ਦਿੜ੍ਹਬਾ ਤੇ ਸੂਲਰ ਘਰਾਟ ਵਿੱਚ ਬਾਜ਼ਾਰ ਮੁਕੰਮਲ ਬੰਦ ਰਹੇ
07:58 AM Dec 31, 2024 IST
ਦਿੜ੍ਹਬਾ ਮੰਡੀ (ਰਣਜੀਤ ਸਿੰਘ ਸ਼ੀਤਲ):
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਅੱਜ ਪੰਜਾਬ ਬੰਦ ਦੇ ਸੱਦੇ ਨੂੰ ਦਿੜ੍ਹਬਾ, ਸੂਲਰ ਘਰਾਟ ਅਤੇ ਇਲਾਕੇ ਵਿੱਚ ਭਰਵਾਂ ਹੁੰਗਾਰਾ ਮਿਲਿਆ ਤੇ ਬਜ਼ਾਰ ਮੁਕੰਮਲ ਤੌਰ ’ਤੇ ਬੰਦ ਰਹੇ। ਸੂਲਰ ਘਰਾਟ ਵਿਖੇ ਦਿੱਲੀ-ਲੁਧਿਅਣਾ ਕੌਮੀ ਮਾਰਗ ’ਤੇ ਸਿੱਧੂਪੁਰ ਵੱਲੋਂ ਦਿੱਤੇ ਗਏ ਧਰਨੇ ਨੂੰ ਆਗੂ ਕੇਵਲ ਸਿੰਘ ਜਵੰਧਾ ਨੇ ਸੰਬੋਧਨ ਕੀਤਾ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ (ਆਜ਼ਾਦ) ਵੱਲੋਂ ਵੀ ਦਿੜ੍ਹਬਾ ਵਿੱਚ ਕੌਮੀ ਮਾਰਗ ’ਤੇ ਸਵੇਰ ਤੋਂ ਲੈ ਕੇ ਚਾਰ ਵਜੇ ਤੱਕ ਧਰਨਾ ਦੇ ਕੇ ਟਰੈਫਿਕ ਜਾਮ ਕੀਤਾ ਗਿਆ। ਇਸ ਧਰਨੇ ਨੂੰ ਸੀਨੀਅਰ ਕਿਸਾਨ ਆਗੂ ਦਿਲਬਾਗ ਸਿੰਘ ਹਰੀਗੜ੍ਹ ਨੇ ਸੰਬੋਧਨ ਕੀਤਾ।
Advertisement
Advertisement