ਬੋਲੀ ਨਾ ਲੱਗਣ ਕਾਰਨ ਮਾਰਕਫੈੱਡ ਦੇ ਇੰਸਪੈਕਟਰ ਦਾ ਘਿਰਾਓ
08:40 AM Nov 22, 2024 IST
ਪੱਤਰ ਪ੍ਰੇਰਕ
ਤਪਾ ਮੰਡੀ, 21 ਨਵੰਬਰ
ਪਿੰਡ ਢਿੱਲਵਾਂ ਦੇ ਖ਼ਰੀਦ ਕੇਂਦਰ ’ਚ ਝੋਨੇ ਦੀ ਬੋਲੀ ਨਾ ਹੋਣ ’ਤੇ ਭਾਕਿਯੂ ਏਕਤਾ ਉਗਰਾਹਾਂ ਦੇ ਪ੍ਰਧਾਨ ਚਮਕੋਰ ਸਿੰਘ ਨੈਣੇਵਾਲ ਦੀ ਅਗਵਾਈ ’ਚ ਮਾਰਕਫੈੱਡ ਦੇ ਇੰਸਪੈਕਟਰ ਦਾ ਘਿਰਾਓ ਕਰਕੇ ਧਰਨਾ ਲਾਇਆ ਗਿਆ। ਉਨ੍ਹਾਂ ਕਿਹਾ ਕਿ ਉਹ ਕਈ ਦਿਨਾਂ ਤੋਂ ਬੈਠੇ ਹਨ ਪਰ ਨਮੀ ਦਾ ਬਹਾਨਾ ਲਾ ਕੇ ਬੋਲੀ ਨਹੀਂ ਲਾਈ ਜਾ ਰਹੀ। ਉਹ ਡੀਸੀ ਨੂੰ ਵੀ ਮਿਲੇ ਤਾਂ ਉਨ੍ਹਾਂ ਭਰੋਸਾ ਦਿੱਤਾ ਸੀ ਕਿ 20 ਫੀਸਦੀ ਨਮੀ ਵਾਲੇ ਝੋਨੇ ਦੀ ਵੀ ਬੋਲੀ ਲਗਾਈ ਜਾਵੇਗੀ ਪਰ ਇੰਝ ਨਹੀਂ ਹੋ ਰਿਹਾ। ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਜਦ ਤੱਕ ਬੋਲੀ ਨਹੀਂ ਲਗਦੀ, ਧਰਨਾ ਜਾਰੀ ਰਹੇਗਾ। ਕਿਸਾਨਾਂ ਦੀ ਮੰਗ ਸੀ ਕਿ ਕਣਕ ਦੀ ਬਿਜਾਈ ਲਈ ਡੀਏਪੀ ਖਾਦ ਵੀ ਨਹੀਂ ਮਿਲ ਰਹੀ। ਕਿਸਾਨਾਂ ਨੇ ਦੋਸ਼ ਲਾਇਆ ਕਿ ਇੰਸਪੈਕਟਰ, ਆੜ੍ਹਤੀਏ ਅਤੇ ਸ਼ੈੱਲਰਾਂ ਵਾਲੇ ਮਿਲ ਕੇ ਕਿਸਾਨਾਂ ਦੀ ਲੁੱਟ ਕਰ ਰਹੇ ਹਨ।
Advertisement
Advertisement