, ਪਿੰਕ ਪਲਾਜ਼ਾ ਆਦਿ ਬਾਜ਼ਾਰਾਂ ਵਿਚ ਗਏ। ਕਿਸਾਨ ਮੋਰਚੇ ਦੇ ਆਗੂਆਂ ਡਾਕਟਰ ਸਤਨਾਮ ਸਿੰਘ ਅਜਨਾਲਾ, ਰਤਨ ਸਿੰਘ ਰੰਧਾਵਾ, ਜਤਿੰਦਰ ਸਿੰਘ ਛੀਨਾ, ਧਨਵੰਤ ਸਿੰਘ ਖਤਰਾਏ ਕਲਾਂ, ਸੁੱਚਾ ਸਿੰਘ ਅਜਨਾਲਾ, ਬਲਕਾਰ ਸਿੰਘ ਦੁਧਾਲਾ, ਸੁਰਿੰਦਰ ਸਿੰਘ ਮੀਰਾਂਕੋਟ ਨੇ ਵੱਖ ਵੱਖ ਥਾਵਾਂ ਤੇ ਸੰਬੋਧਨ ਕਰਦਿਆਂ ਲੋਕਾਂ ਨੂੰ ਕਿਹਾ ਕਿ ਭਾਜਪਾ ਦੀ ਮੋਦੀ ਸਰਕਾਰ ਵੱਲੋਂ ਪਿਛਲੇ ਦਸ ਸਾਲਾਂ ਵਿੱਚ ਜੀਐਸਟੀ ਤੇ ਨੋਟਬੰਦੀ ਕਰਕੇ ਕਾਰੋਬਾਰ ਨੂੰ ਵੱਡੀ ਸੱਟ ਮਾਰੀ ਗਈ ਹੈ, ਜਿਸ ਕਾਰਨ ਦੇਸ਼ ਵਿੱਚ ਮਹਿੰਗਾਈ ਤੇ ਬੇਰੁਜ਼ਗਾਰੀ ਦੀ ਦਰ 45 ਸਾਲਾਂ ਵਿੱਚ ਸਭ ਤੋਂ ਉੱਪਰ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਦਸ ਸਾਲਾਂ ਵਿੱਚ ਕਾਰਪੋਰੇਟ ਘਰਾਣਿਆਂ ਨੂੰ ਦੇਸ਼ ਦੇ ਜਲ, ਜੰਗਲ, ਜ਼ਮੀਨ ’ਤੇ ਕਬਜ਼ਾ ਕਰਵਾਉਣ ਲਈ ਤਿੰਨ ਖੇਤੀ ਕਾਨੂੰਨ, ਜੰਗਲ ਐਕਟ ਵਿੱਚ ਸੋਧਾਂ ਕੀਤੀਆਂ ਤੇ ਡੈਮ ਸੇਫਟੀ ਐਕਟ ਆਦਿ ਬਾਰੇ ਨਵੇਂ ਕਾਨੂੰਨ ਲਿਆਂਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਨਿੱਜੀਕਰਨ ਦਾ ਦੌਰ ਚਲਾਉਂਦਿਆਂ ਹਵਾਈ ਜਹਾਜ਼, ਰੇਲਵੇ, ਬੰਦਰਗਾਹਾਂ ਆਦਿ ਨੂੰ ਕਾਰਪੋਰੇਟ ਦੇ ਹਵਾਲੇ ਕੀਤਾ। ਦੇਸ਼ ਵਿੱਚ ਘੱਟ ਗਿਣਤੀਆਂ ਨੂੰ ਦਬਾਉਣ ਤੇ ਧਰੁਵੀਕਰਨ ਲਈ ਬਲਡੋਜਰ ਨੀਤੀ ਲਾਗੂ ਕੀਤੀ ਗਈ। ਉਨਾਂ ਦੋਸ਼ ਲਾਇਆ ਕਿ ਭਾਜਪਾ ਅਗਲੇ ਸਮੇਂ ਵਿੱਚ ਦੇਸ਼ ਦਾ ਪਰਚੂਨ ਖੇਤਰ, ਛੋਟੇ ਦੁਕਾਨਦਾਰਾਂ ਤੇ ਕਾਰੋਬਾਰੀਆਂ ਨੂੰ ਕਾਰਪੋਰੇਟ ਦੇ ਹਵਾਲੇ ਕਰਨਾ ਚਾਹੁੰਦੀ ਹੈ। ਇਸ ਲਈ ਭਾਜਪਾ ਨੂੰ ਹਰਾਉਣਾ ਅਤਿਅੰਤ ਜ਼ਰੂਰੀ ਹੈ।

Advertisement

Advertisement
Advertisement