ਖੋ-ਖੋ ਮੁਕਾਬਲਿਆਂ ’ਚ ਮਾਰੀਆਂ ਮੱਲਾਂ
07:45 AM Sep 04, 2024 IST
Advertisement
ਲਹਿਰਾਗਾਗਾ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂਟਾਲ ਕਲਾਂ ਵਿੱਚ ਪ੍ਰਾਇਮਰੀ ਸਕੂਲੀ ਖੇਡਾਂ ਵਿੱਚੋਂ ਅਕਾਲ ਸਹਾਇ ਅਕੈਡਮੀ ਭੂਟਾਲ ਕਲਾਂ ਦੀਆਂ ਵਿਦਿਆਰਥਣਾਂ ਨੇ ਅੰਡਰ -11 ਗਰੁੱਪ ਵਿੱਚ ਖੋ-ਖੋ ਮੁਕਾਬਲਿਆਂ ਵਿੱਚ ਹਿੱਸਾ ਲਿਆ। ਖੋ-ਖੋ ਦੀ ਖੇਡ ਵਿੱਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੂੰ ਹਰਾ ਕੇ ਇਹ ਬੱਚੀਆਂ ਫਾਈਨਲ ਵਿੱਚ ਪਹੁੰਚੀਆਂ। ਅੰਡਰ-11 ਦੀਆਂ ਇਨ੍ਹਾਂ ਵਿਦਿਆਰਥਣਾਂ ਨੇ ਖੇਡ ਦੇ ਮੈਦਾਨ ਵਿੱਚ ਆਪਣੇ ਜੌਹਰ ਦਿਖਾਏ। ਫਾਈਨਲ ਮੁਕਾਬਲਾ ਸਰਕਾਰੀ ਪ੍ਰਾਇਮਰੀ ਸਕੂਲ ਭੂਟਾਲ ਕਲਾਂ ਨਾਲ ਹੋਇਆ, ਜਿਸ ਵਿੱਚ ਅਕਾਲ ਸਹਾਇ ਅਕੈਡਮੀ ਦੀਆਂ ਬੱਚੀਆਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਕੋਚ ਸਤਨਾਮ ਸਿੰਘ ਕਣਕਵਾਲ, ਸਕੂਲ ਦੇ ਚੇਅਰਮੈਨ ਡਾ. ਤਰਸੇਮ ਪੁਰੀ ਅਤੇ ਪ੍ਰਿੰਸੀਪਲ ਰਜਨੀ ਰਾਣੀ ਨੇ ਬੱਚੀਆਂ ਨੂੰ ਵਧਾਈ ਦਿੰਦਿਆਂ ਸਨਮਾਨਿਤ ਕੀਤਾ। -ਪੱਤਰ ਪ੍ਰੇਰਕ
Advertisement
Advertisement