For the best experience, open
https://m.punjabitribuneonline.com
on your mobile browser.
Advertisement

ਸ਼ਹੀਦ ਕਿਸਾਨ ਜਸਵੰਤ ਸਿੰਘ ਦਾ ਜੱਦੀ ਪਿੰਡ ਵਿੱਚ ਸਸਕਾਰ

07:35 AM May 09, 2024 IST
ਸ਼ਹੀਦ ਕਿਸਾਨ ਜਸਵੰਤ ਸਿੰਘ ਦਾ ਜੱਦੀ ਪਿੰਡ ਵਿੱਚ ਸਸਕਾਰ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 8 ਮਈ
ਸ਼ੰਭੂ ਬਾਰਡਰ ’ਤੇ ਸੋਮਵਾਰ ਨੂੰ ਫੌਤ ਹੋਏ ਕਿਸਾਨ ਜਸਵੰਤ ਸਿੰਘ ਦਾ ਅੱਜ ਉਸ ਦੇ ਜੱਦੀ ਪਿੰਡ ਸ਼ਾਹਬਾਜ਼ਪੁਰ ਦੇ ਸ਼ਮਸ਼ਾਨਘਾਟ ਵਿੱਚ ਸਸਕਾਰ ਕੀਤਾ ਗਿਆ| ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਹੋਰਨਾਂ ਆਗੂਆਂ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ | ਇਸ ਮੌਕੇ ਤਰਨ ਤਾਰਨ ਦੇ ਤਹਿਸੀਲਦਾਰ ਨਿਰਮਲ ਸਿੰਘ, ਗੋਇੰਦਵਾਲ ਸਾਹਿਬ ਦੇ ਡੀਐੱਸਪੀ ਰਵੀਸ਼ੇਰ ਸਿੰਘ ਅਤੇ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਮੌਜੂਦ ਰਹੇ। ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਸ਼ਹੀਦ ਜਸਵੰਤ ਸਿੰਘ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ ਇਸ ਦਾ ਖਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ।

Advertisement

Advertisement
Author Image

joginder kumar

View all posts

Advertisement
Advertisement
×