ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਕਾਸ਼ ਪੁਰਬ ਸਮਾਗਮ ਮੌਕੇ ਲੋੜਵੰਦ ਕੁੜੀਆਂ ਦੇ ਵਿਆਹ

06:21 AM Nov 27, 2024 IST
ਡੇਰਾ ਉਦਾਸੀਨ ਬ੍ਰਹਮ ਅਖਾੜਾ ਮੰਡੀ ਵਿੱਚ ਕਰਵਾਏ ਸਮਾਗਮ ਵਿੱਚ ਸ਼ਾਮਲ ਸੰਗਤ।

ਸਤਪਾਲ ਰਾਮਗੜ੍ਹੀਆ
ਪਿਹੋਵਾ, 26 ਨਵੰਬਰ
ਡੇਰਾ ਉਦਾਸੀਨ ਬ੍ਰਹਮ ਅਖਾੜਾ ਲੋਕ ਭਲਾਈ ਟਰੱਸਟ ਮਾਂਡੀ ਵਿੱਚ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਪੁਰਬ ਅਤੇ ਉਨ੍ਹਾਂ ਦੇ ਸਪੁੱਤਰ ਬਾਬਾ ਸ੍ਰੀਚੰਦ ਦਾ 530ਵਾਂ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ | ਇਸ ਵਿੱਚ ਡੇਰਾ ਮੁਖੀ ਸੰਤ ਬਾਬਾ ਗੁਰਵਿੰਦਰ ਸਿੰਘ ਨੇ ਸੰਗਤਾਂ ਨੂੰ ਬਾਬਾ ਸ੍ਰੀਚੰਦ ਅਤੇ ਸਿੱਖੀ ਇਤਿਹਾਸ ਤੋਂ ਜਾਣੂ ਕਰਵਾਇਆ। ਬਾਬਾ ਗੁਰਵਿੰਦਰ ਸਿੰਘ ਨੇ ਕਿਹਾ ਕਿ ਸਿੱਖ ਗੁਰੂਆਂ ਨੇ ਰੂਹਾਨੀਅਤ ਅਤੇ ਸੱਭਿਆਚਾਰ ਦੋਵਾਂ ਧਾਰਾਵਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਗੁਰੂ ਗੋਬਿੰਦ ਸਿੰਘ ਨੇ ਧਰਮ ਦੀ ਰੱਖਿਆ ਲਈ ਆਪਣੀਆਂ ਅੱਖਾਂ ਦੇ ਸਾਹਮਣੇ ਆਪਣਾ ਸਾਰਾ ਵੰਸ਼ ਕੁਰਬਾਨ ਕਰ ਦਿੱਤਾ। ਇਸੇ ਤਰ੍ਹਾਂ ਬਾਬਾ ਸ੍ਰੀਚੰਦ ਨੇ ਵੀ ਸਾਰੀ ਦੁਨੀਆਂ ਦੀ ਯਾਤਰਾ ਕੀਤੀ ਅਤੇ ਵਿਕਾਰਾਂ ਵਿੱਚ ਫਸੇ ਲੋਕਾਂ ਨੂੰ ਸੱਚ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਜਵਾਨੀ ਨੂੰ ਸਮਾਜ ਦੀ ਸੇਵਾ ਵਿੱਚ ਬਿਤਾਉਣਾ ਚਾਹੀਦਾ ਹੈ ਅਤੇ ਬੁਢਾਪਾ ਸਿਮਰਨ ਵਿੱਚ ਬਤੀਤ ਕਰਨਾ ਚਾਹੀਦਾ ਹੈ। ਸੰਤ ਬਾਬਾ ਗੁਰਵਿੰਦਰ ਸਿੰਘ ਨੇ ਕਿਹਾ ਕਿ ਜਦੋਂ ਬਾਬਾ ਸ੍ਰੀਚੰਦ ਧਰਤੀ ’ਤੇ ਪ੍ਰਗਟ ਹੋਏ ਤਾਂ ਗੁਰੂ ਨਾਨਕ ਦੇਵ ਜੀ ਦੇ ਆਦੇਸ਼ ‘ਤੇ ਉਨ੍ਹਾਂ ਨੇ ਸਿੱਖੀ ਪਰੰਪਰਾ ਨੂੰ ਅੱਗੇ ਤੋਰਿਆ। ਜਥੇਦਾਰ ਬਾਬਾ ਕੁਲਦੀਪ ਸਿੰਘ ਨੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ 17 ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਸਮਾਗਮ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਰਹਿਣ ਲਈ ਬਿਸਤਰੇ, ਕੱਪੜੇ, ਅਲਮਾਰੀਆਂ, ਭਾਂਡੇ ਅਤੇ ਹੋਰ ਸਾਮਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਨਿਹੰਗ ਸਿੰਘ ਜਥਿਆਂ ਵੱਲੋਂ ਮਹੱਲਾ ਸਜਾਇਆ ਗਿਆ।

Advertisement

Advertisement