For the best experience, open
https://m.punjabitribuneonline.com
on your mobile browser.
Advertisement

ਅਕਾਲੀ ਦਲ ਅਤੇ ਬਾਗ਼ੀ ਧੜੇ ਵੱਲੋਂ ਸ਼ਹੀਦੀ ਕਾਨਫਰੰਸਾਂ ਅੱਜ

07:45 AM Aug 20, 2024 IST
ਅਕਾਲੀ ਦਲ ਅਤੇ ਬਾਗ਼ੀ ਧੜੇ ਵੱਲੋਂ ਸ਼ਹੀਦੀ ਕਾਨਫਰੰਸਾਂ ਅੱਜ
ਸ਼ਹੀਦੀ ਕਾਨਫਰੰਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਪਰਮਿੰਦਰ ਸਿੰਘ ਢੀਂਡਸਾ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 19 ਅਗਸਤ
ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਭਲਕੇ ਲੌਂਗੋਵਾਲ ਵਿੱਚ ਦੋ ਸ਼ਹੀਦੀ ਕਾਨਫਰੰਸਾਂ ਹੋਣਗੀਆਂ। ਦੋਵੇਂ ਸ਼ਹੀਦੀ ਕਾਨਫਰੰਸਾਂ ਨੂੰ ਸਿਆਸੀ ਹਲਕਿਆਂ ਵਿੱਚ ਸ਼ਕਤੀ ਪ੍ਰਦਰਸ਼ਨ ਵਜੋਂ ਦੇਖਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਾਨਫਰੰਸ ਭਾਈ ਮਨੀ ਸਿੰਘ ਕਾਲਜ ਲੌਂਗੋਵਾਲ ਵਿੱਚ ਕਰਵਾਈ ਜਾ ਰਹੀ ਹੈ ਜਦਕਿ ਬਾਗ਼ੀ ਧੜੇ ਭਾਵ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਵੱਲੋਂ ਕਾਨਫਰੰਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਅਧੀਨ ਵਿਦਿਅਕ ਸੰਸਥਾ ਭਾਈ ਦਿਆਲਾ ਜੀ ਪਬਲਿਕ ਸਕੂਲ ਵਿੱਚ ਕਰਵਾਈ ਜਾ ਰਹੀ ਹੈ। ਦੋਵੇਂ ਧਿਰਾਂ ਵੱਲੋਂ ਇੱਕ- ਦੂਜੇ ਨਾਲੋਂ ਵੱਧ ਇਕੱਠ ਕਰਨ ਲਈ ਅੱਡੀ-ਚੋਟੀ ਦਾ ਜ਼ੋਰ ਲਾਇਆ ਜਾ ਰਿਹਾ ਹੈ। ਦੋਵੇਂ ਧੜਿਆਂ ਵੱਲੋਂ ਤਿੰਨੋਂ ਜ਼ਿਲ੍ਹਿਆਂ ਬਰਨਾਲਾ, ਸੰਗਰੂਰ ਅਤੇ ਮਾਲੇਰਕੋਟਲਾ ਵਿੱਚ ਮੀਟਿੰਗਾਂ ਕਰ ਕੇ ਆਪੋ-ਆਪਣੇ ਸਮਰਥਕਾਂ ਨੂੰ ਵਹੀਰਾਂ ਘੱਤ ਕੇ ਕਾਨਫਰੰਸ ਵਿੱਚ ਪੁੱਜਣ ਲਈ ਲਾਮਬੰਦ ਕੀਤਾ ਗਿਆ ਹੈ।
ਕਿਸੇ ਸਮੇਂ ਜ਼ਿਲ੍ਹਾ ਸੰਗਰੂਰ ਸ਼੍ਰੋਮਣੀ ਅਕਾਲੀ ਦਲ ਦਾ ਗੜ੍ਹ ਸਮਝਿਆ ਜਾਂਦਾ ਸੀ ਅਤੇ ਜ਼ਿਲ੍ਹੇ ਦੀ ਅਕਾਲੀ ਸਿਆਸਤ ਢੀਂਡਸਾ ਅਤੇ ਬਰਨਾਲਾ ਧੜਿਆਂ ਉਪਰ ਹੀ ਕੇਂਦਰਿਤ ਸੀ ਪਰ ਬਦਲੇ ਸਿਆਸੀ ਸਮੀਕਰਨਾਂ ਕਾਰਨ ਹੁਣ ਢੀਂਡਸਾ ਅਤੇ ਬਰਨਾਲਾ ਧੜੇ ਇੱਕੋ ਮੰਚ ’ਤੇ ਹਨ।
ਸ਼੍ਰੋਮਣੀ ਅਕਾਲੀ ਦਲ ਦੀ ਸ਼ਹੀਦੀ ਕਾਨਫਰੰਸ ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਦਿੱਲੀ ਦੇ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਦਲਜੀਤ ਸਿੰਘ ਚੀਮਾ, ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਹੋਰ ਸ਼ਾਮਲ ਹੋਣਗੇ। ਸ਼ਹੀਦੀ ਕਾਨਫਰੰਸ ਦੇ ਪ੍ਰਬੰਧਕਾਂ ’ਚੋਂ ਇੱਕ ਪਾਰਟੀ ਬੁਲਾਰੇ ਵਿਨਰਜੀਤ ਸਿੰਘ ਗੋਲਡੀ ਅਤੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਨੇ ਦੱਸਿਆ ਕਿ ਸ਼ਹੀਦੀ ਕਾਨਫਰੰਸ ਵਿਚ ਇਤਿਹਾਸਕ ਇਕੱਠ ਹੋਵੇਗਾ।
ਉਧਰ ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਧੜੇ ਦੀ ਸ਼ਹੀਦੀ ਕਾਨਫਰੰਸ ’ਚ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਸਿਕੰਦਰ ਸਿੰਘ ਮਲੂਕਾ, ਬਲਦੇਵ ਸਿੰਘ ਮਾਨ, ਪਰਮਿੰਦਰ ਸਿੰਘ ਢੀਂਡਸਾ, ਗਗਨਜੀਤ ਸਿੰਘ ਬਰਨਾਲਾ ਤੇ ਹੋਰ ਸ਼ਾਮਲ ਹੋ ਰਹੇ ਹਨ।

Advertisement

Advertisement
Advertisement
Author Image

joginder kumar

View all posts

Advertisement