For the best experience, open
https://m.punjabitribuneonline.com
on your mobile browser.
Advertisement

ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸ਼ਹੀਦੀ ਕਾਨਫਰੰਸਾਂ ਅੱਜ

07:32 AM Aug 20, 2023 IST
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸ਼ਹੀਦੀ ਕਾਨਫਰੰਸਾਂ ਅੱਜ
Advertisement

ਗੁਰਦੀਪ ਸਿੰਘ ਲਾਲੀ/ਜਗਤਾਰ ਸਿੰਘ ਨਹਿਲ
ਸੰਗਰੂਰ/ਲੌਂਗੋਵਾਲ, 19 ਅਗਸਤ
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 38ਵੀਂ ਬਰਸੀ ਭਲਕੇ 20 ਅਗਸਤ ਨੂੰ ਲੌਂਗੋਵਾਲ ਵਿੱਚ ਮਨਾਈ ਜਾ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਵੱਖੋ-ਵੱਖਰੇ ਤੌਰ ’ਤੇ ਬਰਸੀ ਸਮਾਗਮ ਮੌਕੇ ਸ਼ਹੀਦੀ ਕਾਨਫਰੰਸਾਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਕੈਂਬੋਵਾਲ ਰੋਡ ਵਿੱਚ ਸ਼ਹੀਦੀ ਸਮਾਗਮ ਹੋਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਵਿਨਰਜੀਤ ਸਿੰਘ ਗੋਲਡੀ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਬਸਪਾ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਤੇ ਹੋਰ ਸ਼ਖ਼ਸੀਅਤਾਂ ਸੰਤ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪੁੱਜ ਰਹੀਆਂ ਹਨ।
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਲੋਂ ਗੁਰਦੁਆਰਾ ਯਾਦਗਾਰ ਭਾਈ ਮਨੀ ਸਿੰਘ ਰੰਧਾਵਾ ਪੱਤੀ ਲੌਂਗੋਵਾਲ ਵਿੱਚ ਸਮਾਗਮ ਹੋਵੇਗਾ। ਪਾਰਟੀ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਸੰਤ ਲੌਂਗੋਵਾਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ, ਐਸਜੀਪੀਸੀ ਦੀ ਸਾਬਕਾ ਪ੍ਰਧਾਨ ਜਗੀਰ ਕੌਰ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਜਗਮੀਤ ਸਿੰਘ ਬਰਾੜ, ਦਿੱਲੀ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ, ਹਰਮੀਤ ਸਿੰਘ ਕਾਲਕਾ ਦਿੱਲੀ ਸਣੇ ਐਨਡੀਏ ਦੇ ਕਈ ਆਗੂ ਪੁੱਜ ਰਹੇ ਹਨ। ਦੋਵੇਂ ਅਕਾਲੀ ਦਲਾਂ ਵੱਲੋਂ ਸ਼ਹੀਦੀ ਕਾਨਫਰੰਸਾਂ ’ਚ ਵੱਧ ਤੋਂ ਵੱਧ ਇਕੱਠ ਕਰਨ ਲਈ ਅੱਡੀ ਚੋਟੀ ਦਾ ਜ਼ੋਰ ਲਾਇਆ ਗਿਆ ਹੈ।

Advertisement

ਅਕਾਲੀਆਂ ਤੇ ਐਸਜੀਪੀਸੀ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵੀ ਕਰਨਗੀਆਂ ਕਾਨਫਰੰਸ

ਕਿਸਾਨ ਜਥੇਬੰਦੀਆਂ ਤੇ ਇਲਾਕੇ ਦੀ ਸੰਗਤ ’ਤੇ ਆਧਾਰਿਤ ਬਣੀ ‘ਮੈਡੀਕਲ ਕਾਲਜ ਤੇ ਹਸਪਤਾਲ ਸੰਘਰਸ਼ ਕਮੇਟੀ ਮਸਤੂਆਣਾ ਸਾਹਿਬ’ ਵੱਲੋਂ ਵੀ ਭਲਕੇ 20 ਅਗਸਤ ਨੂੰ ਅਨਾਜ ਮੰਡੀ ਲੌਂਗੋਵਾਲ ਵਿੱਚ ਸ਼੍ਰੋਮਣੀ ਅਕਾਲੀ ਦਲ, ਐੱਸਜੀਪੀਸੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਖ਼ਿਲਾਫ਼ ਰੋਸ ਪ੍ਰਗਟ ਕਰਨ ਲਈ ਕਾਨਫਰੰਸ ਕੀਤੀ ਜਾ ਰਹੀ ਹੈ। ਬੀਕੇਯੂ (ਡਕੌਂਦਾ-ਧਨੇਰ) ਦੇ ਆਗੂ ਸਾਹਿਬ ਸਿੰਘ ਬਡਬਰ ਨੇ ਦੱਸਿਆ ਕਿ ਸੰਤ ਲੌਂਗੋਵਾਲ ਦੀ ਬਰਸੀ ਮਨਾਉਣ ਪੁੱਜ ਰਹੇ ਦੋਵੇਂ ਅਕਾਲੀ ਦਲ ਦੇ ਆਗੂਆਂ ਅਤੇ ਐਸਜੀਪੀਸੀ ਦੇ ਨੁਮਾਇੰਦਿਆਂ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਜਾਣਗੀਆਂ। ਉਨ੍ਹਾਂ ਦੋਸ਼ ਲਾਇਆ ਕਿ ਇਹ ਮੈਡੀਕਲ ਕਾਲਜ ਦੀ ਉਸਾਰੀ ਦੇ ਮਾਮਲੇ ਨੂੰ ਉਲਝਾਉਣ ਲਈ ਜ਼ਿੰਮੇਵਾਰ ਹਨ।

Advertisement
Author Image

Advertisement
Advertisement
×